27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

'ਆਪ' ਸਰਕਾਰ ਨੇ ਪੰਜਾਬ ਨੂੰ ਪੂਰੀ ਤਰ੍ਹਾਂ ਦਿੱਲੀ ਵਾਲਿਆਂ ਦੇ ਹਵਾਲੇ ਕੀਤਾ-ਬਾਜਵਾ

ਅਜੀਤ ਡੈਸਕ 18-06-2025

 ਚੰਡੀਗੜ੍ਹ, 17 ਜੂਨ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਸ. ਪ੍ਰਤਾਪ ਸਿੰਘ ਬਾਜਵਾ ਨੇ ਅੱਜ ਵੱਡਾ ਖੁਲਾਸਾ ਕਰਦਿਆਂ ਆਮ ਆਦਮੀ ਪਾਰਟੀ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ 'ਆਪ' ਸਰਕਾਰ ਪੰਜਾਬ ਵਿਕਾਸ ਕਮਿਸ਼ਨ (ਪੀ.ਡੀ.ਸੀ.) ਰਾਹੀਂ ਪੰਜਾਬ ਦੀ ਖੁਦਮੁਖਤਿਆਰੀ ਨੂੰ ਪੂਰੀ ਤਰ੍ਹਾਂ ਦਿੱਲੀ ਵਾਲਿਆਂ ਦੇ ਹਵਾਲੇ ਕਰ ਰਹੀ ਹੈ। ਉਨ੍ਹਾਂ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੀ.ਡੀ.ਸੀ ਥਿੰਕ ਟੈਂਕ ਹੋਣ ਦੀ ਬਜਾਏ ਪੰਜਾਬ ਦਾ ਖੂਨ ਚੂਸਣ ਵਾਲੀ ਜੋਂਕ ਬਣ ਗਈ ਹੈ ਅਤੇ ਅਰਵਿੰਦ ਕੇਜਰੀਵਾਲ ਦੇ ਸਿੱਧੇ ਕੰਟਰੋਲ ਹੇਠ ਸਮਾਨਾਂਤਰ ਸਰਕਾਰ ਵਜੋਂ ਕੰਮ ਕਰ ਰਹੀ ਹੈ। ਬਾਜਵਾ ਨੇ ਪੰਜਾਬ ਦੇ ਮੁੱਖ ਸਕੱਤਰ ਵਲੋਂ ਜਾਰੀ ਕੀਤੇ ਗਏ ਹੈਰਾਨ ਕਰਨ ਵਾਲੇ ਨਿਰਦੇਸ਼ਾਂ 'ਤੇ ਸਵਾਲ ਖੜੇ ਕੀਤੇ , ਜਿਸ ਵਿਚ ਸਾਰੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਮੁੱਖ ਸਕੱਤਰ ਦੀ ਪ੍ਰਧਾਨਗੀ ਹੇਠ ਹੋਣ ਵਾਲੀਆਂ ਮੀਟਿੰਗਾਂ ਬਾਰੇ ਪੀ.ਡੀ.ਸੀ ਮੈਂਬਰਾਂ ਨੂੰ ਸੂਚਿਤ ਕਰਨ।

 

ਪਿਛਲੀ ਖ਼ਬਰ ਜੰਮੂ-ਕਸ਼ਮੀਰ ਦੇ ਆਨੰਤਨਾਗ 'ਚ ਅਗਲੀ ਖ਼ਬਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਦੇਸ਼ 'ਚ ਤੀਸਰੀ ਵਾਰ ਸਿਖਰਲਾ ਦਰਜਾ ਕੀਤਾ ਹਾਸਿਲ ਖੇਤੀ ਸੰਸਥਾਨਾਂ ਦੀ ਦਰਜਾਬੰਦੀ 'ਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।