17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਪੰਜਾਬ, ਹਰਿਆਣਾ ਦੇ ਕਈ ਹਿੱਸਿਆਂ 'ਚ ਬੱਦਲਵਾਈ ਹੋਣ ਕਾਰਨ ਤਾਪਮਾਨ 'ਚ ਆਈ ਗਿਰਾਵਟ <br/>

ਅਜੀਤ ਡੈਸਕ 17-06-2025
ਅੰਮਿ੍ਤਸਰ, 16 ਜੂਨ (ਹਰਮਿੰਦਰ ਸਿੰਘ)-ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ 'ਚ ਤੇਜ਼ ਹਵਾਵਾਂ ਚੱਲਣ ਅਤੇ ਬੱਦਲਵਾਹੀ ਹੋਣ ਕਰਕੇ ਤਾਪਮਾਨ ਵਿਚ ਲਗਾਤਾਰ ਗਿਰਾਵਟ ਆ ਰਹੀ ਹੈ | ਫਰੀਦਕੋਟ ਸਭ ਤੋਂ ਵਧੇਰੇ ਗਿਰਾਵਟ ਦੇਖਣ ਨੂੰ ਮਿਲੀ ਜਿਥੇ ਐਤਵਾਰ ਦੇ ਮੁਕਾਬਲੇ ਸੋਮਵਾਰ ਨੂੰ 6.9 ਡਿਗਰੀ ਸੈਲਸੀਅਸ ਤੱਕ ਤਾਪਮਾਨ ਹੇਠਾਂ ਆਇਆ ਹੈ | ਲੰਘੇ 24 ਘੰਟਿਆਂ ਵਿਚ ਪੰਜਾਬ ਦੇ ਅੰਮਿ੍ਤਸਰ ਅਤੇ ਗੁਰਦਾਸਪੁਰ 'ਚ ਦਿਨ ਦੇ ਸਮੇਂ ਵੱਧ ਤੋਂ ਵੱਧ ਤਾਪਮਾਨ 37.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ | ਇਸੇ ਤਰ੍ਹਾਂ ਹਰਿਆਣਾ ਦੇ ਸਿਰਸਾ ਵਿਖੇ ਦਿਨ ਦੇ ਸਮੇਂ ਵੱਧ ਤੋਂ ਵੱਧ ਤਾਪਮਾਨ 38.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ ਜੋ ਇਸ ਤੋਂ ਇਕ ਦਿਨ ਪਹਿਲਾਂ ਨਾਲੋਂ 3.0 ਡਿਗਰੀ ਸੈਲਸੀਅਸ ਘੱਟ ਰਿਹਾ | ਅਗਲੇ 24 ਘੰਟਿਆਂ 'ਚ ਵੀ ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ 'ਚ ਇਸੇ ਤਰ੍ਹਾਂ ਤੇਜ਼ ਹਵਾਵਾਂ ਚੱਲਣ ਕਈ ਹਿੱਸਿਆਂ 'ਚ ਹਲਕੀ ਬਰਸਾਤ ਹੋਣ ਦੀ ਸੰਭਾਵਨਾ ਹੈ | ਜਿਸ ਦੇ ਨਾਲ ਤਾਪਮਾਨ ਵਿਚ ਕੁਝ ਹੋਰ ਗਿਰਾਵਟ ਆ ਸਕਦੀ ਹੈ | ਇਸੇ ਦੌਰਾਨ ਲੁਧਿਆਣਾ 'ਚ ਵੱਧ ਤੋਂ ਵੱਧ ਤਾਪਮਾਨ 37.0 ਡਿਗਰੀ ਸੈਲਸੀਅਸ, ਪਟਿਆਲਾ 'ਚ 35.6 ਡਿਗਰੀ ਸੈਲਸੀਅਸ, ਪਠਾਨਕੋਟ 37.1 ਡਿਗਰੀ ਸੈਲਸੀਅਸ, ਬਠਿੰਡਾ 'ਚ 36.6 ਡਿਗਰੀ ਸੈਲਸੀਅਸ, ਫਰੀਦਕੋਟ 'ਚ 35.8 ਡਿਗਰੀ ਸੈਲਸੀਅਸ, ਜਲੰਧਰ 'ਚ 34.9 ਡਿਗਰੀ ਸੈਲਸੀਅਸ, ਅੰਬਾਲਾ 'ਚ 35.8 ਡਿਗਰੀ ਸੈਲਸੀਅਸ, ਹਿਸਾਰ 35.2 ਡਿਗਰੀ ਸੈਲਸੀਅਸ ਤੱਕ ਵੱਧ ਤੋਂ ਵੱਧ ਤਾਪਮਾਨ ਦਰਜ ਕੀਤਾ ਗਿਆ ਹੈ |

ਪਿਛਲੀ ਖ਼ਬਰ ਖੁਰਾਕ ਤੇ ਤੇਲ ਦੀਆਂ ਕੀਮਤਾਂ ਵਿਚ ਨਰਮੀ ਕਾਰਨ ਥੋਕ ਮੁੱਲ ਸੂਚਕ ਅੰਕ ਮੁਦਰਾਸਫੀਤੀ ਹੇਠਲੇ ਪੱਧਰ 0.39 ਫੀਸਦੀ 'ਤੇ <br/... ਅਗਲੀ ਖ਼ਬਰ ਅਰਸ਼ ਡੱਲਾ ਗਰੋਹ ਦਾ ਇਕ ਹੋਰ ਮੈਂਬਰ ਮੋਗਾ ਤੋਂ ਗਿ੍ਫ਼ਤਾਰ-ਕਤਲ ਦੀ ਸਾਜਿਸ਼ ਨਾਕਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।