ਨੰਗਲ, 17 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਡੈਮ 'ਚ ਪਾਣੀ ਦਾ ਪੱਧਰ 1558.69 ਫੁੱਟ ਰਿਕਾਰਡ ਕੀਤਾ ਗਿਆ | ਭਾਖੜਾ ਡੈਮ 'ਚ 35864 ਕਿਊਸਿਕ ਪਾਣੀ ਆ ਰਿਹਾ ਹੈ ਅਤੇ 34117 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ | ਲੰਘੇ ਵਰ੍ਹੇ ਅੱਜ ਦੇ ਦਿਨ ਭਾਖੜਾ ਡੈਮ ਦਾ ਪੱਧਰ 1584.20 ਫੁੱਟ ਸੀ | 17 ਜੂਨ 2024 ਨੂੰ ਭਾਖੜਾ ਡੈਮ 'ਚ ਪਾਣੀ 28226 ਕਿਊਸਿਕ ਪਾਣੀ ਆ ਰਿਹਾ ਸੀ ਅਤੇ 28461 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ | ਭਾਖੜਾ ਡੈਮ 'ਚ ਪਾਣੀ ਦਾ ਵੱਧ ਤੋਂ ਵੱਧ ਪੱਧਰ 1680 ਫੁੱਟ ਰੱਖਿਆ ਜਾਂਦਾ ਹੈ ਪਰ ਖਾਸ ਹਾਲਾਤ 'ਚ ਇਹ ਪੱਧਰ 1685 ਫੁੱਟ ਵੀ ਹੋ ਸਕਦਾ ਹੈ | ਭਾਖੜਾ ਡੈਮ ਦੀ ਝੀਲ 'ਗੋਬਿੰਦ ਸਾਗਰ' 65 ਵਰਗ ਮੀਲ ਖੇਤਰ 'ਚ ਫੈਲੀ ਹੈ ਅਤੇ ਇਸ ਝੀਲ 'ਚ 7.8 ਮਿਲੀਅਨ ਏਕੜ ਫੁੱਟ ਪਾਣੀ ਦਾ ਭੰਡਾਰ ਕਰਨ ਦੀ ਸਮਰੱਥਾ ਹੈ |