17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਹੇਠ ਹਿਮਾਚਲ ਦੇ ਨਾਲਾਗੜ੍ਹ 'ਚ ਭਰਤੀ ਕਾਪੀਆਂ ਕਮੇਟੀ ਨੂੰ ਸੌਂਪਣ ਲਈ ਹੋਇਆ ਵੱਡਾ ਸਮਾਗਮ <br/>

ਅਜੀਤ ਡੈਸਕ 17-06-2025

ਚੰਡੀਗੜ੍ਹ, 16 ਜੂਨ (ਅਜੀਤ ਬਿਊਰੋ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਨੂੰ ਪੁਨਰ ਸੁਰਜੀਤ ਕਰਨ ਲਈ ਆਰੰਭੇ ਸੰਘਰਸ਼ 'ਚ ਹਿਮਾਚਲ ਦੀਆਂ ਸੰਗਤਾਂ ਨੇ ਵੀ ਡਟਣ ਦਾ ਐਲਾਨ ਕਰ ਦਿੱਤਾ ਹੈ | ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ 'ਚ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਹੇਠ ਜਾਰੀ ਭਰਤੀ ਮੁਹਿੰਮ ਨੂੰ ਇੱਥੋਂ ਦੀਆਂ ਸੰਗਤਾਂ ਨੇ ਵੱਡਾ ਸਮਾਗਮ ਕਰਵਾਇਆ | ਇਸ ਭਰਤੀ ਮੁਹਿੰਮ ਲਈ ਹੋਏ ਸਮਾਗਮ ਵਿਚ ਗਿਆਨੀ ਹਰਪ੍ਰੀਤ ਸਿੰਘ ਸਾਬਕਾ ਜਥੇਦਾਰ, ਸੰਤ ਬਾਬਾ ਸਰਬਜੋਤ ਸਿੰਘ ਬੇਦੀ, ਭਰਤੀ ਕਮੇਟੀ ਦੇ ਮੈਂਬਰ ਮਨਪ੍ਰੀਤ ਸਿੰਘ ਇਯਾਲੀ ਅਤੇ ਇਕਬਾਲ ਸਿੰਘ ਝੂੰਦਾਂ, ਗੁਰਿੰਦਰ ਸਿੰਘ ਗੋਗੀ ਜ਼ਿਲ੍ਹਾ ਪ੍ਰਧਾਨ ਰੋਪੜ, ਗਿਆਨੀ ਮਹਿੰਦਰ ਸਿੰਘ ਤੇ ਸਰਮੁਖ ਸਿੰਘ ਖਾਸ ਤੌਰ 'ਤੇ ਹਾਜ਼ਰ ਰਹੇ | ਸਿਰਫ ਨਾਲਾਗੜ੍ਹ ਹਲਕੇ 'ਚੋਂ 5000 ਮੈਂਬਰ ਬਣੇ ਅਤੇ ਭਰੀਆਂ ਗਈਆਂ ਮੈਂਬਰਸ਼ਿਪ ਦੀਆਂ ਕਾਪੀਆਂ ਭਰਤੀ ਕਮੇਟੀ ਨੂੰ ਸੌਂਪੀਆਂ ਗਈਆਂ | ਭਰਤੀ ਲਈ ਅਹਿਮ ਰੋਲ ਅਦਾ ਕਰਨ ਵਾਲੇ ਸ. ਸੁਰਮੁੱਖ ਸਿੰਘ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਕਿ ਹਿਮਾਚਲ ਪ੍ਰਦੇਸ਼ ਦੀ ਸੰਗਤ ਵਲੋਂ ਬਣਾਏ ਸਰਕਲ ਡੈਲੀਗੇਟ ਆਪਣੇ ਸਟੇਟ ਡੈਲੀਗੇਟ ਚੁਣ ਕੇ ਭੇਜਣ ਜਾ ਰਹੀ ਹੈ | ਇਸ ਤੋਂ ਪਹਿਲਾਂ ਇਤਿਹਾਸ ਵਿਚ ਅਜਿਹਾ ਕਦੇ ਨਹੀਂ ਹੋ ਪਾਇਆ | ਹਿਮਾਚਲ ਸਟੇਟ ਲਈ ਵੀ ਦੂਜੀ ਸਟੇਟ ਦੇ ਵਿਅਕਤੀ ਨੂੰ ਨੁਮਾਇੰਦਾ ਬਣਾ ਕੇ ਡੈਲੀਗੇਟ ਚੁਣਿਆ ਜਾਂਦਾ ਰਿਹਾ ਹੈ | ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਕੌਮ ਅਤੇ ਪੰਥ ਲਈ ਸਿੱਖ ਸੰਗਤਾਂ ਨੂੰ ਇਕੱਠਾ ਹੋਣ ਦੀ ਲੋੜ ਹੈ | ਕੌਮ ਦੇ ਵਧੇਰੇ ਹਿੱਤਾਂ ਲਈ ਆਪਸੀ ਮਤਭੇਦ ਭੁਲਾ ਕੇ ਸਭ ਨੂੰ ਇਕ ਪਲੇਟਫ਼ਾਰਮ 'ਤੇ ਆਉਣ ਦੀ ਲੋੜ ਹੈ | ਭਰਤੀ ਕਮੇਟੀ ਮੈਂਬਰ ਸ. ਮਨਪ੍ਰੀਤ ਸਿੰਘ ਇਯਾਲੀ ਨੇ ਹਿਮਾਚਲ ਦੀਆਂ ਸੰਗਤਾਂ ਦਾ ਧੰਨਵਾਦ ਕੀਤਾ | ਬਾਬਾ ਸਰਬਜੋਤ ਸਿੰਘ ਬੇਦੀ ਨੇ ਆਪਣੀ ਧੰਨਵਾਦੀ ਭਾਸ਼ਣ ਵਿਚ ਕਿਹਾ ਕਿ ਸਿੱਖਾਂ ਦੇ ਮਸਲੇ ਹੱਲ ਕਰਵਾਉਣ ਲਈ ਸਾਨੂੰ ਇਕੱਠੇ ਹੋ ਕੇ ਅੱਗੇ ਵਧਣਾ ਚਾਹੀਦਾ ਹੈ |

ਪਿਛਲੀ ਖ਼ਬਰ ਪੰਜਾਬ ਕੈਬਨਿਟ ਸਬ-ਕਮੇਟੀ ਵਲੋਂ 12 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ <br/> ਅਗਲੀ ਖ਼ਬਰ ਤਲਵੰਡੀ ਸਾਬੋ ਤਾਪ ਘਰ ਬਣਾਂਵਾਲਾ ਦਾ ਬੰਦ ਯੂਨਿਟ ਚਾਲੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।