29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਪੰਜਾਬ 'ਚ 8 ਕਰੋੜ ਰੁਪਏ ਦੀ ਨਿਵੇਸ਼ ਧੋਖਾਧੜੀ 'ਚ ਸ਼ਾਮਿਲ ਅੰਤਰਰਾਜੀ ਗਰੋਹ ਦਾ ਪਰਦਾਫ਼ਾਸ਼-2 ਗਿ੍ਫ਼ਤਾਰ <br/>

ਅਜੀਤ ਡੈਸਕ 18-06-2025
ਚੰਡੀਗੜ੍ਹ, 17 ਜੂਨ (ਅਜੀਤ ਬਿਊਰੋ)-ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਡਵੀਜ਼ਨ ਨੇ ਪੰਚਕੂਲਾ ਅਤੇ ਅਬੋਹਰ ਤੋਂ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਨਿਵੇਸ਼ ਧੋਖਾਧੜੀ ਵਿਚ ਸ਼ਾਮਿਲ ਇਕ ਅੰਤਰਰਾਜ਼ੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ | ਇਹ ਜਾਣਕਾਰੀ ਪੰਜਾਬ ਦੇ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਚੰਡੀਗੜ੍ਹ 'ਚ ਦਿੱਤੀ | ਉਨ੍ਹਾਂ ਕਿਹਾ ਕਿ ਇਹ ਗਿਰੋਹ ਟੈਲੀਗ੍ਰਾਮ ਅਤੇ ਵਾਟਸਐਪ ਗਰੁੱਪਾਂ ਰਾਹੀਂ ਸਟਾਕ ਮਾਰਕੀਟ ਨਿਵੇਸ਼ ਵਿਚ ਵੱਡੇ ਮੁਨਾਫ਼ੇ ਦੀ ਪੇਸ਼ਕਸ਼ ਦਾ ਛਲਾਵਾ ਦੇ ਕੇ ਭੋਲੇ-ਭਾਲੇ ਲੋਕਾਂ ਨੂੰ ਆਪਣੇ ਜਾਲ ਵਿਚ ਫਸਾਉਂਦਾ ਸੀ | ਗਿਰੋਹ ਦੇ ਸ਼ਾਤਿਰ ਲੋਕ ਪੀੜਤਾਂ ਨੂੰ ਆਪਣੇ ਭਰੋਸੇ ਵਿਚ ਲੈ ਕੇ ਮੋਬਾਈਲ ਵਿਚ ਇਕ ਜਾਅਲੀ ਏ.ਪੀ.ਕੇ. ਐਪਲੀਕੇਸ਼ਨ ਇੰਸਟਾਲ ਕਰਵਾਉਂਦੇ ਸਨ, ਜਿਸ 'ਤੇ ਉਨ੍ਹਾਂ ਦੇ ਨਿਵੇਸ਼ ਕੀਤੇ ਪੈਸੇ 'ਤੇ ਭਾਰੀ ਵਾਪਸੀ ਦਾ ਵਾਅਦਾ ਕੀਤਾ ਜਾਂਦਾ ਸੀ | ਡੀ.ਜੀ.ਪੀ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪੰਚਕੂਲਾ ਤੋਂ ਗਿ੍ਫ਼ਤਾਰ ਵਰੁਣ ਕੁਮਾਰ ਅਤੇ ਅਬੋਹਰ ਤੋਂ ਗਿ੍ਫ਼ਤਾਰ ਕੀਤੇ ਸਾਹਿਲ ਸੇਠੀ ਵਜੋਂ ਹੋਈ ਹੈ | ਜਾਂਚ ਤੋਂ ਪਤਾ ਲੱਗਾ ਹੈ ਕਿ ਵਰੁਣ ਕੁਮਾਰ ਨੇ ਆਪਣਾ ਬੈਂਕ ਖਾਤਾ ਸਾਹਿਲ ਸੇਠੀ ਨੂੰ ਕਮਿਸ਼ਨ ਦੇ ਆਧਾਰ 'ਤੇ ਕਿਰਾਏ 'ਤੇ ਦਿੱਤਾ ਸੀ, ਜੋ ਅੱਗੇ ਅਜਿਹੇ ਖਾਤੇ ਖ਼ਰੀਦਦਾ ਸੀ ਅਤੇ ਆਪਣੇ ਸਰਗਨਾ, ਜੋ ਉਸ ਨਾਲ ਵਰਚੁਅਲ ਮੋਬਾਈਲ ਨੰਬਰਾਂ ਰਾਹੀਂ ਸੰਪਰਕ ਵਿਚ ਸਨ ਤੋਂ ਪ੍ਰਾਪਤ ਨਿਰਦੇਸ਼ਾਂ ਅਨੁਸਾਰ ਨਵੀਂ ਦਿੱਲੀ ਦੇ ਐਨ.ਸੀ.