17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਭੁਪੇਸ਼ ਬਘੇਲ ਵਲੋਂ ਪਾਰਟੀ ਲੀਡਰਸ਼ਿਪ ਨਾਲ ਅਹਿਮ ਮੀਟਿੰਗ <br/>

ਅਜੀਤ ਡੈਸਕ 17-06-2025
ਚੰਡੀਗੜ੍ਹ, 16 ਜੂਨ (ਵਿਕਰਮਜੀਤ ਸਿੰਘ ਮਾਨ)–ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਨੇ ਅੱਜ ਚੰਡੀਗੜ੍ਹ ਵਿਖੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਅਹਿਮ ਮੀਟਿੰਗ ਕੀਤੀ | ਜਿਸ ਦੌਰਾਨ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇੱਕਜੁੱਟਤਾ ਨਾਲ ਅੱਗੇ ਵਧਣ ਦੀ ਹਿਦਾਇਤ ਦਿੱਤੀ ਗਈ | ਪੰਜਾਬ ਕਾਂਗਰਸ ਇੰਚਾਰਜ ਵਲੋਂ ਸੱਦੀ ਅਹਿਮ ਮੀਟਿੰਗ ਵਿਚ ਵਿਰੋਧੀ ਧਿਰ ਦੇ ਨੇਤਾ ਸ: ਪ੍ਰਤਾਪ ਸਿੰਘ ਬਾਜਵਾ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋਂ, ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਮੇਤ ਕਈ ਆਗੂ ਸ਼ਾਮਿਲ ਹੋਏ | ਮਿਲੀ ਜਾਣਕਾਰੀ ਅਨੁਸਾਰ ਪੰਜਾਬ ਕਾਂਗਰਸ ਇੰਚਾਰਜ ਨੇ ਪੰਜਾਬ ਦੀ ਲੀਡਰਸ਼ਿਪ ਨੂੰ ਕਿਸੇ ਵੀ ਕਿਸਮ ਦੇ ਨਿੱਜੀ ਮੱਤਭੇਦ ਪਿੱਛੇ ਰੱਖ ਕੇ ਪਾਰਟੀ ਹਿੱਤ ਵਿਚ ਮਿਲ ਕੇ 2027 ਵਿਧਾਨ ਸਭਾ ਚੋਣਾਂ ਦੀ ਤਿਆਰੀ 'ਚ ਜੱੁਟਣ ਲਈ ਕਿਹਾ ਗਿਆ ਹੈ | ਦੱਸਿਆ ਜਾ ਰਿਹਾ ਕਿ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਨੇ ਲੀਡਰਸ਼ਿਪ ਨੂੰ ਸੰਕੇਤ ਦਿੱਤੇ ਹਨ ਕਿ ਕਾਂਗਰਸ ਹਾਈ ਕਮਾਨ ਵੀ ਚਾਹੁੰਦੀ ਹੈ ਕਿ ਟਕਸਾਲੀ ਕਾਂਗਰਸੀ ਆਗੂਆਂ ਨੂੰ ਮੂਹਰੇ ਕਰਕੇ ਉਨ੍ਹਾਂ ਦੇ ਤਜਰਬੇ ਦਾ ਫ਼ਾਇਦਾ ਲਿਆ ਜਾਵੇ | ਇਸ ਦੇ ਨਾਲ ਹੀ ਕਾਂਗਰਸ ਹਾਈ ਕਮਾਨ ਵਲੋਂ ਇਹ ਸੰਕੇਤ ਵੀ ਦਿੱਤੇ ਗਏ ਹਨ ਕਿ ਇਸ ਵਾਰ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਪੁਰਾਣੇ ਟਕਸਾਲੀ ਕਾਂਗਰਸੀ ਬੇਦਾਗ਼ ਅਤੇ ਸਾਫ ਸੁਥਰੀ ਦੇਖ ਤੇ ਕਿਰਦਾਰ ਵਾਲੇ ਆਗੂਆਂ ਨੂੰ ਪ੍ਰਮੱੁਖਤਾ ਨਾਲ ਜ਼ਿੰਮੇਵਾਰੀ ਦਿੱਤੀ ਜਾਵੇਗੀ ਤੇ ਜਦਕਿ ਵਾਰ-ਵਾਰ ਪਾਰਟੀ ਬਦਲ ਕੇ ਮੁੜ ਕਾਂਗਰਸ 'ਚ ਆਉਣ ਵਾਲਿਆਂ ਨੂੰ ਪਿਛਲੀ ਕਤਾਰ ਵਿਚ ਹੀ ਲਾਇਆ ਜਾਵੇਗਾ | ਇਸ ਮੌਕੇ ਪੰਜਾਬ ਕਾਂਗਰਸ ਇੰਚਾਰਜ ਵਲੋਂ ਸੀਨੀਅਰ ਲੀਡਰਾਂ ਤੋਂ ਰਾਏ ਵੀ ਮੰਗੀ ਗਈ ਹੈ | ਇਸ ਦੌਰਾਨ ਭੁਪੇਸ਼ ਬਘੇਲ ਨੇ ਮੌਜੂਦਾ ਲੀਡਰਸ਼ਿਪ ਤੋਂ ਪੰਜਾਬ ਕਾਂਗਰਸ ਦੀ ਸੂਬੇ 'ਚ ਮੌਜੂਦਾ ਸਥਿਤੀ ਅਤੇ ਤਾਜ਼ਾ ਸਿਆਸੀ ਹਾਲਾਤ ਬਾਰੇ ਵੀ ਜਾਣਕਾਰੀ ਲਈ ਅਤੇ ਇਸ ਦੇ ਇਲਾਵਾ ਲੁਧਿਆਣਾ ਜ਼ਿਮਨੀ ਚੋਣ ਨੂੰ ਲੈ ਕੇ ਪਾਰਟੀ ਦੀ ਸਥਿਤੀ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ 'ਚ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ, ਗੁਰਕੀਰਤ ਸਿੰਘ ਕੋਟਲੀ, ਰਜ਼ੀਆ ਸੁਲਤਾਨਾ ਅਤੇ ਹੋਰ ਆਗੂ ਮੌਜੂਦ ਸਨ |
ਪਾਰਟੀ ਆਗੂਆਂ ਦੀ ਬਿਆਨਬਾਜ਼ੀ 'ਤੇ ਰਹੇਗੀ ਹਾਈ ਕਮਾਨ ਦੀ ਨਜ਼ਰ
ਦੱਸਿਆ ਜਾ ਰਿਹਾ ਕਿ ਹਾਈ ਕਮਾਨ ਨੇ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਨੂੰ ਇਸ ਸੰਬੰਧੀ ਹਿਦਾਇਤਾਂ ਦਿੱਤੀਆਂ ਹਨ ਕਿ ਪੰਜਾਬ ਦੇ ਅੰਦਰ ਆਉਂਦੀਆਂ ਵਿਧਾਨ ਸਭਾ ਚੋਣਾਂ 2027 ਨੂੰ ਧਿਆਨ ਵਿਚ ਰੱਖਦੇ ਹੋਏ ਸਾਰੇ ਪਾਰਟੀ ਆਗੂਆਂ ਦੀਆਂ ਬਿਆਨਬਾਜ਼ੀਆਂ ਉੱਤੇ ਵੀ ਨਜ਼ਰ ਰੱਖੀ ਜਾਵੇ ਅਤੇ ਜਿਹੜੇ ਆਗੂ ਪਾਰਟੀ ਨੂੰ ਕਮਜ਼ੋਰ ਕਰਨ ਅਤੇ ਧੜੇਬੰਦੀ ਬਣਾਉਣ ਵਾਲੀ ਬਿਆਨਬਾਜ਼ੀ ਕਰਦੇ ਹਨ, ਉਨ੍ਹਾਂ ਦੀ ਸੂਚੀ ਬਣਾਈ ਜਾਵੇ |

ਪਿਛਲੀ ਖ਼ਬਰ ਪ੍ਰਧਾਨ ਧਾਮੀ ਵਲੋਂ ਕੇਂਦਰੀ ਮੰਤਰੀ ਮਜੂਮਦਾਰ ਵਲੋਂ ਸਿੱਖ ਦੀ ਦਸਤਾਰ 'ਤੇ ਚੱਪਲ ਸੁੱਟਣ ਦੀ ਨਿੰਦਾ ਅਗਲੀ ਖ਼ਬਰ ਸਰਬਜੋਤ ਸਿੰਘ ਸਾਬੀ, ਰਜਿੰਦਰ ਦੀਪਾ ਤੇ ਅਨਿਲ ਠਾਕੁਰ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।