29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਨਸ਼ਾ ਤਸਕਰੀ ਦੀ ਗੰਭੀਰ ਸਮੱਸਿਆ ਨਾਲ ਨਜਿੱਠਣ ਲਈ ਤੁਰੰਤ ਸਖ਼ਤ ਕਦਮ ਚੁੱਕਣ ਦੀ ਲੋੜ-ਹਾਈ ਕੋਰਟ

ਅਜੀਤ ਡੈਸਕ 18-06-2025

ਨਸ਼ੀਲੇ ਪਦਾਰਥਾਂ ਦੇ ਮਾਮਲਿਆਂ ਨੂੰ 'ਰਾਸ਼ਟਰੀ ਮਹੱਤਵ' ਦੱਸਦਿਆਂ ਦੋਸ਼ੀ ਦੀ ਅਗਾਊਾ ਜ਼ਮਾਨਤ ਅਰਜ਼ੀ ਰੱਦ
<br/>
ਚੰਡੀਗੜ੍ਹ, 17 ਜੂਨ (ਸੰਦੀਪ ਕੁਮਾਰ ਮਾਹਨਾ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨਸ਼ੀਲੇ ਪਦਾਰਥਾਂ ਦੀ ਜ਼ਬਤੀ ਨਾਲ ਸੰਬੰਧਿਤ ਮਾਮਲਿਆਂ ਨੂੰ ਨਾ ਸਿਰਫ਼ ਅਪਰਾਧਿਕ, ਸਗੋਂ 'ਰਾਸ਼ਟਰੀ ਮਹੱਤਵ' ਵਾਲਾ ਵੀ ਕਰਾਰ ਦਿੱਤਾ ਹੈ, ਨਾਲ ਹੀ ਨਿਆਂਪਾਲਿਕਾ ਵਲੋਂ ਪੂਰੀ ਸਾਵਧਾਨੀ ਅਤੇ ਸਖ਼ਤੀ ਨਾਲ ਵਿਚਾਰ ਕਰਨ ਦੀ ਮੰਗ ਕੀਤੀ ਹੈ | ਜਸਟਿਸ ਅਨਿਲ ਖੇਤਰਪਾਲ ਦੇ ਸਿੰਗਲ ਬੈਂਚ ਨੇ ਕਿਹਾ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਰਗੀ ਗੰਭੀਰ ਸਮਾਜਿਕ ਸਮੱਸਿਆ ਨਾਲ ਨਜਿੱਠਣ ਲਈ ਸਖ਼ਤ ਅਤੇ ਸਮਝੌਤਾ ਰਹਿਤ ਕਦਮ ਚੁੱਕਣ ਦੀ ਸਖ਼ਤ ਲੋੜ ਹੈ | ਹਾਈ ਕੋਰਟ ਨੇ ਇਹ ਟਿੱਪਣੀ ਪਟਿਆਲਾ ਜ਼ਿਲ੍ਹੇ ਦੇ ਪਸਿਆਣਾ ਪੁਲਿਸ ਸਟੇਸ਼ਨ ਵਿਚ ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਇਕ ਮੁਲਜ਼ਮ ਵਲੋਂ ਦਾਇਰ ਕੀਤੀ ਅਗਾਊਾ ਜ਼ਮਾਨਤ ਪਟੀਸ਼ਨ ਦੀ ਸੁਣਵਾਈ ਦੌਰਾਨ ਕੀਤੀ | ਪਟੀਸ਼ਨਰ ਵਲੋਂ ਪੇਸ਼ ਹੋਏ ਵਕੀਲ ਨੇ ਦਲੀਲ ਦਿੱਤੀ ਕਿ ਇਕ ਸਹਿ-ਮੁਲਜ਼ਮ ਦੇ ਬਿਆਨਾਂ ਦੇ ਆਧਾਰ 'ਤੇ ਮੁਲਜ਼ਮ ਨੂੰ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਦੀ ਮੰਨਣਯੋਗਤਾ ਸ਼ੱਕੀ ਹੈ | ਰਾਜ ਸਰਕਾਰ ਵਲੋਂ ਪੇਸ਼ ਹੋਏ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਪਟੀਸ਼ਨਰ ਪਹਿਲਾਂ ਵੀ ਐਨ.ਡੀ.ਪੀ.ਐਸ ਐਕਟ ਤਹਿਤ ਚਾਰ ਮਾਮਲਿਆਂ ਵਿਚ ਸ਼ਾਮਿਲ ਰਿਹਾ ਹੈ | ਦੋਵਾਂ ਧਿਰਾਂ ਦੀਆਂ ਦਲੀਲਾਂ ਅਤੇ ਕੇਸ ਰਿਕਾਰਡ ਦਾ ਅਧਿਐਨ ਕਰਨ ਤੋਂ ਬਾਅਦ, ਜਸਟਿਸ ਖੇਤਰਪਾਲ ਨੇ ਕਿਹਾ ਕਿ ਨਸ਼ੀਲੇ ਪਦਾਰਥਾਂ ਦੀ ਜ਼ਬਤੀ ਨਾਲ ਸੰਬੰਧਿਤ ਮਾਮਲੇ ਰਾਸ਼ਟਰੀ ਮਹੱਤਵ ਦੇ ਹਨ ਅਤੇ ਇਨ੍ਹਾਂ 'ਤੇ ਵਿਸ਼ੇਸ਼ ਸਾਵਧਾਨੀ ਨਾਲ ਵਿਚਾਰ ਕੀਤਾ ਜਾਣਾ ਚਾਹੀਦਾ ਹੈ |

ਪਿਛਲੀ ਖ਼ਬਰ ਫਤਿਆਬਾਦ ਵਿਖੇ ਨੌਜਵਾਨ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਅਗਲੀ ਖ਼ਬਰ ਮਾਤਾ ਸੱਤਿਆ ਵੰਤੀ ਨੂੰ ਵੱਖ-ਵੱਖ ਸਿਆਸੀ, ਸਮਾਜ ਸੇਵੀ ਅਤੇ ਬੁੱਧੀਜੀਵੀਆਂ ਵਲੋਂ ਸ਼ਰਧਾਂਜਲੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।