19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਬੇਸਹਾਰਾ ਬੱਚਿਆਂ ਨੂੰ ਗੋਦ ਲੈਣ ਦੀ ਪ੍ਰਕਿਰਿਆ ਨੂੰ ਕਾਨੂੰਨੀ ਤੇ ਸੁਰੱਖਿਅਤ ਬਣਾਵੇਗੀ ਸੂਬਾ ਸਰਕਾਰ-ਡਾ. ਬਲਜੀਤ ਕੌਰ <br/>

ਅਜੀਤ ਡੈਸਕ 20-06-2025

ਚੰਡੀਗੜ੍ਹ, 19 ਜੂਨ (ਅਜੀਤ ਬਿਊਰੋ)-ਪੰਜਾਬ ਸਰਕਾਰ ਸੂਬੇ ਭਰ ਦੇ ਬੇਸਹਾਰਾ ਬੱਚਿਆਂ ਦੇ ਸੁਨਹਿਰੀ ਭਵਿੱਖ ਨੂੰ ਯਕੀਨੀ ਬਣਾਉਣ ਲਈ ਗੋਦ ਲੈਣ ਦੀ ਪ੍ਰਕਿਰਿਆ ਨੂੰ ਕਾਨੂੰਨੀ ਤੇ ਸੁਰੱਖਿਅਤ ਬਣਾਵੇਗੀ | ਚੰਡੀਗੜ੍ਹ ਸਥਿਤ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟੇ੍ਰਸ਼ਨ ਵਿਖੇ 'ਅਡਾਪਸ਼ਨ ਰੈਗੂਲੇਸ਼ਨ-2022' ਸੰਬੰਧੀ ਸੂਬਾ ਪੱਧਰੀ ਸਿਖਲਾਈ ਪ੍ਰੋਗਰਾਮ ਮੌਕੇ ਸੰਬੋਧਨ ਕਰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਕਾਨੂੰਨੀ ਤੇ ਸੁਰੱਖਿਅਤ ਤੌਰ ਤੇ ਬੇਸਹਾਰਾ ਬੱਚਿਆਂ ਨੂੰ ਗੋਦ ਲੈਣ ਦੀ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਬਣਾਇਆ ਜਾਣ ਦੀ ਜ਼ਰੂਰਤ ਹੈ | ਉਨ੍ਹਾਂ ਕਿਹਾ ਕਿ ਬੇਸਹਾਰਾ ਬੱਚਿਆਂ ਦੇ ਸੁਨਹਿਰੇ ਭਵਿੱਖ ਨੂੰ ਯਕੀਨੀ ਬਣਾਉਣ ਲਈ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਿਖਲਾਈ ਦੇਣ ਦਾ ਇਹ ਪ੍ਰੋਗਰਾਮ ਉਲੀਕਿਆ ਗਿਆ ਹੈ ਤਾਂ ਜੋ ਅਡਾਪਸਨ ਮਗਰੋਂ ਕਿਸੇ ਕਿਸਮ ਦੀ ਕਾਨੂੰਨੀ ਰੁਕਾਵਟ ਨਾ ਆਵੇ | ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਕੇਂਦਰੀ ਅਡਾਪਸ਼ਨ ਰਿਸੋਰਸ ਅਥਾਰਟੀ (ਕਾਰਾ) ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਪਬਲਿਕ ਕੋਆਪਰੇਸ਼ਨ ਐਂਡ ਚਾਇਲਡ ਡਿਵੈਲਪਮੈਂਟ (ਨਿਪਸਡ) ਮੁਹਾਲੀ ਦੇ ਸਹਿਯੋਗ ਨਾਲ ਕਰਵਾਏ ਸਮਾਗਮ 'ਚ ਬੋਲਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਸਾਡੇ ਸਮਾਜ ਦੀ ਇਹ ਦੁਖਦਾਈ ਹਕੀਕਤ ਹੈ ਕਿ ਕਈ ਵਾਰ ਨਵਜੰਮੇ ਬੱਚਿਆਂ ਨੂੰ ਤਿਆਗਣ ਜਾਂ ਉਨ੍ਹਾਂ ਦੀ ਜਾਨ ਲੈਣ ਵਾਲੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੋ ਪਰਿਵਾਰ ਸੁਖ-ਸਹੂਲਤਾਂ ਵਾਲੇ ਹਨ ਅਤੇ ਸਮਰੱਥ ਹਨ, ਉਨ੍ਹਾਂ ਨੂੰ ਇਨਸਾਨੀਅਤ ਦੇ ਨਾਤੇ ਅਜਿਹੇ ਅਨਾਥ ਅਤੇ ਬੇਸਹਾਰਾ ਬੱਚਿਆਂ ਨੂੰ ਕਾਨੂੰਨੀ ਪ੍ਰਕਿਰਿਆ ਰਾਹੀਂ ਗੋਦ ਲੈਣ ਲਈ ਅੱਗੇ ਆਉਣਾ ਚਾਹੀਦਾ ਹੈ |

ਪਿਛਲੀ ਖ਼ਬਰ ਮੱਲਾਂਵਾਲਾ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ ਅਗਲੀ ਖ਼ਬਰ ਵਿਜੇ ਰੁਪਾਨੀ ਨੇ ਆਪਣੇ ਸਿਆਸੀ ਸਫ਼ਰ ਦੌਰਾਨ ਲੋਕਾਂ ਦੀ ਸੇਵਾ ਨੂੰ ਹੀ ਤਰਜੀਹ ਦਿੱਤੀ-ਜਾਖੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।