16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਕਾਰੋਬਾਰੀ ਸਾਥੀਆਂ ਵਲੋਂ ਪ੍ਰੇਸ਼ਾਨ ਕੀਤੇ ਜਾਣ 'ਤੇ ਨੌਜਵਾਨ ਨੇ ਨਿਗਲਿਆ ਜ਼ਹਿਰੀਲਾ ਪਦਾਰਥ-ਮੌਤ

ਅਜੀਤ ਡੈਸਕ 18-06-2025

ਦੋ ਮਹੀਨੇ ਪਹਿਲਾਂ ਹੋਇਆ ਸੀ ਵਿਆਹ
<br/>
ਜਲੰਧਰ, 17 ਜੂਨ (ਐੱਮ. ਐੱਸ. ਲੋਹੀਆ)-ਕਾਰੋਬਾਰੀ ਸਾਥੀਆਂ ਵਲੋਂ ਪ੍ਰੇਸ਼ਾਨ ਕੀਤੇ ਜਾਣ 'ਤੇ ਸਥਾਨਕ ਚੋਪੜਾ ਕਾਲੋਨੀ ਦੇ ਵਾਸੀ ਇਕ ਨੌਜਵਾਨ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ, ਜਿਸ ਦੀ ਨਿੱਜੀ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ ਹੈ | ਮਿ੍ਤਕ ਦੀ ਪਛਾਣ ਇੰਦਰ ਅਰੋੜਾ (33) ਪੁੱਤਰ ਰਜਿੰਦਰ ਅਰੋੜਾ ਵਜੋਂ ਦੱਸੀ ਗਈ ਹੈ | ਮਿ੍ਤਕ ਦੇ ਪਿਤਾ ਅਤੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਦਾ ਲੜਕਾ ਕਾਰਾਂ ਦਾ ਕਾਰੋਬਾਰ ਕਰਦਾ ਸੀ | ਉਸ ਦੇ ਕਾਰੋਬਾਰੀ ਸਾਥੀ ਦੋ ਭਰਾਵਾਂ ਵਲੋਂ ਇੰਦਰ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ | ਉਨ੍ਹਾਂ ਦੱਸਿਆ ਕਿ ਕਾਰੋਬਾਰੀ ਸਾਥੀਆਂ ਨੇ ਹੀ ਕਰੀਬ ਦੋ ਮਹੀਨੇ ਪਹਿਲਾਂ ਇੰਦਰ ਦਾ ਵਿਆਹ ਮੱਖੂ ਦੀ ਰਹਿਣ ਵਾਲੀ ਇਕ ਲੜਕੀ ਨਾਲ ਕਰਵਾਇਆ ਸੀ | ਇੰਦਰ ਅਤੇ ਉਸ ਦੀ ਪਤਨੀ ਦਾ ਆਪਸ 'ਚ ਵਿਵਾਦ ਚੱਲ ਰਿਹਾ ਸੀ, ਜਿਸ ਕਰਕੇ ਉਹ ਇਕੱਠੇ ਨਹੀਂ ਰਹਿੰਦੇ ਸਨ | ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇੰਦਰ ਦੇ ਕਾਰੋਬਾਰੀ ਸਾਥੀਆਂ ਨੇ ਦੋ ਦਿਨ ਪਹਿਲਾਂ ਉਨ੍ਹਾਂ ਦੇ ਘਰ ਆ ਕੇ ਇੰਦਰ ਨੂੰ ਧਮਕੀਆਂ ਦਿੱਤੀਆਂ ਸਨ, ਜਿਸ ਪ੍ਰੇਸ਼ਾਨੀ ਦੇ ਚੱਲਦੇ ਅੱਜ ਉਸ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ | ਇੰਦਰ ਵਲੋਂ ਜ਼ਹਿਰੀਲਾ ਪਦਾਰਥ ਨਿਗਲਣ ਦਾ ਉਦੋਂ ਪਤਾ ਲੱਗਾ, ਜਦੋਂ ਉਹ ਅੱਜ ਸਵੇਰੇ ਆਪਣੇ ਕਮਰੇ 'ਚ ਉਲਟੀਆਂ ਕਰ ਰਿਹਾ ਸੀ ਅਤੇ ਉਸ ਦੀ ਤਬੀਅਤ ਗੰਭੀਰ ਬਣ ਗਈ | ਉਨ੍ਹਾਂ ਤੁਰੰਤ ਇੰਦਰ ਨੂੰ ਲਿੰਕ ਰੋਡ 'ਤੇ ਇਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ, ਜਿੱਥੇ ਦਪਹਿਰ ਸਮੇਂ ਉਸ ਦੀ ਮੌਤ ਹੋ ਗਈ | ਘਟਨਾ ਦਾ ਪਤਾ ਲੱਗਦੇ ਹੀ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਮੌਕੇ 'ਤੇ ਪਹੁੰਚੀ, ਜਿਨ੍ਹਾਂ ਇੰਦਰ ਦੀ ਮਿ੍ਤਕ ਦੇਹ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਰੱਖਵਾ ਦਿੱਤਾ ਅਤੇ ਬਣਦੀ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਕਿਰਚ ਮਾਰ ਕੇ ਨੌਜਵਾਨ ਦਾ ਕਤਲ ਅਗਲੀ ਖ਼ਬਰ ਸਿਵਲ ਸਰਜਨ ਵਲੋਂ ਡੇਂਗੂ ਵਿਰੋਧੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਹਦਾਇਤ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।