ਆਰ. ਖੇਤਰ ਦੀਆਂ ਵੱਖ-ਵੱਖ ਥਾਵਾਂ 'ਤੇ ਸਾਈਬਰ ਵਿੱਤੀ ਧੋਖਾਧੜੀ ਲਈ ਅੱਗੇ ਵੇਚ ਦਿੰਦਾ ਸੀ | ਸਰਗਨਾ ਇਨ੍ਹਾਂ ਫਰਜ਼ੀ ਬੈਂਕ ਖਾਤਿਆਂ ਵਿਚ ਟਰਾਂਸਫਰ ਰਾਹੀਂ ਧੋਖਾਧੜੀ ਨਾਲ ਜੁਟਾਈ ਰਕਮ ਦੇ ਆਧਾਰ 'ਤੇ ਗਿ੍ਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਕਮਿਸ਼ਨ ਦਿੰਦੇ ਸਨ | ਡੀ.ਜੀ.ਪੀ ਨੇ ਕਿਹਾ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਗਿ੍ਫ਼ਤਾਰ ਕੀਤੇ ਗਏ ਮੁਲਜ਼ਮ 14 ਸੂਬਿਆਂ ਵਿਚ ਲਗਭਗ 34 ਹੋਰ ਅਜਿਹੀਆਂ ਸਾਈਬਰ ਧੋਖਾਧੜੀ ਸ਼ਿਕਾਇਤਾਂ ਵਿਚ ਵੀ ਸ਼ਾਮਲ ਹਨ, ਜਿਨ੍ਹਾਂ ਵਲੋਂ ਕੀਤੇ ਘੁਟਾਲੇ ਦੀ ਕੁੱਲ ਰਕਮ 8 ਕਰੋੜ ਰੁਪਏ ਤੋਂ ਵੱਧ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਵਰਚੁਅਲ ਮੋਬਾਈਲ ਨੰਬਰਾਂ ਅਤੇ ਇਨ੍ਹਾਂ ਧੋਖਾਧੜੀਆਂ ਲਈ ਜ਼ਿੰਮੇਵਾਰ ਵਿਆਪਕ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ | ਏ.ਡੀ.ਜੀ.ਪੀ. ਸਾਈਬਰ ਕ੍ਰਾਈਮ ਵੀ. ਨੀਰਜਾ ਨੇ ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ ਕਿਹਾ ਕਿ 15 ਲੱਖ ਰੁਪਏ ਦੀ ਠੱਗੀ ਦਾ ਸ਼ਿਕਾਰ ਹੋਏ ਇਕ ਪੀੜਤ ਦੀ ਸ਼ਿਕਾਇਤ ਤੋਂ ਬਾਅਦ ਇੰਸਪੈਕਟਰ ਜੁਝਾਰ ਸਿੰਘ ਦੀ ਨਿਗਰਾਨੀ ਹੇਠ ਇਕ ਸਾਈਬਰ ਕ੍ਰਾਈਮ ਟੀਮ ਨੇ ਡੂੰਘਾਈ ਨਾਲ ਜਾਂਚ ਕੀਤੀ | ਟੀਮ ਨੇ ਕਈ ਓ.ਐਸ.ਆਈ.ਐਨ.ਟੀ ਤਕਨੀਕਾਂ ਅਤੇ ਇੰਡੀਅਨ ਸਾਈਬਰ ਕ੍ਰਾਈਮ ਕੋਆਰਡੀਨੇਸ਼ਨ ਸੈਂਟਰ ਦੇ ਸਮਨਵੇ ਪੋਰਟਲ ਦੀ ਤਕਨੀਕੀ ਸਹਾਇਤਾ ਵਰਤ ਕੇ ਦੋਸ਼ੀ ਵਿਅਕਤੀਆਂ ਦੀ ਪਛਾਣ ਕਰਨ ਤੋਂ ਬਾਅਦ ਉਨ੍ਹਾਂ ਨੂੰ ਗਿ੍ਫ਼ਤਾਰ ਕਰਨ ਵਿਚ ਕਾਮਯਾਬੀ ਹਾਸਲ ਕੀਤੀ |

ਪਿਛਲੀ ਖ਼ਬਰ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਕੁਝ ਇਲਾਕਿਆਂ ਵਿਚ ਮੀਂਹ ਪੈਣ ਨਾਲ ਤਾਪਮਾਨ 'ਚ ਆਈ ਗਿਰਾਵਟ <br/> ਅਗਲੀ ਖ਼ਬਰ ਬੰਦ ਘਰ 'ਚੋਂ 25 ਲੱਖ ਨਕਦੀ ਤੇ 35 ਲੱਖ ਦੇ ਗਹਿਣਿਆਂ ਵਾਲਾ ਲਾਕਰ ਪੁੱਟ ਕੇ ਚੋਰ ਫ਼ਰਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।