28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਿਮਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ <br/>

ਅਜੀਤ ਡੈਸਕ 18-06-2025

ਅੰਮਿ੍ਤਸਰ, 17 ਜੂਨ (ਜਸਵੰਤ ਸਿੰਘ ਜੱਸ)-ਹਿਮਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਸ੍ਰੀ ਮੁਕੇਸ਼ ਅਗਨੀਹੋਤਰੀ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ | ਇਸ ਮੌਕੇ ਉਨ੍ਹਾਂ ਨਾਲ ਹਿਮਾਚਲ ਨਾਲਾਗੜ੍ਹ ਹਲਕੇ ਤੋਂ ਵਿਧਾਇਕ ਹਰਦੀਪ ਸਿੰਘ ਬਾਵਾ ਅਤੇ ਹੋਰ ਆਗੂ ਵੀ ਸਨ | ਦਰਸ਼ਨ ਕਰਨ ਉਪਰੰਤ ਸ੍ਰੀ ਅਗਨੀਹੋਤਰੀ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਜਨਰਲ ਮੈਨੇਜਰ ਸ: ਭਗਵੰਤ ਸਿੰਘ ਧੰਗੇੜਾ, ਮੈਨੇਜਰ ਰਜਿੰਦਰ ਸਿੰਘ ਰੂਬੀ, ਸੂਚਨਾ ਅਧਿਕਾਰੀਆਂ ਅੰਮਿ੍ਤਪਾਲ ਸਿੰਘ ਤੇ ਰਣਧੀਰ ਸਿੰਘ ਵਲੋਂ ਸ੍ਰੀ ਦਰਬਾਰ ਸਾਹਿਬ ਦਾ ਸੁੰਦਰ ਮਾਡਲ ਤੇ ਦੁਸ਼ਾਲਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਉਪ ਮੁੱਖ ਮੰਤਰੀ ਨੇ ਗੁਰੂ ਕਾ ਲੰਗਰ ਵੀ ਛਕਿਆ | ਬਾਅਦ ਵਿਚ ਪੱਤਰਕਾਰਾਂ ਨਾਲ ਸੰਖੇਪ ਗੱਲਬਾਤ ਕਰਦਿਆਂ ਸ੍ਰੀ ਅਗਨੀਹੋਤਰੀ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਆਸਥਾ ਦਾ ਸਮੁੰਦਰ ਹੈ ਤੇ ਇਥੇ ਦਰਸ਼ਨ ਕਰਕੇ ਮਨ ਨੂੰ ਬੜਾ ਸਕੂਨ ਮਿਲਿਆ ਹੈ | ਸ੍ਰੀ ਅਗਨੀਹੋਤਰੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਨਮਾਨ ਤੇ ਸਤਿਕਾਰ ਦਿੱਤੇ ਜਾਣ ਲਈ ਸ਼ੋ੍ਰਮਣੀ ਕਮੇਟੀ ਅਧਿਕਾਰੀਆਂ ਦਾ ਧੰਨਵਾਦ ਵੀ ਕੀਤਾ |

ਪਿਛਲੀ ਖ਼ਬਰ ਦਿੱਲੀ ਹਵਾਈ ਅੱਡੇ 'ਤੇ ਖਰਾਬ ਮੌਸਮ ਕਾਰਨ 12 ਉਡਾਣਾਂ ਮੋੜੀਆਂ ਅਗਲੀ ਖ਼ਬਰ ਦੀਪਿਕਾ ਲੂਥਰਾ ਨੂੰ ਧਮਕੀ ਦੇਣ ਵਾਲਾ ਨੌਜਵਾਨ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।