ਰਾਜ ਪੱਧਰੀ ਸੀ.ਐਮ. ਦੀ ਯੋਗਸ਼ਾਲਾ 'ਚ 21 ਹਜ਼ਾਰ ਤੋਂ ਵੱਧ ਲੋਕਾਂ ਨੇ ਕੀਤੀ ਸ਼ਮੂਲੀਅਤ
<br/>
ਜਲੰਧਰ, 19 ਜੂਨ (ਡਾ.ਜਤਿੰਦਰ ਸਾਬੀ)- ਰਾਜ ਪੱਧਰੀ ਸੀ.ਐਮ ਯੋਗਸ਼ਾਲਾ 2025 ਦੇ ਪ੍ਰੋਗਰਾਮ ਦਾ ਆਯੋਜਨ ਸਥਾਨਕ ਪੀ.ਏ.ਪੀ ਕੈਂਪਸ ਦੇ ਖੇਡ ਮੈਦਾਨ 'ਚ ਕਰਵਾਇਆ ਗਿਆ ਤੇ ਇਸ ਨਾਲ ਜਲੰਧਰ ਸ਼ਹਿਰ 'ਚ ਯੋਗ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ¢ ਇਸ ਪ੍ਰੋਗਰਾਮ 'ਚ 21,000 ਤੋਂ ਵੱਧ ਯੋਗਾ ਪ੍ਰੇਮੀਆਂ ਨੇ ਸੀ.ਐਮ. ਦੀ ਯੋਗਸ਼ਾਲਾ 'ਚ ਹਿੱਸਾ ਲੈਣ ਵਾਲੇ ਲੋਕਾਂ ਦੀ ਮÏਜੂਦਗੀ ਦਾ ਇੱਕ ਨਵਾਂ ਰਿਕਾਰਡ ਵੀ ਕਾਇਮ ਕੀਤਾ¢ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮਾਗਮ ਵਿੱਚ 17, 000 ਯੋਗ ਮੈਟਸ ਦਾ ਪ੍ਰਬੰਧ ਕੀਤਾ ਗਿਆ ਸੀ, ਪਰ ਲੋਕਾਂ ਦੇ ਭਰਵੇਂ ਹੁੰਗਾਰੇ ਸਦਕਾ ਜਨਤਕ ਸ਼ਮੂਲੀਅਤ ਦਾ ਅੰਕੜਾਂ ਸਭ ਦੀਆਂ ਉਮੀਦਾਂ ਨੂੰ ਪਾਰ ਕਰ ਗਿਆ¢ ਸਿਹਤਮੰਦ ਤੇ ਰੰਗਲੇ ਪੰਜਾਬ ਦੀ ਸਿਰਜਣਾ ਲਈ ਸਮਾਗਮ ਦੇ ਮੁੱਖ ਮਹਿਮਾਨ ਵਜੋਂ ਪੁੱਜੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਯੋਗ ਨੂੰ ਆਪਣੇ ਰੋਜ਼ਾਨਾ ਦੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਦਾ ਸੱਦਾ ਦਿੱਤਾ¢ਉਨ੍ਹਾਂ ਕਿਹਾ ਕਿ ਵਿਸ਼ਾਲ ਸਮਾਗਮ ਵਿੱਚ ਹਰ ਵਰਗ ਦੇ ਲੋਕਾਂ ਨੂੰ ਉਤਸ਼ਾਹ ਨਾਲ ਹਿੱਸਾ ਲੈਂਦੇ ਦੇਖਣਾ ਬਹੁਤ ਖੁਸ਼ੀ ਦੀ ਗੱਲ ਹੈ¢ ਡਾ. ਬਲਬੀਰ ਸਿੰਘ, ਜਿਨ੍ਹਾਂ ਨਾਲ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕÏਰ ਮÏਜੂਦ ਸਨ, ਨੇ ਕਿਹਾ ਕਿ ਉਨ੍ਹਾਂ ਨੂੰ ਸੀ.