ਗੜ੍ਹਸ਼ੰਕਰ (ਹੁਸ਼ਿਆਰਪੁਰ), 19 ਜੂਨ (ਧਾਲੀਵਾਲ)-ਗੜ੍ਹਸ਼ੰਕਰ ਤੋਂ ਨੰਗਲ ਨੂੰ ਜਾਣ ਵਾਲੀ ਸੜਕ 'ਤੇ ਸਥਿਤ ਪਿੰਡ ਸ਼ਾਹਪੁਰ ਦੇ ਘਾਟੇ ਵਿਚ ਬੀਤੀ ਰਾਤ 3 ਮੋਟਰਸਾਈਕਲ ਸਵਾਰਾਂ ਵਲੋਂ ਕਾਰ ਸਵਾਰ 20 ਸਾਲਾ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦੇਣ ਦੀ ਖ਼ਬਰ ਹੈ | ਇਕੱਤਰ ਜਾਣਕਾਰੀ ਅਨੁਸਾਰ ਆਰੀਅਨ (20) ਪੁੱਤਰ ਸੁਮਿਤ ਕੁਮਾਰ ਵਾਸੀ ਪਿੰਡ ਸੀਂਹਵਾ ਆਪਣੇ ਭੂਆ ਦੇ ਲੜਕੇ ਨਵੀਨ ਕੁਮਾਰ (26) ਪੁੱਤਰ ਸਤੀਸ਼ ਕੁਮਾਰ ਵਾਸੀ ਕਾਕੋਵਾਲ ਮਜਾਰੀ ਨਾਲ ਸਵਿਫ਼ਟ ਕਾਰ ਨੰਬਰ ਪੀ.ਬੀ. 24 ਈ-0293 ਵਿਚ ਲੁਧਿਆਣਾ ਤੋਂ ਸਟੋਰ ਲਈ ਕੱਪੜੇ ਲੈ ਕੇ ਪਰਤ ਰਿਹਾ ਸੀ | ਨਵੀਨ ਕੁਮਾਰ ਨੇ ਪੁਲਿਸ ਨੂੰ ਦੱਸਿਆ ਕਿ ਦੇਰ ਰਾਤ ਕਰੀਬ 1:30 ਕੁ ਵਜੇ ਮੈਨੂੰ ਉਲਟੀ ਆਉਣ ਕਾਰਨ ਜਦੋਂ ਘਾਟੇ 'ਚ ਗੱਡੀ ਰੋਕ ਕੇ ਮੈਂ ਉਲਟੀ ਕਰ ਰਿਹਾ ਸੀ ਤਾਂ ਇਸ ਦੌਰਾਨ ਗੜ੍ਹਸ਼ੰਕਰ ਵਲੋਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਤਿੰਨ ਵਿਅਕਤੀਆਂ ਨੇ ਸਾਨੂੰ ਲੁੱਟਣ ਦੀ ਨੀਅਤ ਨਾਲ ਰਿਵਾਲਵਰ ਤਾਣ ਲਏ | ਨਵੀਨ ਨੇ ਦੱਸਿਆ ਕਿ ਇਸ ਦੌਰਾਨ ਮੈਂ ਮੌਕੇ ਤੋਂ ਭੱਜ ਕੇ ਜਾਨ ਬਚਾਈ ਤੇ ਇਸ ਦੌਰਾਨ ਅਣਪਛਾਤੇ ਵਿਅਕਤੀਆਂ ਵਲੋਂ ਆਰੀਅਨ ਦੇ ਸਿਰ ਅਤੇ ਛਾਤੀ 'ਚ ਗੋਲੀਆਂ ਚਲਾ ਦਿੱਤੀਆਂ ਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਡੀ.ਐੱਸ.ਪੀ. ਜਸਪ੍ਰੀਤ ਸਿੰਘ ਅਤੇ ਏ.ਐੱਸ.ਆਈ. ਰਸ਼ਪਾਲ ਸਿੰਘ ਨੇ ਮੌਕੇ 'ਤੇ ਪਹੁੰਚੇ ਘਟਨਾ ਦਾ ਜਾਇਜ਼ਾ ਲਿਆ | ਪੁਲਿਸ ਵਲੋਂ ਆਰੀਅਨ ਦੀ ਮਿ੍ਤਕ ਦੇਹ ਨੂੰ ਕਬਜ਼ੇ ਵਿਚ ਲੈ ਕਤਲ ਦੀ ਘਟਨਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ |
ਗੜ੍ਹਸ਼ੰਕਰ ਨੇੜੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
ਆਰੀਅਨ<br/>
20-06-2025