25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਰਾਜ ਸਭਾ ਮੈਂਬਰ ਸੰਧੂ ਵਲੋਂ ਭਾਰਤ-ਕੈਨੇਡਾ ਸੰਬੰਧਾਂ ਦੀ ਮੁੜ ਬਹਾਲੀ 'ਚ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਦੀ ਸ਼ਲਾਘਾ <br/>

ਅਜੀਤ ਡੈਸਕ 19-06-2025
ਐੱਸ. ਏ. ਐੱਸ. ਨਗਰ, 18 ਜੂਨ (ਪ੍ਰੋ. ਅਵਤਾਰ ਸਿੰਘ)-ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਭਾਰਤ ਅਤੇ ਕੈਨੇਡਾ ਦਰਮਿਆਨ ਸੰਬੰਧਾਂ ਨੂੰ ਮੁੜ ਲੀਹ 'ਤੇ ਚੜ੍ਹਾਉਣ ਅਤੇ ਕੂਟਨੀਤਿਕ ਭਾਈਵਾਲੀ ਦੀ ਬਹਾਲੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਅਤੇ ਕੂਟਨੀਤੀ ਦੀ ਪ੍ਰਸ਼ੰਸਾ ਕੀਤੀ ਹੈ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜੀ-7 ਸਮਿੱਟ ਲਈ ਕੈਨੇਡਾ ਫੇਰੀ ਮੌਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨਾਲ ਹੋਈ ਹਾਲੀਆ ਮੁਲਾਕਾਤ ਦੌਰਾਨ ਭਾਰਤ ਅਤੇ ਕੈਨੇਡਾ ਦੇ ਸੰਬੰਧਾਂ ਵਿਚ ਵੱਡਾ ਸੁਧਾਰ ਦੇਖਣ ਨੂੰ ਮਿਲਿਆ ਹੈ ਅਤੇ ਦੋ ਸਾਲਾਂ ਤੋਂ ਵੱਧ ਸਮੇਂ ਦੀ ਕੂਟਨੀਤਿਕ ਦੂਰੀ ਤੋਂ ਬਾਅਦ ਦੁਵੱਲੇ ਸੰਬੰਧਾਂ 'ਚ ਇਕ ਮਹੱਤਵਪੂਰਨ ਸਕਾਰਾਤਮਕ ਤਬਦੀਲੀ ਦੇਖੀ ਗਈ ਹੈ | ਉਨ੍ਹਾਂ ਕਿਹਾ ਕਿ ਵਿਸ਼ਵ ਨੇ ਇਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੂਟਨੀਤੀ ਨੂੰ ਦੇਖਿਆ ਹੈ | ਉਨ੍ਹਾਂ ਕਿਹਾ ਕਿ ਭਾਰਤ ਤੇ ਕੈਨੇਡਾ ਨੇ ਦੋ ਸਾਲਾਂ ਦੇ ਵਕਫ਼ੇ ਤੋਂ ਬਾਅਦ ਆਪਣੇ ਸੰਬੰਧਾਂ ਨੂੰ ਮੁੜ ਸਥਾਪਤ ਕਰ ਲਿਆ ਹੈ | ਉਨ੍ਹਾਂ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਵੀ ਵਿਸ਼ਵ ਪੱਧਰੀ ਮੁੱਦਿਆਂ 'ਤੇ ਚਰਚਾ ਕਰਦਿਆਂ ਭਾਰਤ ਅਤੇ ਭਾਰਤ ਦੇ ਵਿਚਾਰਾਂ ਦੀ ਮਹੱਤਤਾ ਨੂੰ ਸਵੀਕਾਰ ਕੀਤਾ ਹੈ, ਜਿਸ ਨੇ ਇਹ ਸਾਫ਼ ਕਰ ਦਿੱਤਾ ਹੈ ਕਿ ਭਾਰਤ ਦੀ ਆਵਾਜ਼ ਨੂੰ ਅਣਦੇਖਿਆ ਨਹੀਂ ਕੀਤਾ ਜਾ ਸਕਦਾ |

ਪਿਛਲੀ ਖ਼ਬਰ ਨਸ਼ੇ ਦਾ ਸੇਵਨ ਕਰਦੇ 2 ਵਿਅਕਤੀ ਗਿ੍ਫ਼ਤਾਰ, ਨਾਮਜ਼ਦ ਅਗਲੀ ਖ਼ਬਰ ਚੰਡੀਗੜ੍ਹ ਵਿਖੇ ਕਰੋੜਾਂ ਦੀ ਸਾਈਬਰ ਠੱਗੀ ਦੇ ਮਾਮਲੇ 'ਚ ਪੰਜ ਹੋਰ ਮੁਲਜ਼ਮ ਕਾਬੂ ਡਿਜ਼ੀਟਲ ਅਰੈਸਟ ਕਰ ਕੇ ਸਾਬਕਾ ਆਰਕੀਟ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।