ਐਮ. ਦੀ ਯੋਗਸ਼ਾਲਾ ਦੇ ਮਾਧਿਅਮ ਨਾਲ ਹਜ਼ਾਰਾਂ ਲੋਕਾਂ ਨੂੰ ਸਰਕਾਰ ਨਾਲ ਜੁੜਦੇ ਦੇਖ ਕੇ ਬਹੁਤ ਖੁਸ਼ੀ ਹੋਈ ਹੈ¢ ਸਮਾਗਮ ਦÏਰਾਨ ਸਿਹਤ ਮੰਤਰੀ ਨੇ ਐਲਾਨ ਕੀਤਾ ਕਿ ਸੀ.ਐਮ. ਦੀ ਯੋਗਸ਼ਾਲਾ ਪ੍ਰੋਗਰਾਮ ਦਾ ਪੇਂਡੂ ਖੇਤਰਾਂ 'ਚ ਜਲਦ ਵਿਸਥਾਰ ਕੀਤਾ ਜਾ ਰਿਹਾ ਹੈ¢ ਸਮਾਗਮ ਨੂੰ ਸਫ਼ਲ ਬਣਾਉਣ ਲਈ ਜਲੰਧਰ ਦੀ ਪੁਲਿਸ ਵਲੋਂ ਵੀ ਸੁਰੱਖਿਆ ਦੇ ਪੁਖਤਾ ਇੰਤਜਾਮ ਕੀਤੇ ਸਨ | ਇਸ ਤੋਂ ਪਹਿਲਾਂ ਜਲੰਧਰ ਦੇ ਮੇਅਰ ਵਨੀਤ ਧੀਰ ਨੇ ਪਤਵੰਤਿਆਂ ਦਾ ਸਵਾਗਤ ਕੀਤਾ ਜਦਕਿ ਉੱਘੇ ਉਦਯੋਗਪਤੀ ਅਤੇ 'ਆਪ' ਆਗੂ ਨਿਤਿਨ ਕੋਹਲੀ ਨੇ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਸਾਰਿਆ ਦਾ ਧੰਨਵਾਦ ਕੀਤਾ¢ ਇਸ ਮÏਕੇ ਪਿ੍ੰਸੀਪਲ ਪ੍ਰੇਮ ਕੁਮਾਰ, ਸਿਹਤ ਸਕੱਤਰ ਕੁਮਾਰ ਰਾਹੁਲ, ਵਾਈਸ ਚਾਂਸਲਰ ਸ੍ਰੀ ਗੁਰੂ ਰਵਿਦਾਸ ਆਯੂਰਵੇਦ ਯੂਨੀਵਰਸਿਟੀ ਹੁਸ਼ਿਆਰਪੁਰ ਡਾ. ਸੰਜੀਵ ਸੂਦ, ਡਾਇਰੈਕਟਰ ਰਜਿੰਦਰ ਸਿੰਘ ਰਿਹਾਲ, ਵਧੀਕ ਡਾਇਰੈਕਟਰ ਜਨਰਲ ਪੁਲਿਸ ਸਟੇਟ ਆਰਮਡ ਪੁਲਿਸ ਜਲੰਧਰ ਐਮ.ਐਫ. ਫਾਰੂਕੀ, ਏ.ਡੀ.ਸੀ.ਪੀ. ਨਰੇਸ਼ ਅਰੋੜਾ, ਡੀ.ਆਈ. ਜੀ. ਨਵੀਨ ਸਿੰਗਲਾ ਆਦਿ ਵੀ ਮÏਜੂਦ ਸਨ¢
ਯੋਗ ਨੂੰ ਜੀਵਨ ਦਾ ਇਕ ਅਨਿੱਖੜਵਾਂ ਅੰਗ ਬਣਾਉ-ਡਾ.ਬਲਬੀਰ ਸਿੰਘ
ਅਜੀਤ ਡੈਸਕ
20-06-2025