17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਅਰਸ਼ ਡੱਲਾ ਗਰੋਹ ਦਾ ਇਕ ਹੋਰ ਮੈਂਬਰ ਮੋਗਾ ਤੋਂ ਗਿ੍ਫ਼ਤਾਰ-ਕਤਲ ਦੀ ਸਾਜਿਸ਼ ਨਾਕਾਮ

ਅਜੀਤ ਡੈਸਕ 17-06-2025
ਐੱਸ. ਏ. ਐੱਸ. ਨਗਰ, 16 ਜੂਨ (ਕਪਿਲ ਵਧਵਾ)-ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ. ਐੱਸ. ਓ. ਸੀ.) ਮੁਹਾਲੀ ਨੇ ਕੈਨੇਡਾ ਆਧਾਰਿਤ ਗੈਂਗਸਟਰ ਅਰਸ਼ ਡੱਲਾ ਦੇ ਨੈੱਟਵਰਕ ਖ਼ਿਲਾਫ਼ ਕਾਰਵਾਈ ਕਰਦਿਆਂ ਇਸ ਗਰੋਹ ਦੇ ਤੀਜੇ ਮੈਂਬਰ ਨੂੰ ਮੋਗਾ ਤੋਂ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਕੁਲਵਿੰਦਰ ਸਿੰਘ ਕਿੰਦਾ ਵਜੋਂ ਹੋਈ ਹੈ, ਜਿਸ ਨੂੰ ਅੱਜ ਮੁਹਾਲੀ ਅਦਾਲਤ ਵਿਖੇ ਪੇਸ਼ ਕੀਤਾ ਗਿਆ, ਜਿਥੋਂ ਉਸ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ | ਇਸ ਤੋਂ ਪਹਿਲਾਂ ਨੇ ਐੱਸ. ਐੱਸ. ਓ. ਸੀ. ਦੀ ਟੀਮ ਨੇ ਅਰਸ਼ ਡੱਲਾ ਦੇ ਦੋ ਸਾਥੀਆਂ ਕੰਵਲਜੀਤ ਸਿੰਘ ਅਤੇ ਨਵਦੀਪ ਸਿੰਘ ਨੂੰ ਹਥਿਆਰਾਂ ਸਮੇਤ ਗਿ੍ਫ਼ਤਾਰ ਕੀਤਾ ਸੀ | ਇਹ ਦੋਵੇਂ ਮੁਲਜ਼ਮ ਪਹਿਲਾਂ ਹੀ ਪੁਲਿਸ ਰਿਮਾਂਡ 'ਤੇ ਚੱਲ ਰਹੇ ਹਨ | ਹੁਣ ਤੀਜੇ ਮੁਲਜ਼ਮ ਦੀ ਗਿ੍ਫ਼ਤਾਰੀ ਨਾਲ ਇਸ ਨੈੱਟਵਰਕ ਨਾਲ ਸੰਬੰਧਿਤ ਕਈ ਮਹੱਤਵਪੂਰਨ ਖੁਲਾਸੇ ਹੋਣ ਦੀ ਸੰਭਾਵਨਾ ਹੈ | ਪੁਲਿਸ ਨੇ ਅਦਾਲਤ ਨੂੰ ਦੱਸਿਆ ਕਿ ਮੁਲਜ਼ਮਾਂ ਦੀ ਮੁੱਢਲੀ ਪੁੱਛਗਿੱਛ ਤੋਂ ਪਤਾ ਚੱਲਿਆ ਹੈ ਕਿ ਮੁਲਜ਼ਮਾਂ ਨੂੰ ਗੈਂਗਸਟਰ ਅਰਸ਼ ਡੱਲਾ ਨੇ 1 ਲੱਖ ਰੁਪਏ ਵਿਚ ਦੋ ਕਤਲ ਕਰਨ ਦਾ ਕੰਮ ਸੌਂਪਿਆ ਸੀ, ਜਿਨ੍ਹਾਂ 'ਚ ਇਕ ਸਥਾਨਕ ਵਪਾਰੀ ਅਤੇ ਇਕ ਵਿਰੋਧੀ ਗਰੋਹ ਦੇ ਮੈਂਬਰ ਦਾ ਕਤਲ ਕੀਤਾ ਜਾਣਾ ਸੀ ਪਰ ਪੁਲਿਸ ਵਲੋਂ ਉਨ੍ਹਾਂ ਨੂੰ ਗਿ੍ਫ਼ਤਾਰ ਕੀਤੇ ਜਾਣ ਕਾਰਨ ਇਹ ਸਾਜ਼ਿਸ਼ ਅਸਫਲ ਹੋ ਗਈ ਹੈ | ਪੁਲਿਸ ਨੇ ਗਿ੍ਫ਼ਤਾਰ ਕੀਤੇ ਮੁਲਜ਼ਮਾਂ ਤੋਂ ਇਕ ਜ਼ਿਗਾਨਾ ਪਿਸਤੌਲ ਵੀ ਬਰਾਮਦ ਕੀਤਾ ਹੈ, ਜੋ ਕਿ ਤੁਰਕੀ ਦਾ ਬਣਿਆ ਹੋਇਆ ਹੈ |

ਪਿਛਲੀ ਖ਼ਬਰ ਪੰਜਾਬ, ਹਰਿਆਣਾ ਦੇ ਕਈ ਹਿੱਸਿਆਂ 'ਚ ਬੱਦਲਵਾਈ ਹੋਣ ਕਾਰਨ ਤਾਪਮਾਨ 'ਚ ਆਈ ਗਿਰਾਵਟ <br/> ਅਗਲੀ ਖ਼ਬਰ ਸਰਕਾਰ ਲਗਾਤਾਰ ਮਨਰੇਗਾ ਨੂੰ ਕਮਜ਼ੋਰ ਕਰਨ ਦੀ ਕਰ ਰਹੀ ਕੋਸ਼ਿਸ਼-ਖੜਗੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।