19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਨੌਜਵਾਨ ਦੀ ਮੌਤ

ਅਜੀਤ ਡੈਸਕ 20-06-2025

ਬਠਿੰਡਾ, 19 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਵਿਚ ਨਸ਼ੇ ਨੇ ਇਕ ਹੋਰ ਘਰ ਦਾ ਚਿਰਾਗ਼ ਬੁਝਾ ਦਿੱਤਾ | ਜਿਥੇ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਇਕ ਨੌਜਵਾਨ ਦੀ ਮੌਤ ਹੋਣ ਦੀ ਦੁਖਦਾਇਕ ਖ਼ਬਰ ਸਾਹਮਣੇ ਆਈ ਹੈ | ਮਿ੍ਤਕ ਦੀ ਪਹਿਚਾਣ ਹਰਵਿੰਦਰ ਸਿੰਘ ਵਾਸੀ ਗਲੀ ਨੰ. 15, ਊਧਮ ਸਿੰਘ ਨਗਰ ਬਠਿੰਡਾ ਵਜੋਂ ਹੋਈ ਹੈ, ਜੋ ਅਜੇ 19 ਵਰਿ੍ਹਆਂ ਦਾ ਸੀ | ਪਤਾ ਚੱਲਿਆ ਕਿ ਮਿ੍ਤਕ ਆਪਣੇ ਹੋਰ ਸਾਥੀਆਂ ਨਾਲ ਸਥਾਨਕ ਗਣਪਤੀ ਇਨਕਲੇਵ ਕਾਲੋਨੀ ਦੇ ਗੈਸਟ ਹਾਊਸ ਵਿਚ ਜਨਮ ਦਿਨ ਦੀ ਪਾਰਟੀ ਕਰਨ ਆਇਆ ਸੀ | ਇਸ ਸੰਬੰਧੀ ਥਾਣਾ ਕੈਨਾਲ ਕਾਲੋਨੀ ਦੇ ਮੁਖੀ ਹਰਜੀਵਨ ਸਿੰਘ ਨੇ ਦੱਸਿਆ ਕਿ ਗਣਪਤੀ ਕਾਲੋਨੀ ਦੇ ਗੈਸਟ ਹਾਊਸ 'ਚ ਇਕ ਨੌਜਵਾਨ ਦੇ ਬੇਹੋਸ਼ ਹੋਣ ਦੀ ਖ਼ਬਰ ਮਿਲਣ 'ਤੇ ਏ. ਐਸ. ਆਈ. ਸੁਖਮੰਦਰ ਸਿੰਘ ਸਮੇਤ ਪੁਲਿਸ ਪਾਰਟੀ ਮੌਕੇ 'ਤੇ ਪਹੁੰਚੇ ਤਾਂ ਪਤਾ ਚੱਲਿਆ ਕਿ ਬੇਹੋਸ਼ ਨੌਜਵਾਨ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ ਹੈ | ਗੈਸਟ ਹਾਊਸ ਸੰਚਾਲਕ ਸੁਖਮੰਗਲਜੀਤ ਸਿੰਘ ਮੁਤਾਬਿਕ ਨੌਜਵਾਨਾਂ ਨੇ ਉਸ ਕੋਲੋਂ ਇਹ ਕਹਿ ਕੇ ਕਮਰਾ ਕਿਰਾਏ 'ਤੇ ਲਿਆ ਸੀ ਕਿ ਉਨ੍ਹਾਂ ਨੇ ਜਨਮ ਦਿਨ ਦੀ ਪਾਰਟੀ ਕਰਨੀ ਹੈ | ਇਸ ਸੰਬੰਧੀ ਮਿ੍ਤਕ ਦੇ ਪਿਤਾ ਗੁਰਜੀਤ ਸਿੰਘ ਨੇ ਪੁਲਿਸ ਕੋਲ ਦਿੱਤੇ ਬਿਆਨਾਂ ਵਿਚ ਕਿਹਾ ਕਿ ਉਸ ਦੇ ਲੜਕੇ ਨੂੰ ਉਸ ਦੇ ਦੋਸਤਾਂ ਨੇ ਵੱਧ ਨਸ਼ਾ ਦੇ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋਈ ਹੈ | ਜਿਸ ਕਰਕੇ ਪੁਲਿਸ ਨੇ ਮਿ੍ਤਕ ਦੇ ਦੋਸਤ ਅੰਕੁਸ਼ ਕੁਮਾਰ ਵਾਸੀ ਊਧਮ ਸਿੰਘ ਨਗਰ ਬਠਿੰਡਾ, ਆਕਾਸ਼ ਕੁਮਾਰ ਵਾਸੀ ਊਧਮ ਸਿੰਘ ਨਗਰ ਬਠਿੰਡਾ, ਨਿਖਿਲ ਕੁਮਾਰ ਵਾਸੀ ਊਧਮ ਸਿੰਘ ਨਗਰ ਬਠਿੰਡਾ, ਵਿਕੂ ਵਾਸੀ ਊਧਮ ਸਿੰਘ ਨਗਰ ਬਠਿੰਡਾ, ਖੰਜੂਰਾ, ਵਿਸ਼ਾਲ ਵਾਸੀ ਊਧਮ ਸਿੰਘ ਨਗਰ ਬਠਿੰਡਾ, ਉਕਾਂਰ ਸਿੰਘ ਵਾਸੀ ਅਰਜਨ ਨਗਰ ਬਠਿੰਡਾ ਅਤੇ ਹੋਟਲ ਸੰਚਾਲਕ ਸੁਖਮੰਗਲਜੀਤ ਸਿੰਘ ਵਾਸੀ ਗੰਗਾ ਖਿਲਾਫ ਧਾਰਾ 105 ਬੀਐਨਐਸ ਤਹਿਤ ਮੁਕੱਦਮਾ ਦਰਜ ਕੀਤਾ ਗਿਆ | ਐਸ.ਪੀ. ਸਿਟੀ-1 ਬਠਿੰਡਾ ਸੰਦੀਪ ਸਿੰਘ ਨੇ ਦੱਸਿਆ ਕਿ ਇਸ ਮਾਮਲੇ 'ਚ ਹੋਟਲ ਸੰਚਾਲਕ ਸਮੇਤ 8 ਜਣਿਆਂ 'ਤੇ ਪਰਚਾ ਦਰਜ ਕੀਤਾ ਗਿਆ, ਜਿਨ੍ਹਾਂ ਵਿਚੋਂ ਉਕਤ 7 ਜਣਿਆਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ | ਜਦਕਿ ਸੁਖਮੰਗਲਜੀਤ ਸਿੰਘ ਦੀ ਗਿ੍ਫ਼ਤਾਰੀ ਅਜੇ

ਪਿਛਲੀ ਖ਼ਬਰ ਭੋਗ 'ਤੇ ਵਿਸ਼ੇਸ਼ ਮੋਨਿਕਾ ਗੋਇਲ <br/> ਅਗਲੀ ਖ਼ਬਰ ਉਦਯੋਗ ਜਗਤ ਵਲੋਂ ਫੋਕਲ ਪੁਆਇੰਟਾਂ ਦੇ ਪਲਾਟਾਂ ਨੂੰ 'ਲੀਜ਼ਹੋਲਡ ਤੋਂ ਫਰੀਹੋਲਡ' ਕੀਤੇ ਜਾਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।