27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਡਾ. ਅੰਬੇਡਕਰ ਦੇ ਬੁੱਤ ਨੂੰ ਤੋੜਨ ਤੇ ਖ਼ਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਦੋਸ਼ 'ਚ ਐਸ.ਐਫ.ਜੇ. ਦਾ ਮੁੱਖ ਕਾਰਕੁੰਨ ਗਿ੍ਫ਼ਤਾਰ <br/>

ਅਜੀਤ ਡੈਸਕ 19-06-2025
ਚੰਡੀਗੜ੍ਹ, 18 ਜੂਨ (ਪੀ. ਟੀ. ਆਈ.)-ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਕਿਹਾ ਕਿ ਉਸ ਨੇ ਪਾਬੰਦੀਸ਼ੁਦਾ ਸੰਗਠਨ ਸਿੱਖਸ ਫ਼ਾਰ ਜਸਟਿਸ (ਐਸ.ਐਫ.ਜੇ.) ਦੇ ਇਕ ਮੁੱਖ ਕਾਰਕੁਨ ਨੂੰ ਜਲੰਧਰ 'ਚ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਨੂੰ ਤੋੜਨ ਅਤੇ ਸੂਬੇ 'ਚ ਕਈ ਥਾਵਾਂ 'ਤੇ ਖ਼ਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਦੋਸ਼ 'ਚ ਗਿ੍ਫ਼ਤਾਰ ਕੀਤਾ ਹੈ | ਪੁਲਿਸ ਡਾਇਰੈਕਟਰ ਜਨਰਲ (ਡੀ.ਜੀ.ਪੀ.) ਗੌਰਵ ਯਾਦਵ ਨੇ ਕਿਹਾ ਕਿ ਦੋਸ਼ੀ ਰੇਸ਼ਮ ਸਿੰਘ, ਜੋ ਕਿ ਜ਼ਿਲ੍ਹਾ ਬਰਨਾਲਾ ਦਾ ਰਹਿਣ ਵਾਲਾ ਹੈ, ਨੂੰ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਨੇ ਗਿ੍ਫ਼ਤਾਰ ਕੀਤਾ ਹੈ | ਸ਼ੁਰੂਆਤੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਰੇਸ਼ਮ ਸਿੰਘ ਨੇ ਜੂਨ ਦੇ ਪਹਿਲੇ ਹਫ਼ਤੇ ਜਲੰਧਰ ਦੇ ਫਿਲੌਰ ਦੇ ਨੰਗਲ ਵਿਖੇ ਅੰਬੇਡਕਰ ਦੇ ਬੁੱਤ ਦੀ ਭੰਨਤੋੜ ਅਮਰੀਕਾ ਰਹਿੰਦੇ ਅਤੇ ਐਸ.ਐਫ.ਜੇ. ਮੁਖੀ ਗੁਰਪਤਵੰਤ ਸਿੰਘ ਪੰਨੂ ਦੇ ਨਿਰਦੇਸ਼ਾਂ 'ਤੇ ਕੀਤੀ ਸੀ, ਜੋ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਤਹਿਤ ਦਰਜ ਕਈ ਮਾਮਲਿਆਂ 'ਚ ਭਾਰਤ ਨੂੰ ਲੋੜੀਂਦਾ ਅਪਰਾਧੀ ਹੈ | ਉਨ੍ਹਾਂ ਕਿਹਾ ਕਿ ਰੇਸ਼ਮ, ਜਿਸ 'ਤੇ ਪਟਿਆਲਾ, ਫਰੀਦਕੋਟ, ਜਲੰਧਰ ਅਤੇ ਹੋਰ ਜ਼ਿਲਿ੍ਹਆਂ 'ਚ ਖ਼ਾਲਿਸਤਾਨ ਪੱਖੀ ਅਤੇ ਐਸ.ਐਫ.ਜੇ. ਪੱਖੀ ਨਾਅਰੇਬਾਜ਼ੀ ਲਿਖ ਕੇ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦਾ ਵੀ ਦੋਸ਼ ਹੈ, ਫਿਲੌਰ ਘਟਨਾ ਤੋਂ ਬਾਅਦ ਫ਼ਰਾਰ ਸੀ |

ਪਿਛਲੀ ਖ਼ਬਰ ਏਅਰ ਇੰਡੀਆ ਦੀਆਂ 3 ਹੋਰ ਉਡਾਣਾਂ ਰੱਦ <br/> ਅਗਲੀ ਖ਼ਬਰ ਹਿਮਾਚਲ ਨੂੰ ਕੁਦਰਤੀ ਆਫ਼ਤਾਂ ਕਾਰਨ ਹੋਏ ਨੁਕਸਾਨ ਲਈ 2000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਅਲਾਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।