28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਦੀਪਿਕਾ ਲੂਥਰਾ ਨੂੰ ਧਮਕੀ ਦੇਣ ਵਾਲਾ ਨੌਜਵਾਨ ਗਿ੍ਫ਼ਤਾਰ <br/>

ਅਜੀਤ ਡੈਸਕ 18-06-2025

ਅੰਮਿ੍ਤਸਰ, 17 ਜੂਨ (ਗਗਨਦੀਪ ਸ਼ਰਮਾ)-ਸੋਸ਼ਲ ਮੀਡੀਆ ਇਨਫਲੂਐਂਸਰ ਦੀਪਿਕਾ ਲੂਥਰਾ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਵਾਲੇ ਨੌਜਵਾਨ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦਾ ਤਿੰਨ ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕਰ ਲਿਆ ਗਿਆ ਹੈ | ਗਿ੍ਫ਼ਤਾਰ ਕੀਤੇ ਨੌਜਵਾਨ ਦੀ ਪਹਿਚਾਣ ਰਮਨਦੀਪ ਸਿੰਘ ਉਰਫ਼ ਰਮਨ ਉਰਫ਼ ਭੱਜੀ ਵਾਸੀ ਪਿੰਡ ਉਲਾਣਾ, ਡਾਕਖਾਨਾ ਲਾਛੜੂ ਕਲਾਂ ਥਾਣਾ ਘਨੌਰ, ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ ਅਤੇ ਉਸਦੀ ਇੰਸਟਾਗ੍ਰਾਮ ਆਈ. ਡੀ. 'ਤੇ ਧਮਕੀਆਂ ਦੇਣੀਆਂ ਪਾਈਆਂ ਗਈਆਂ ਹਨ | ਮੁੱਖ ਅਫ਼ਸਰ ਇੰਸਪੈਕਟਰ ਮੋਹਿਤ ਕੁਮਾਰ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਬੀਤੇ ਦਿਨ ਪਟਿਆਲਾ ਤੋਂ ਮੋਬਾਈਲ ਫੋਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਸੀ ਅਤੇ ਉਸ ਤੋਂ ਬਾਰੀਕੀ ਨਾਲ ਪੁੱਛਗਿੱਛ ਕਰਨ ਲਈ ਪੁਲਿਸ ਰਿਮਾਂਡ ਹਾਸਿਲ ਕਰ ਲਿਆ ਗਿਆ ਹੈ | ਜ਼ਿਕਰਯੋਗ ਹੈ ਕਿ ਦੀਪਿਕਾ ਲੂਥਰਾ ਵਲੋਂ ਮੋਹਕਮਪੁਰਾ ਪੁਲਿਸ ਨੂੰ ਸੋਸ਼ਲ ਮੀਡੀਆ ਰਾਹੀਂ ਜਾਨ ਤੋਂ ਮਾਰਨ ਦੀ ਧਮਕੀ ਮਿਲਣ ਦੀ ਸ਼ਿਕਾਇਤ ਦਰਜ ਕਰਵਾਈ ਗਈ ਸੀ | ਜਿਸ ਉਪਰੰਤ ਪੁਲਿਸ ਪ੍ਰਸ਼ਾਸਨ ਵਲੋਂ ਉਸਦੇ ਘਰ ਬਾਹਰ ਮੁਲਾਜ਼ਮ ਤਾਇਨਾਤ ਕਰ ਦਿੱਤੇ ਗਏ ਸਨ |

ਪਿਛਲੀ ਖ਼ਬਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਿਮਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ <br/> ਅਗਲੀ ਖ਼ਬਰ ਹੋਂਦ ਚਿੱਲੜ ਵਿਖੇ 41 ਵਰਿ੍ਹਆਂ ਬਾਅਦ ਵੀ 79 ਸਿੱਖਾਂ ਦੇ ਕਤਲੇਆਮ ਦੀ ਕੌਮੀ ਯਾਦਗਾਰ ਨਾ ਬਣ ਸਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।