28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਏਅਰ ਮਾਰਸ਼ਲ ਏ.ਕੇ. ਭਾਰਤੀ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ <br/>

ਅਜੀਤ ਡੈਸਕ 18-06-2025

ਅੰਮਿ੍ਤਸਰ, 17 ਜੂਨ (ਜਸਵੰਤ ਸਿੰਘ ਜੱਸ)-ਭਾਰਤੀ ਹਵਾਈ ਫ਼ੌਜ ਦੇ ਏਅਰ ਮਾਰਸ਼ਲ ਸ੍ਰੀ ਅਵਦੇਸ਼ ਕੁਮਾਰ (ਏ.ਕੇ.) ਭਾਰਤੀ ਅੱਜ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ | ਇਸ ਮੌਕੇ ਉਨ੍ਹਾਂ ਦੇ ਧਰਮ ਪਤਨੀ ਸ੍ਰੀਮਤੀ ਸੰਗੀਤਾ ਭਾਰਤੀ ਵੀ ਸਨ | ਉੁਨ੍ਹਾਂ ਨੂੰ ਸ਼ੋ੍ਰਮਣੀ ਕਮੇਟੀ ਦੇ ਸਹਾਇਕ ਸੂਚਨਾ ਅਧਿਕਾਰੀ ਸ: ਜਤਿੰਦਰਪਾਲ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਤੇ ਸਿੱਖ ਇਤਿਹਾਸ ਬਾਰੇ ਜਾਣਕਾਰੀ ਦਿੱਤੀ | ਦਰਸ਼ਨ ਕਰਨ ਉਪ੍ਰੰਤ ਭਾਰਤੀ ਜੋੜੀ ਨੇ ਕੁਝ ਸਮਾਂ ਇਲਾਹੀ ਬਾਣੀ ਦਾ ਸ਼ਬਦ ਕੀਰਤਨ ਵੀ ਸਰਵਨ ਕੀਤਾ ਤੇ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਪ੍ਰਤੀ ਡੂੰਘੀ ਰੁਚੀ ਦਿਖਾਈ | ਏਅਰ ਮਾਰਸ਼ਲ ਸ੍ਰੀ ਏ .ਕੇ. ਭਾਰਤੀ ਨੂੰ ਸ਼ੋ੍ਰਮਣੀ ਕਮੇਟੀ ਵਲੋਂ ਸਹਾਇਕ ਸੂਚਨਾ ਅਧਿਕਾਰੀ ਜਤਿੰਦਰਪਾਲ ਸਿੰਘ ਤੇ ਵਧੀਕ ਮੈਨੇਜਰ ਸ੍ਰੀ ਦਰਬਾਰ ਸਾਹਿਬ ਬਿਕਰਮਜੀਤ ਸਿੰਘ ਤੇ ਸਤਨਾਮ ਸਿੰਘ ਝਬਾਲ ਵਲੋਂ ਸ੍ਰੀ ਹਰਿਮੰਦਰ ਸਾਹਿਬ ਦਾ ਸੁੰਦਰ ਮਾਡਲ ਤੇ ਸਿੱਖ ਇਤਿਹਾਸ ਸਬੰਧੀ ਧਾਰਮਿਕ ਪੁਸਤਕਾਂ ਭੇਟ ਕਰਕੇ ਸਨਮਾਨਤ ਕੀਤਾ ਗਿਆ |

ਪਿਛਲੀ ਖ਼ਬਰ ਚੌਕਸੀ ਵਿਭਾਗ ਵਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ 'ਚ ਨਾਇਬ ਤਹਿਸੀਲਦਾਰ ਧੂਤ ਗਿ੍ਫ਼ਤਾਰ ਅਗਲੀ ਖ਼ਬਰ ਹਰਿਆਣਾ ਵਾਂਗ ਪੰਜਾਬ ਦੇ ਖੇਤੀ ਟਿਊਬਵੈੱਲਾਂ 'ਤੇ ਸੋਲਰ ਪੰਪ ਲਗਾਏ ਜਾਣ ਦੀ ਜ਼ਰੂਰਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।