16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਪੰਜਾਬ 'ਚ ਮੂੰਹਖੁਰ ਦੀ ਬਿਮਾਰੀ ਤੋਂ ਬਚਾਅ ਲਈ 57.84 ਲੱਖ ਤੋਂ ਵੱਧ ਪਸ਼ੂਧਨ ਦਾ ਟੀਕਾਕਰਨ <br/>

ਅਜੀਤ ਡੈਸਕ 18-06-2025
ਚੰਡੀਗੜ੍ਹ, 17 ਜੂਨ (ਅਜੀਤ ਬਿਊਰੋ) – ਸੂਬੇ ਵਿਚ ਪਸ਼ੂਧਨ ਦੀ ਨਰੋਈ ਸਿਹਤ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਪਸ਼ੂਧਨ ਦੇ ਮੂੰਹਖੁਰ ਦੀ ਬਿਮਾਰੀ ਤੋਂ ਬਚਾਅ ਲਈ 15 ਅਪ੍ਰੈਲ 2025 ਤੋਂ ਸ਼ੁਰੂ ਕੀਤੀ ਐਫ.ਐਮ.ਡੀ. ਟੀਕਾਕਰਨ ਮੁਹਿੰਮ ਅਧੀਨ 57.84 ਲੱਖ ਤੋਂ ਵੱਧ ਪਸ਼ੂਧਨ ਦਾ ਸਫ਼ਲਤਾਪੂਰਕ ਟੀਕਾਕਰਨ ਕੀਤਾ ਗਿਆ ਹੈ | ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਟੀਕਾਕਰਨ ਮੁਹਿੰਮ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ 57.84 ਲੱਖ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ ਹੈ, ਜਿਸ ਨਾਲ ਸੂਬੇ 'ਚ 99.56 ਫ਼ੀਸਦੀ ਗਾਵਾਂ ਅਤੇ ਅਤੇ ਮੱਝਾਂ ਨੂੰ ਵੈਕਸੀਨ ਲਗਾਈ ਗਈ ਹੈ | ਇਸ ਮੁਹਿੰਮ ਤਹਿਤ ਵਿਆਪਕ ਪਹੁੰਚ ਨੂੰ ਯਕੀਨੀ ਬਣਾਉਣ ਲਈ ਪਸ਼ੂ ਪਾਲਕਾਂ ਦੇ ਕੋਲ ਜਾ ਕੇ ਪਸ਼ੂਆਂ ਨੂੰ ਮੁਫ਼ਤ ਟੀਕਾ ਲਾਇਆ ਗਿਆ ਹੈ | ਇਸ ਵਿਸ਼ਾਲ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਲਗਭਗ 900 ਵੈਟਰਨਰੀ ਟੀਮਾਂ ਨੂੰ ਇਸ ਕਾਰਜ ਵਿਚ ਲਾਇਆ ਗਿਆ ਸੀ, ਜੋ ਪਸ਼ੂਧਨ ਦੀ ਭਲਾਈ ਅਤੇ ਕਿਸਾਨਾਂ ਦੀ ਸਹਾਇਤਾ ਪ੍ਰਤੀ ਪਸ਼ੂ ਪਾਲਣ ਵਿਭਾਗ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ | ਪਸ਼ੂ ਪਾਲਣ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪਸ਼ੂਧਨ ਦੀ ਸਿਹਤ ਦੀ ਸੁਰੱਖਿਆ ਲਈ ਨਿਰੰਤਰ ਕੰਮ ਕਰ ਰਹੀ ਹੈ, ਜੋ ਸੂਬੇ ਦੇ ਪਸ਼ੂਧਨ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ |

ਪਿਛਲੀ ਖ਼ਬਰ ਹਰਿਆਣਾ ਮਾਡਲ ਦੇ ਹੱਤਿਆ ਮਾਮਲੇ 'ਚ ਪ੍ਰੇਮੀ ਗਿ੍ਫ਼ਤਾਰ <br/> ਅਗਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਦੇ 108ਵੇਂ ਦਿਨ ਪੰਜਾਬ ਪੁਲਿਸ ਵਲੋਂ 128 ਨਸ਼ਾ ਤਸਕਰ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।