31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਜਾਂਚ ਲਈ ਲਿਆਂਦੇ ਵਿਅਕਤੀ ਵਲੋਂ ਪੁਲਿਸ ਚੌਕੀ ਅੰਦਰ ਖ਼ੁਦਕੁਸ਼ੀ ਮਾਮਲੇ ਦੀ ਹੋਵੇਗੀ ਨਿਆਇਕ ਜਾਂਚ-ਪੁਲਿਸ ਕਮਿਸ਼ਨਰ

ਅਜੀਤ ਡੈਸਕ 19-06-2025
ਜਲੰਧਰ, 18 ਜੂਨ (ਐੱਮ. ਐੱਸ. ਲੋਹੀਆ)-ਲੈਦਰ ਕੰਪਲੈਕਸ ਚੌਕੀ ਦੀ ਪੁਲਿਸ ਵਲੋਂ ਜਾਂਚ ਲਈ ਲਿਆਂਦੇ ਗਏ ਇਕ ਵਿਅਕਤੀ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ ਹੈ | ਮਿ੍ਤਕ ਦੀ ਪਛਾਣ ਸੂਰਜ (34) ਵਾਸੀ ਨਾਖਾਂ ਵਾਲਾ ਬਾਗ ਵਜੋਂ ਦੱਸੀ ਗਈ ਹੈ | ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਰੰਧਾਵਾ ਨੇ ਜਾਣਕਾਰੀ ਦਿੱਤੀ ਕਿ ਪੁਲਿਸ ਪਾਰਟੀ ਕਿਸੇ ਮਾਮਲੇ ਦੀ ਜਾਂਚ ਲਈ ਸੂਰਜ ਨੂੰ ਚੌਕੀ ਲੈ ਕੇ ਆਈ ਸੀ | ਜਦੋਂ ਪੁਲਿਸ ਮੁਲਾਜ਼ਮ ਉਸ ਲਈ ਖਾਣਾ ਲੈਣ ਗਏ ਹੋਏ ਸਨ ਤਾਂ ਪਿੱਛੋਂ ਇਕ ਗਰਿਲ ਦੇ ਨਾਲ ਫਾਹਾ ਲਗਾ ਕੇ ਸੂਰਜ ਨੇ ਖੁਦਕੁਸ਼ੀ ਕਰ ਲਈ | ਉਨ੍ਹਾਂ ਦੱਸਿਆ ਕਿ ਸੂਰਜ ਖ਼ਿਲਾਫ਼ ਪਹਿਲਾਂ ਇਕ ਦਰਜਨ ਤੋਂ ਵੱਧ ਮੁਕੱਦਮੇ ਦਰਜ ਸਨ | ਪੁਲਿਸ ਕਮਿਸ਼ਨਰ ਨੇ ਕਿਹਾ ਕਿ ਚੌਕੀ ਅੰਦਰ ਖੁਦਕੁਸ਼ੀ ਦੇ ਮਾਮਲੇ ਦੀ ਨਿਆਇਕ ਜਾਂਚ ਕਰਵਾਈ ਜਾਵੇਗੀ, ਜਿਸ ਤੋਂ ਬਾਅਦ ਬਣਦੀ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ |

ਪਿਛਲੀ ਖ਼ਬਰ ਵਿਸ਼ਵ ਭੋਜਨ ਸੁਰੱਖਿਆ ਦਿਵਸ ਸਮਾਗਮ 'ਚ ਪੰਜਾਬ ਦੇ ਸਿਹਤ ਮੰਤਰੀ ਵਲੋਂ ਕੁਦਰਤੀ ਭੋਜਨ ਅਭਿਆਸਾਂ ਨੂੰ ਅਪਣਾਉਣ 'ਤੇ ਜ਼ੋਰ... ਅਗਲੀ ਖ਼ਬਰ ਜਹਾਜ਼ ਹਾਦਸਾ : 208 ਪੀੜਤਾਂ ਦੀ ਡੀ.ਐੱਨ.ਏ. ਰਾਹੀਂ ਪਛਾਣ 32 ਵਿਦੇਸ਼ੀਆਂ ਸਮੇਤ 170 ਲਾਸ਼ਾਂ ਪਰਿਵਾਰਾਂ ਨੂੰ ਸੌਂਪੀਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।