ਅੰਮਿ੍ਤਸਰ, 16 ਜੂਨ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ: ਹਰਜਿੰਦਰ ਸਿੰਘ ਧਾਮੀ ਨੇ ਕੋਲਕਾਤਾ ਵਿਖੇ ਕੇਂਦਰੀ ਮੰਤਰੀ ਸੁਕਾਂਤਾ ਮਜੂਮਦਾਰ ਵਲੋਂ ਇਕ ਸਿੱਖ ਦੀ ਦਸਤਾਰ 'ਤੇ ਚੱਪਲ ਸੁੱਟਣ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਇਹ ਘਟਨਾ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ | ਉਨ੍ਹਾਂ ਆਖਿਆ ਕਿ ਦਸਤਾਰ ਸਿੱਖ ਧਰਮ ਦਾ ਅਟੁੱਟ ਅੰਗ ਅਤੇ ਸਿੱਖ ਪਛਾਣ ਦਾ ਪ੍ਰਤੀਕ ਹੈ, ਜਿਸ ਦੀ ਅਜਿਹੀਆਂ ਹਰਕਤਾਂ ਨਾਲ ਬੇਅਦਬੀ ਕਰਨਾ ਸਮੁੱਚੀ ਸਿੱਖ ਕੌਮ ਦੇ ਜਜ਼ਬਾਤ ਨੂੰ ਸੱਟ ਮਾਰਨ ਦੇ ਬਰਾਬਰ ਹੈ | ਉਨ੍ਹਾਂ ਕਿਹਾ ਕਿ ਕੇਂਦਰ ਦੇ ਮੰਤਰੀਆਂ ਦਾ ਫਰਜ਼ ਹੈ ਕਿ ਉਹ ਹਰ ਧਰਮ ਦੇ ਲੋਕਾਂ ਦਾ ਸਤਿਕਾਰ ਅਤੇ ਇੱਜ਼ਤ ਮਾਣ ਕਰਨ ਅਤੇ ਸਮਾਜ ਵਿਰੋਧੀ ਅਜਿਹੀਆਂ ਹਰਕਤਾਂ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ, ਪਰ ਜਦੋਂ ਸਿਖਰਲੇ ਅਹੁਦਿਆਂ 'ਤੇ ਬੈਠੇ ਲੋਕ ਹੀ ਅਜਿਹੀਆਂ ਨਿੰਦਣਯੋਗ ਹਰਕਤਾਂ ਕਰਨਗੇ, ਤਾਂ ਆਮ ਲੋਕਾਂ ਦਾ ਸਰਕਾਰ ਅਤੇ ਸਮਾਜਿਕ ਨਿਆਂ 'ਤੇ ਭਰੋਸਾ ਕਿਵੇਂ ਕਾਇਮ ਰਹੇਗਾ?
ਪ੍ਰਧਾਨ ਧਾਮੀ ਵਲੋਂ ਕੇਂਦਰੀ ਮੰਤਰੀ ਮਜੂਮਦਾਰ ਵਲੋਂ ਸਿੱਖ ਦੀ ਦਸਤਾਰ 'ਤੇ ਚੱਪਲ ਸੁੱਟਣ ਦੀ ਨਿੰਦਾ
ਅਜੀਤ ਡੈਸਕ
17-06-2025