20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਈਰਾਨ-ਇਜ਼ਰਾਈਲ ਜੰਗ ਦੇ ਮੱਦੇਨਜ਼ਰ ਭਾਰਤ ਸਰਕਾਰ ਪਾਵਨ ਸਰੂਪ ਸੁਰੱਖਿਅਤ ਸਥਾਨਾਂ 'ਤੇ ਸੁਸ਼ੋਭਿਤ ਕਰਨ ਦਾ ਪ੍ਰਬੰਧ ਕਰੇ-ਧਾਮੀ

ਅਜੀਤ ਡੈਸਕ 20-06-2025


ਦੋਹਾਂ ਮੁਲਕਾਂ 'ਚ ਗੁਰਦੁਆਰਾ ਸਾਹਿਬਾਨ, ਪਾਵਨ ਸਰੂਪਾਂ ਤੇ ਸਿੱਖਾਂ ਦੀ ਗਿਣਤੀ ਸੰਬੰਧੀ ਸ਼ੋ੍ਰ੍ਰਮਣੀ ਕਮੇਟੀ ਕੋਲ ਫ਼ਿਲਹਾਲ ਨਹੀਂ ਕੋਈ ਪੁਖ਼ਤਾ ਜਾਣਕਾਰੀ
<br/>

ਅੰਮਿ੍ਤਸਰ, 19 ਜੂਨ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਤੋਂ ਈਰਾਨ ਅਤੇ ਇਜ਼ਰਾਈਲ ਵਿਚ ਕਰੀਬ ਇਕ ਹਫ਼ਤੇ ਤੋਂ ਛਿੜੀ ਜੰਗ ਕਾਰਨ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਉਥੇ ਸਥਿਤ ਗੁਰਦੁਆਰਾ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਤੇ ਸੁਰੱਖਿਅਤ ਸਥਾਨ 'ਤੇ ਸੁਸ਼ੋਭਿਤ ਕਰਨ ਲਈ ਤੁਰੰਤ ਢੁਕਵੇਂ ਕਦਮ ਚੁੱਕੇ ਜਾਣ ਦੀ ਅਪੀਲ ਕੀਤੀ ਹੈ | ਅੱਜ ਇਥੇ ਗੱਲਬਾਤ ਕਰਦਿਆਂ ਪ੍ਰਧਾਨ ਧਾਮੀ ਨੇ ਕਿਹਾ ਕਿ ਮੌਜੂਦਾ ਸਮੇਂ ਈਰਾਨ ਤੇ ਇਜ਼ਰਾਈਲ ਵਿਚ ਜੰਗ ਬਹੁਤ ਤੇਜ਼ ਹੁੰਦੀ ਜਾ ਰਹੀ ਹੈ | ਅਜਿਹੇ ਜੰਗੀ ਹਾਲਤ ਦੌਰਾਨ ਦੋਵਾਂ ਮੁਲਕਾਂ ਵਿਚ ਸਥਿਤ ਗੁਰਦੁਆਰਾ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਰਕਾਰਾਂ ਦੀ ਜ਼ਿੰਮੇਵਾਰੀ ਹੈ | ਸ. ਧਾਮੀ ਨੇ ਈਰਾਨ ਅਤੇ ਇਜ਼ਰਾਈਲ ਵਿਚ ਵਸਦੇ ਸਿੱਖਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਥਾਨਕ ਸਰਕਾਰਾਂ ਅਤੇ ਭਾਰਤੀ ਦੂਤਾਵਾਸ ਅਧਿਕਾਰੀਆਂ ਨਾਲ ਸੰਪਰਕ ਕਰਕੇ ਗੁਰਦੁਆਰਾ ਸਾਹਿਬਾਨ ਅਤੇ ਪਾਵਨ ਸਰੂਪਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਤੇ ਪਾਵਨ ਸਰੂਪ ਸੁਰੱਖਿਅਤ ਸਥਾਨ 'ਤੇ ਪਹੁੰਚਾਉਣ | ਇਸੇ ਦੌਰਾਨ ਪ੍ਰਾਪਤ ਵੇਰਵਿਆਂ ਅਨੁਸਾਰ ਈਰਾਨ ਦੀ ਰਾਜਧਾਨੀ ਤਹਿਰਾਨ ਵਿਚ ਗੁਰਦੁਆਰਾ ਸਿੰਘ ਸਭਾ ਸਮੇਤ ਦੋ ਗੁਰਦੁਆਰਾ ਸਾਹਿਬਾਨ ਸੁਸ਼ੋਿ ਭਤ ਹੋਣ ਦੀ ਸੰਭਾਵਨਾ ਹੈ ਤੇ ਇਕ ਗੁਰਦੁਆਰਾ ਸਿੰਘ ਸਭਾ 'ਚ ਚਾਰ ਪਾਵਨ ਸਰੂਪ ਸੁਸ਼ੋਭਿਤ ਦੱਸੇ ਜਾਂਦੇ ਹਨ | ਇਸੇ ਤਰ੍ਹਾਂ ਇਜ਼ਰਾਈਲ ਦੇਸ਼ ਵਿਚ ਵੀ ਗੁਰਦੁਆਰਾ ਸਾਹਿਬਾਨ ਅਤੇ ਉਥੇ ਪਾਵਨ ਸਰੂਪ ਸੁਸ਼ੋਭਿਤ ਹੋਣ ਦੀ ਸੰਭਾਵਨਾ ਹੈ ਪਰ ਸ਼ੋ੍ਰਮਣੀ ਕਮੇਟੀ ਕੋਲ ਉਕਤ ਦੋਹਾਂ ਮੁਲਕਾਂ ਵਿਚਲੇ ਗੁਰਦੁਆਰਾ ਸਾਹਿਬਾਨ, ਉਥੇ ਸੁਸ਼ੋਭਿਤ ਪਾਵਨ ਸਰੂਪਾਂ ਜਾਂ ਉਥੇ ਵਸਦੇ ਸਿੱਖਾਂ ਦੀ ਗਿਣਤੀ ਬਾਰੇ ਫ਼ਿਲਹਾਲ ਕੋਈ ਪੁਖਤਾ ਜਾਣਕਾਰੀ ਨਹੀਂ ਹੈ | ਸ਼ੋ੍ਰਮਣੀ ਕਮੇਟੀ ਦੇ ਇਕ ਬੁਲਾਰੇ ਨੇ ਸੰਪਰਕ ਕੀਤੇ ਜਾਣ 'ਤੇ ਕਿਹਾ ਕਿ ਈਰਾਨ ਦੇ ਇਕ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਅਜੇ ਇਸ ਵਿਚ ਸਫ਼ਲਤਾ ਨਹੀਂ ਮਿਲ ਸਕੀ |

ਪਿਛਲੀ ਖ਼ਬਰ ਐਫ.ਏ.ਟੀ.ਐਫ. ਅਕਤੂਬਰ 'ਚ ਲੈ ਸਕਦੈ ਪਾਕਿ ਦੇ ਭਵਿੱਖ ਦਾ ਫ਼ੈਸਲਾ ਕੌਮਾਂਤਰੀ ਸੰਗਠਨ ਪਾਕਿ ਨੂੰ ਚੌਥੀ ਵਾਰ ਗ੍ਰੇਅ ਸੂਚੀ... ਅਗਲੀ ਖ਼ਬਰ ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਮੋਦੀ ਨੂੰ 'ਜੀ 7 ਸੰਮੇਲਨ' 'ਚ ਸੱਦਾ ਦੇ ਕੇ ਸਿੱਖ ਮਨਾਂ ਨੂੰ ਠੇਸ ਪਹੁੰਚਾਈ-ਦਲ ਖ਼ਾਲਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।