19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਮੱਲਾਂਵਾਲਾ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ

ਅਜੀਤ ਡੈਸਕ 20-06-2025

ਮੱਲਾਂਵਾਲਾ (ਫ਼ਿਰੋਜ਼ੁਪਰ), 19 ਜੂਨ (ਬਲਬੀਰ ਸਿੰਘ ਜੋਸਨ/ਗੁਰਦੇਵ ਸਿੰਘ)-ਮੱਲਾਂਵਾਲਾ ਦੇ ਨਜ਼ਦੀਕੀ ਪਿੰਡ ਗੁਰਦਿੱਤੀ ਵਾਲਾ ਦੇ ਨੌਜਵਾਨ ਦੀ ਨਸ਼ੇ ਦੀ ਵੱਧ ਮਾਤਰਾ ਦਾ ਟੀਕਾ ਲਗਾਉਣ ਨਾਲ ਮੌਤ ਹੋ ਗਈ | ਮਿਲੀ ਜਾਣਕਾਰੀ ਅਨੁਸਾਰ ਮਨਦੀਪ ਸਿੰਘ ਉਰਫ਼ ਮੰਗਾ ਪੁੱਤਰ ਪੂਰਨ ਸਿੰਘ ਵਾਸੀ ਗੁਰਦਿੱਤੀ ਵਾਲਾ ਆਪਣੇ ਘਰ ਤੋਂ ਮੱਲਾਂਵਾਲਾ ਵਿਖੇ ਆਇਆ ਹੋਇਆ ਸੀ ਅਤੇ ਮੱਲਾਂਵਾਲਾ ਵਿਖੇ ਨਸ਼ੇ ਦੀ ਵੱਧ ਮਾਤਰਾ ਦਾ ਟੀਕਾ ਲਗਾ ਲਿਆ | ਜਿਸ ਕਾਰਨ ਉਸ ਦੀ ਮੌਤ ਹੋ ਗਈ | ਮਿ੍ਤਕ ਮਨਜੀਤ ਸਿੰਘ ਦੀ ਲਾਸ਼ ਮੱਲਾਂਵਾਲਾ ਦੇ ਜੈਮਲ ਵਾਲਾ ਮੇਨ ਚੌਕ ਤੋਂ ਮਿਲੀ ਹੈ | ਮਿ੍ਤਕ ਨੌਜਵਾਨ ਮਨਜੀਤ ਸਿੰਘ ਵਿਆਹਿਆ ਹੋਇਆ ਸੀ ਅਤੇ ਉਸਦਾ 9 ਸਾਲ ਦਾ ਪੁੱਤਰ ਅਤੇ 14 ਸਾਲਾਂ ਦੀ ਇਕ ਲੜਕੀ ਹੈ | ਮਿ੍ਤਕ ਦੇ ਚਾਚਾ ਦਰਸ਼ਨ ਸਿੰਘ ਨੇ ਦੱਸਿਆ ਕਿ ਮੱਲਾਂਵਾਲਾ ਵਿਖੇ ਸ਼ਰੇ੍ਹਆਮ ਨਸ਼ਾ ਵਿਕ ਰਿਹਾ ਹੈ ਪਰ ਪੁਲਿਸ ਨਸ਼ੇ ਵੇਚਣ ਵਾਲਿਆਂ ਵਿਰੁੱਧ ਕਾਰਵਾਈ ਕਰਨ ਨੂੰ ਤਿਆਰ ਨਹੀਂ | ਜਿਸ ਕਾਰਨ ਅੱਜ ਸਾਡੇ ਭਤੀਜੇ ਦੀ ਮੌਤ ਹੋ ਗਈ ਹੈ |

ਪਿਛਲੀ ਖ਼ਬਰ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ ਅਗਲੀ ਖ਼ਬਰ ਬੇਸਹਾਰਾ ਬੱਚਿਆਂ ਨੂੰ ਗੋਦ ਲੈਣ ਦੀ ਪ੍ਰਕਿਰਿਆ ਨੂੰ ਕਾਨੂੰਨੀ ਤੇ ਸੁਰੱਖਿਅਤ ਬਣਾਵੇਗੀ ਸੂਬਾ ਸਰਕਾਰ-ਡਾ. ਬਲਜੀਤ ਕੌਰ <...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।