19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਪੰਜ ਮੈਂਬਰੀ ਕਮੇਟੀ ਵਲੋਂ 2 ਦਸੰਬਰ ਦੇ ਹੁਕਮਨਾਮੇ 'ਤੇ ਅਮਲ ਕਰਦਿਆਂ ਬੂਟੇ ਲਗਾਉਣ ਦੀ ਸ਼ੁਰੂਆਤ

ਅਜੀਤ ਡੈਸਕ 20-06-2025


ਤਿੰਨ ਮਹੀਨਿਆਂ 'ਚ ਸਵਾ ਲੱਖ ਬੂਟਾ ਲਾਉਣ ਦਾ ਫ਼ੈਸਲਾ
<br/>

ਮੁੱਲਾਂਪੁਰ-ਦਾਖਾ (ਲੁਧਿਆਣਾ), 19 ਜੂਨ (ਨਿਰਮਲ ਸਿੰਘ ਧਾਲੀਵਾਲ)-ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਪੰਜ ਸਿੰਘ ਸਾਹਿਬਾਨ ਦੁਆਰਾ 2 ਦਸੰਬਰ ਨੂੰ ਜਾਰੀ ਹੁਕਮਨਾਮਾ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ ਲਈ ਭਰਤੀ ਕਮੇਟੀ ਨੂੰ ਹਰਿਆਵਲ ਤਹਿਤ ਸਵਾ ਲੱਖ ਬੂਟਾ ਲਗਾਉਣ ਦਾ ਆਦੇਸ਼ ਹੋਇਆ ਸੀ, ਜਿਸ ਤਹਿਤ ਪੰਜ ਮੈਂਬਰੀ ਭਰਤੀ ਕਮੇਟੀ ਦੇ ਮੈਂਬਰ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਬੀਬੀ ਸਤਵੰਤ ਕੌਰ, ਜਥੇਦਾਰ ਸੰਤਾ ਸਿੰਘ ਉਮੈਦਪੁਰੀ, ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਜਥੇਦਾਰ ਇਕਬਾਲ ਸਿੰਘ ਝੂੰਦਾਂ ਵਲੋਂ ਬੂਟੇ ਲਾਉਣ ਦੀ ਸ਼ੁਰੂਆਤ ਹੋਈ | ਬੂਟੇ ਲਾਉਣ ਦੀ ਆਰੰਭਤਾ ਸਮੇਂ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਵਾਤਾਵਰਨ ਵਿਚ ਫੈਲ ਰਹੇ ਘਾਤਕ ਪ੍ਰਦੂਸ਼ਣ ਦੀ ਗੱਲ ਕਰੀਏ ਜਾਂ ਨਸ਼ੇਖੋਰੀ, ਹਿੰਸਾ, ਰਿਸ਼ਤਿਆਂ ਦੀ ਟੁੱਟ ਭੱਜ ਅਸਲ ਵਜ੍ਹਾ ਕੁਦਰਤ ਤੋਂ ਬੇਮੁੱਖ ਹੋਣਾ ਹੈ | ਉਨ੍ਹਾਂ ਕਿਹਾ ਕਿ ਹਰਿਆਵਲ ਲਹਿਰ ਨੂੰ ਮਜ਼ਬੂਤ ਬਣਾਉਣ ਲਈ ਸਾਡੀ ਕਮੇਟੀ ਪਿੰਡ-ਪਿੰਡ ਸਪੋਰਟਸ ਕਲੱਬਾਂ, ਗ੍ਰਾਮ ਪੰਚਾਇਤਾਂ, ਸਕੂਲਾਂ, ਕਾਲਜਾਂ ਦਾ ਸਹਿਯੋਗ ਲਵੇਗੀ | ਇਸ ਮੌਕੇ ਕਮੇਟੀ ਮੈਂਬਰ ਬੀਬੀ ਸਤਵੰਤ ਕੌਰ ਤੇ ਜਥੇਦਾਰ ਸੰਤਾ ਸਿੰਘ ਉਮੈਦਪੁਰੀ, ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਜਥੇਦਾਰ ਇਕਬਾਲ ਸਿੰਘ ਝੂੰਦਾਂ ਨੇ ਕਿਹਾ ਕਿ ਸਾਂਝੀਆਂ ਥਾਵਾਂ ਦੇ ਨਾਲ ਹਰ ਕਿਸਾਨ ਨੂੰ ਆਪਣੇ ਖੇਤਾਂ ਵਿਚ ਇਕ-ਦੋ ਛਾਂਦਾਰ ਵੱਧ ਉਮਰ ਦਰੱਖਤ ਲਗਾਉਣੇ ਚਾਹੀਦੇ ਹਨ | ਉਨ੍ਹਾਂ ਸੁਝਾਅ ਦਿੱਤਾ ਕਿ ਸ਼੍ਰੋਮਣੀ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਪਣੀ ਜ਼ਮੀਨ ਦਾ ਕੁਝ ਹਿੱਸਾ ਜੰਗਲਾਂ ਲਈ ਰਾਖਵਾਂ ਰੱਖਣਾ ਚਾਹੀਦਾ ਤਾਂ ਹੀ ਹਵਾ-ਪਾਣੀ ਨੂੰ ਬਚਾਇਆ ਜਾ ਸਕਦਾ |

ਪਿਛਲੀ ਖ਼ਬਰ ਯੋਗ ਨੂੰ ਜੀਵਨ ਦਾ ਇਕ ਅਨਿੱਖੜਵਾਂ ਅੰਗ ਬਣਾਉ-ਡਾ.ਬਲਬੀਰ ਸਿੰਘ ਅਗਲੀ ਖ਼ਬਰ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।