ਫਤਿਆਬਾਦ, 17 ਜੂਨ (ਹਰਵਿੰਦਰ ਸਿੰਘ ਧੂੰਦਾ)-ਫਤਿਆਬਾਦ ਦੇ ਮੁਹੱਲਾ ਬਾਲਮੀਕ ਦੇ 38 ਸਾਲਾ ਵਿਅਕਤੀ ਪ੍ਰਤਾਪ ਸਿੰਘ ਪੁੱਤਰ ਦਰਸ਼ਨ ਸਿੰਘ ਜੋ ਕਿ ਦੋ ਧੀਆਂ ਅਤੇ ਇਕ ਬੇਟੇ ਦਾ ਬਾਪ ਸੀ ਨਸ਼ੇ ਦਾ ਟੀਕਾ ਲਗਾਉਣ ਕਰਕੇ ਮੌਤ ਹੋ ਗਈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਤਾਪ ਸਿੰਘ ਦੀ ਪਤਨੀ ਕੁਲਵਿੰਦਰ ਕੌਰ ਅਤੇ ਭਰਾ ਜਸਬੀਰ ਸਿੰਘ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਭੜਾਸ ਕੱਢਦਿਆਂ ਕਿਹਾ ਕਿ ਸਰਕਾਰ ਕਹਿੰਦੀ ਹੈ ਨਸ਼ਿਆਂ 'ਤੇ ਕਾਬੂ ਪਾਇਆ ਜਾ ਰਿਹਾ ਹੈ ਪਰ ਨਸ਼ੇ ਸ਼ਰੇ੍ਹਆਮ ਵਿਕ ਰਹੇ ਹਨ, ਜਿਸ ਨਾਲ ਰੋਜ਼ਾਨਾ ਹੀ ਕਿਤੇ ਨਾ ਕਿਤੇ ਨੌਜਵਾਨਾਂ ਦੀ ਮੌਤ ਹੋ ਰਹੀ ਹੈ |