20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਚੰਡੀਗੜ੍ਹ ਯੂਨੀਵਰਸਿਟੀ ਨੇ ਵਿਸ਼ਵ ਦੀਆਂ ਚੋਟੀ ਦੀਆਂ ਯੂਨੀਵਰਸਿਟੀਆਂ ਦੀ ਸ਼੍ਰੇਣੀ 'ਚ ਜਗ੍ਹਾ ਬਣਾਈ

ਅਜੀਤ ਡੈਸਕ 20-06-2025


ਕਿਊ. ਐਸ. ਵਰਲਡ ਯੂਨੀਵਰਸਿਟੀ ਰੈਂਕਿੰਗਜ਼-2026 'ਚ ਵਿਸ਼ਵ ਦੀਆਂ ਉੱਚ ਪੱਧਰੀ ਯੂਨੀਵਰਸਿਟੀਆਂ 'ਚ 575ਵਾਂ ਰੈਂਕ ਕੀਤਾ ਹਾਸਿਲ
<br/>

ਐੱਸ. ਏ. ਐੱਸ. ਨਗਰ, 19 ਜੂਨ (ਪ੍ਰੋ. ਅਵਤਾਰ ਸਿੰਘ)-ਕਿਊ. ਐਸ. ਵਰਲਡ ਯੂਨੀਵਰਸਿਟੀ ਰੈਂਕਿੰਗਜ਼-2026 'ਚ ਚੰਡੀਗੜ੍ਹ ਯੂਨੀਵਰਸਿਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵਿਸ਼ਵ ਦੀਆਂ ਟਾਪ 2 ਫ਼ੀਸਦੀ ਯੂਨੀਵਰਸਿਟੀਆਂ ਦੀ ਸ਼੍ਰੇਣੀ ਵਿਚ ਜਗ੍ਹਾ ਬਣਾਈ ਹੈ | ਇਸ ਨਾਲ ਚੰਡੀਗੜ੍ਹ ਯੂਨੀਵਰਸਿਟੀ ਦੁਨੀਆਂ ਦੀਆਂ ਟਾਪ 600 ਯੂਨੀਵਰਸਿਟੀਆਂ ਵਿਚ ਸ਼ਾਮਿਲ ਹੋ ਗਈ ਹੈ ਅਤੇ ਵਿਸ਼ਵ ਪੱਧਰ 'ਤੇ ਚੰਡੀਗੜ੍ਹ ਯੂਨੀਵਰਸਿਟੀ ਨੇ 575ਵਾਂ ਰੈਂਕ ਹਾਸਲ ਕੀਤਾ ਹੈ | ਇਸ ਤੋਂ ਇਲਾਵਾ ਭਾਰਤੀ ਯੂਨੀਵਰਸਿਟੀਆਂ ਦੀ ਰੈਂਕਿੰਗ ਜਿਸ 'ਚ ਚੋਟੀ ਦੀਆਂ ਸਰਕਾਰੀ ਅਤੇ ਪ੍ਰਾਈਵੇਟ ਯੂਨੀਵਰਸਿਟੀਆਂ ਸ਼ਾਮਿਲ ਹਨ, 'ਚ ਚੰਡੀਗੜ੍ਹ ਯੂਨੀਵਰਸਿਟੀ 16ਵੇਂ ਸਥਾਨ 'ਤੇ ਪਹੁੰਚ ਗਈ ਹੈ | ਜ਼ਿਕਰਯੋਗ ਹੈ ਕਿ ਕਿਊ. ਐਸ. ਵਰਲਡ ਯੂਨੀਵਰਸਿਟੀ ਰੈਂਕਿੰਗਜ਼-2026 'ਚ ਭਾਰਤ ਦੀਆਂ ਕੁੱਲ 54 ਯੂਨੀਵਰਸਿਟੀਆਂ ਸ਼ਾਮਿਲ ਹਨ | ਵਿਸ਼ਵ ਪੱਧਰ 'ਤੇ ਰੁਜ਼ਗਾਰ ਪ੍ਰਦਾਨ ਕਰਨ ਵਾਲੀਆਂ ਸੰਸਥਾਵਾਂ 'ਚ ਚੰਡੀਗੜ੍ਹ ਯੂਨੀਵਰਸਿਟੀ ਨੇ ਪ੍ਰਭਾਵਸ਼ਾਲੀ ਰੁਤਬਾ ਦਿਖਾਉਂਦੇ ਹੋਏ ਪਿਛਲੇ ਸਾਲ ਦੇ ਮੁਕਾਬਲੇ ਇੰਪਲਾਇਰ ਰੈਪੂਟੇਸ਼ਨ 'ਚ 25 ਸਥਾਨਾਂ ਦੀ ਛਾਲ ਮਾਰਦੇ ਹੋਏ ਵਿਸ਼ਵ ਪੱਧਰ 'ਤੇ 147ਵਾਂ ਰੈਂਕ ਹਾਸਲ ਕੀਤਾ ਹੈ, ਜਦਕਿ ਭਾਰਤ 'ਚ ਇੰਪਲਾਇਰ ਰੈਪੂਟੇਸ਼ਨ 'ਚ 7ਵਾਂ, ਅੰਤਰਰਾਸ਼ਟਰੀ ਖੋਜ ਨੈੱਟਵਰਕ 'ਚ 12ਵਾਂ ਅਤੇ ਅਕਾਦਮਿਕ ਰੈਪੂਟੇਸ਼ਨ 'ਚ 13ਵਾਂ ਰੈਂਕ ਹਾਸਲ ਕੀਤਾ ਹੈ | ਸੰਸਦ ਮੈਂਬਰ (ਰਾਜ ਸਭਾ) ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੇ ਕਿਊ. ਐਸ. ਵਰਲਡ ਯੂਨੀਵਰਸਿਟੀ ਰੈਂਕਿੰਗਜ਼ ਦੇ ਨਵੇਂ ਐਡੀਸ਼ਨ 'ਚ ਚੰਡੀਗੜ੍ਹ ਯੂਨੀਵਰਸਿਟੀ ਦੇ ਪ੍ਰਦਰਸ਼ਨ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਚੰਡੀਗੜ੍ਹ ਯੂਨੀਵਰਸਿਟੀ ਨੇ ਕਈ ਮਾਪਦੰਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ, ਜਿਸ 'ਚ ਇੰਪਲਾਇਰ ਰੈਪੂਟੇਸ਼ਨ, ਅਕਾਦਮਿਕ ਰੈਪੂਟੇਸ਼ਨ ਅਤੇ ਅੰਤਰਰਾਸ਼ਟਰੀ ਖੋਜ ਨੈੱਟਵਰਕ ਸ਼ਾਮਿਲ ਹਨ |

ਪਿਛਲੀ ਖ਼ਬਰ ਸੱਟੇਬਾਜ਼ਾਂ ਦੇ ਰੁਝਾਨ ਨੇ ਆਦਰਸ਼ ਜ਼ਾਬਤੇ ਦੀ ਘੋਰ ਉਲੰਘਣਾ ਕੀਤੀ-ਫ਼ਤਿਹਜੰਗ ਸਿੰਘ ਬਾਜਵਾ ਅਗਲੀ ਖ਼ਬਰ ਫਿਰੌਤੀ ਲੈ ਕੇ ਵਾਰਦਾਤਾਂ ਕਰਨ ਵਾਲੇ ਬਿਸ਼ਨੋਈ ਗੈਂਗ ਨਾਲ ਸੰਬੰਧਿਤ ਮੁਲਜ਼ਮ ਹਥਿਆਰਾਂ ਸਮੇਤ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।