29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਕੁਝ ਇਲਾਕਿਆਂ ਵਿਚ ਮੀਂਹ ਪੈਣ ਨਾਲ ਤਾਪਮਾਨ 'ਚ ਆਈ ਗਿਰਾਵਟ <br/>

ਅਜੀਤ ਡੈਸਕ 18-06-2025

ਅੰਮਿ੍ਤਸਰ, 17 ਜੂਨ (ਹਰਮਿੰਦਰ ਸਿੰਘ)-ਪੰਜਾਬ, ਹਰਿਆਣਾ ਦੇ ਕਈ ਇਲਾਕਿਆਂ ਅਤੇ ਚੰਡੀਗੜ੍ਹ 'ਚ ਗਰਜ ਚਮਕ ਨਾਲ ਹਲਕੀ ਅਤੇ ਦਰਮਿਆਨੀ ਬਰਸਾਤ ਹੋਣ ਅਤੇ ਤੇਜ਼ ਹਵਾਵਾਂ ਚੱਲਣ ਕਾਰਨ ਤਾਪਮਾਨ ਵਿਚ ਹੋਰ ਗਿਰਾਵਟ ਆਈ ਹੈ | ਜਿਸ ਨਾਲ ਲੋਕਾਂ ਵਲੋਂ ਗਰਮੀ ਤੋਂ ਕੁਝ ਰਾਹਤ ਮਹਿਸੂਸ ਕੀਤੀ ਜਾ ਰਹੀ ਹੈ | ਪਿਛਲੇ 24 ਘੰਟਿਆਂ ਵਿਚ ਪੰਜਾਬ ਦੇ ਨਵਾਂਸ਼ਹਿਰ 'ਚ ਵੱਧ ਤੋਂ ਵੱਧ ਤਾਪਮਾਨ 'ਚ 6.6 ਡਿਗਰੀ ਤੋਂ ਵਧੇਰੇ ਹੇਠਾਂ ਆਇਆ ਹੈ | ਇਸੇ ਤਰ੍ਹਾਂ ਹਰਿਆਣਾ ਦੇ ਸਿਰਸਾ 'ਚ 5.8 ਡਿਗਰੀ ਸੈਲਸੀਅਸ ਅਤੇ ਚੰਡੀਗੜ੍ਹ 'ਚ ਦਿਨ ਦੇ ਵੱਧ ਤੋਂ ਵੱਧ ਤਾਪਮਾਨ 'ਚ 6.6 ਡਿਗਰੀ ਸੈਲਸੀਅਸ ਤੱਕ ਗਿਰਾਵਟ ਦਰਜ ਕੀਤੀ ਗਈ ਹੈ | ਇਸ ਦੌਰਾਨ ਪੰਜਾਬ ਦੇ ਲੁਧਿਆਣਾ 'ਚ ਸਭ ਤੋਂ ਵਧੇਰੇ 116.4 ਮਿਲੀਮੀਟਰ ਬਰਸਾਤ ਦਰਜ ਕੀਤੀ ਗਈ, ਜਿਸ ਨਾਲ ਇਥੋਂ ਦੇ ਰਾਤ ਦਾ ਘੱਟ ਤੋਂ ਘੱਟ ਤਾਪਮਾਨ 21.4 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਅਤੇ ਹਰਿਆਣਾ ਹਿਸਾਰ 'ਚ 92.8 ਮਿਲੀਮੀਟਰ ਤੱਕ ਬਾਰਿਸ਼ ਰਿਕਾਰਡ ਕੀਤੀ ਗਈ ਹੈ | ਮੌਸਮ ਵਿਭਾਗ ਵਲੋਂ ਅਗਲੇ ਦਿਨਾਂ ਵਿਚ ਪੰਜਾਬ ਅਤੇ ਹਰਿਆਣਾ 'ਚ ਤੇਜ਼ ਹਵਾਵਾਂ ਚੱਲਣ ਅਤੇ ਗਰਜ ਚਮਕ ਨਾਲ ਮੀਂਹ ਪੈਣ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ | 21 ਤੇ 22 ਜੂਨ ਨੂੰ ਪੰਜਾਬ ਹਰਿਆਣਾ ਦੇ ਕਈ ਇਲਾਕਿਆਂ 'ਚ ਮੱਧਮ ਅਤੇ ਤੇਜ਼ ਬਰਸਾਤ ਹੋਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ |

ਪਿਛਲੀ ਖ਼ਬਰ ਗਲਾ ਘੁੱਟ ਕੇ ਪਤਨੀ ਦੀ ਹੱਤਿਆ ਅਗਲੀ ਖ਼ਬਰ ਪੰਜਾਬ 'ਚ 8 ਕਰੋੜ ਰੁਪਏ ਦੀ ਨਿਵੇਸ਼ ਧੋਖਾਧੜੀ 'ਚ ਸ਼ਾਮਿਲ ਅੰਤਰਰਾਜੀ ਗਰੋਹ ਦਾ ਪਰਦਾਫ਼ਾਸ਼-2 ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।