17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਪੰਜਾਬ ਕੈਬਨਿਟ ਸਬ-ਕਮੇਟੀ ਵਲੋਂ 12 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ <br/>

ਅਜੀਤ ਡੈਸਕ 17-06-2025

ਚੰਡੀਗੜ੍ਹ, 16 ਜੂਨ (ਅਜੀਤ ਬਿਊਰੋ)–ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਲਗਭਗ ਇਕ ਦਰਜਨ ਮੁਲਾਜ਼ਮ ਯੂਨੀਅਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਅਤੇ ਮੁੱਦਿਆਂ ਬਾਰੇ ਚਰਚਾ ਕੀਤੀ | ਇਸ ਮੌਕੇ ਕਮੇਟੀ ਨੇ ਸੰਬੰਧਿਤ ਵਿਭਾਗਾਂ ਨੂੰ ਜਾਇਜ਼ ਮੁੱਦਿਆਂ ਨੂੰ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਲੋੜੀਂਦੀਆਂ ਕਾਰਵਾਈਆਂ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ | ਪੰਜਾਬ ਸਿਵਲ ਸਕੱਤਰੇਤ ਵਿਖੇ ਵਿੱਤ ਮੰਤਰੀ ਦੇ ਦਫ਼ਤਰ ਵਿਖੇ ਲਗਭਗ ਚਾਰ ਘੰਟੇ ਚੱਲੀਆਂ ਮੀਟਿੰਗਾਂ ਨੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੁਲਦੀਪ ਸਿੰਘ ਧਾਲੀਵਾਲ ਅਤੇ ਡਾ. ਰਵਜੋਤ ਸਿੰਘ ਵਲੋਂ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੇ ਗਏ ਉਸਾਰੂ ਵਿਚਾਰ-ਵਟਾਂਦਰੇ ਦੀ ਗਵਾਹੀ ਭਰੀ | ਮੀਟਿੰਗ ਵਿਚ ਹਿੱਸਾ ਲੈਣ ਵਾਲੀਆਂ ਮੁਲਾਜ਼ਮ ਯੂਨੀਅਨਾਂ ਵਿਚ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ, ਸੈਂਟਰ ਆਫ਼ ਟਰੇਡ ਯੂਨੀਅਨ, ਸਰਵ ਸਿੱਖਿਆ ਅਭਿਆਨ/ ਮਿਡ ਡੇਅ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ, ਪੀ.ਐਸ. ਟੈਟ ਪਾਸ ਡੀ.ਪੀ.ਈ ਯੂਨੀਅਨ, ਬੇਰੁਜ਼ਗਾਰ ਪੀ.ਐਸ.ਟੈਟ ਆਰਟ ਐਂਡ ਕਰਾਫ਼ਟ ਸੰਘਰਸ਼ ਯੂਨੀਅਨ, ਡੈਮੋਕਰੈਟਿਕ ਟੀਚਰਜ਼ ਫ਼ਰੰਟ, ਆਦਰਸ਼ ਸਕੂਲ ਟੀਚਿੰਗ ਤੇ ਨਾਨ-ਟੀਚਿੰਗ ਮੁਲਾਜ਼ਮ ਯੂਨੀਅਨ, ਪਾਵਰ ਕਾਮ ਟਰਾਂਸਕੋ ਆਊਟਸੋਰਸ ਵਰਕਰ ਯੂਨੀਅਨ, ਮਾਣਭੱਤਾ ਵਰਕਰ ਸਾਂਝਾ ਮੋਰਚਾ, ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ, ਜੁਆਇੰਟ ਐਕਸ਼ਨ ਕਮੇਟੀ ਆਫ਼ ਵੈਟਸ ਫੌਰ ਪੇਅ ਪੈਰਿਟੀ ਅਤੇ ਪੰਜਾਬ ਰੋਡਵੇਜ਼ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਸ਼ਾਮਿਲ ਸਨ | ਮੀਟਿੰਗਾਂ ਦੌਰਾਨ ਕੈਬਨਿਟ ਸਬ-ਕਮੇਟੀ ਨੇ ਯੂਨੀਅਨ ਆਗੂਆਂ ਵਲੋਂ ਸੌਂਪੇ ਗਏ ਮੰਗ ਪੱਤਰਾਂ ਵਿਚ ਸ਼ਾਮਿਲ ਨੁਕਤਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ | ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਿਤ ਵਿਭਾਗਾਂ ਨੂੰ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਨੇ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, ਸਕੱਤਰ ਖਰਚਾ ਵੀ.ਐਨ. ਜ਼ਾਦੇ, ਸਕੱਤਰ ਟਰਾਂਸਪੋਰਟ ਵਰੁਣ ਰੂਜਮ, ਸਕੱਤਰ ਪ੍ਰਸੋਨਲ ਗੁਰਪ੍ਰੀਤ ਕੌਰ ਸਪਰਾ ਅਤੇ ਸਕੱਤਰ ਸਿੱਖਿਆ ਅਨਿੰਦਿਤਾ ਮਿੱਤਰਾ ਨੂੰ ਉਨ੍ਹਾਂ ਦੇ ਵਿਭਾਗਾਂ ਨਾਲ ਸਬੰਧਿਤ ਜਾਇਜ਼ ਮੰਗਾਂ ਦੇ ਹੱਲ ਲਈ ਸਮਾਂਬੱਧ ਢੰਗ ਨਾਲ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ |

ਪਿਛਲੀ ਖ਼ਬਰ ਭਾਰਤ-ਪਾਕਿ ਸਰਹੱਦ 'ਤੇ ਰਿਟਰੀਟ ਦਾ ਸਮਾਂ ਬਦਲਿਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਹੇਠ ਹਿਮਾਚਲ ਦੇ ਨਾਲਾਗੜ੍ਹ 'ਚ ਭਰਤੀ ਕਾਪੀਆਂ ਕਮੇਟੀ ਨੂੰ ਸੌਂਪਣ ਲਈ ਹੋਇਆ ਵੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।