28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਖਾਦ ਬਣਾਉਣ ਵਾਲੀਆਂ ਨਕਲੀ ਕੰਪਨੀਆਂ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਈ ਜਾਵੇ-ਬਹਿਰੂ <br/>

ਅਜੀਤ ਡੈਸਕ 18-06-2025

ਨਵੀਂ ਦਿੱਲੀ, 17 ਜੂਨ (ਜਗਤਾਰ ਸਿੰਘ)-ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਹੈ ਕਿ ਖਾਦ ਬਣਾਉਣ ਵਾਲੀਆਂ ਨਕਲੀ ਕੰਪਨੀਆਂ ਨਾਲ ਜੁੜੇ ਮਾਮਲੇ ਦੀ ਜਾਂਚ ਸੀ.ਬੀ.ਆਈ. ਕੋਲੋਂ ਕਰਵਾਈ ਜਾਵੇ ਕਿਉਂਕਿ ਇਹ ਦੇਸ਼ ਦੇ ਕਿਸਾਨਾਂ ਦੀ ਰੋਜ਼ੀ ਰੋਟੀ ਨਾਲ ਜੁੜਿਆ ਮਸਲਾ ਹੈ ¢ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਨੇ ਦੱਸਿਆ ਕਿ ਖਾਦ ਬਣਾਉਣ ਵਾਲੀਆਂ ਨਕਲੀ ਕੰਪਨੀਆਂ ਨਾਲ ਜੁੜੇ ਮਾਮਲੇ ਵਿਚ ਰਾਜਸਥਾਨ ਸਰਕਾਰ ਦੇ ਖੇਤਰੀ ਮੰਤਰੀ ਕਿਰੋੜੀ ਲਾਲ ਮੀਣਾ ਨੇ ਖ਼ੁਦ ਛਾਪੇਮਾਰੀ ਕਰਕੇ ਇਸ ਗੋਰਖ ਧੰਦੇ ਦਾ ਪਰਦਾਫਾਸ਼ ਕੀਤਾ ਹੈ ¢ ਉਨ੍ਹਾਂ ਕਿਹਾ ਕਿ ਦੱਖਣੀ ਭਾਰਤ ਦੇ ਬਹੁਤ ਸਾਰੇ ਸੂਬਿਆਂ ਵਿਚ ਧੜੱਲੇ ਨਾਲ ਇਫਕੋ ਕੰਪਨੀ ਦੇ ਨਾਂਅ ਹੇਠ ਨਕਲੀ ਕੰਪਨੀਆਂ, ਜਿਨ੍ਹਾਂ ਕੋਲ ਲਾਇਸੈਂਸ ਦਿੱਲੀ ਅਤੇ ਤਾਮਿਲਨਾਡੂ ਦੇ ਹਨ ਪਰ ਖਾਦਾਂ ਦਾ ਉਤਪਾਦਨ ਰਾਜਸਥਾਨ ਦੇ ਅਜਮੇਰ ਜ਼ਿਲ੍ਹੇ ਦੇ ਵੱਖ ਵੱਖ ਪਿੰਡਾ ਵਿਚ ਹੋ ਰਿਹਾ ਹੈ ¢ ਸੰਸਥਾ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਨੰਗੇ ਹੋਏ ਗੋਰਖਧੰਦੇ ਨੂੰ ਰਾਜਨੀਤਕ ਤੌਰ 'ਤੇ ਦਬਾਉਣ ਦੀ ਕੋਸ਼ਿਸ਼ ਹੋਈ ਤਾਂ ਅਸੀਂ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣ ਤੋਂ ਪਿੱਛੇ ਨਹੀਂ ਹਟਾਂਗੇ ¢

ਪਿਛਲੀ ਖ਼ਬਰ ਪਾਕਿ ਦੇ ਫ਼ੌਜ ਮੁਖੀ ਦਾ ਵਾਸ਼ਿੰਗਟਨ 'ਚ ਭਾਰੀ ਵਿਰੋਧ ਅਗਲੀ ਖ਼ਬਰ ਦਿੱਲੀ ਹਵਾਈ ਅੱਡੇ 'ਤੇ ਖਰਾਬ ਮੌਸਮ ਕਾਰਨ 12 ਉਡਾਣਾਂ ਮੋੜੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।