ਚੰਡੀਗੜ੍ਹ, 19 ਜੂਨ (ਸੰਦੀਪ ਕੁਮਾਰ ਮਾਹਨਾ)-ਪੰਜਾਬੀਆਂ ਨੂੰ ਮੁਫ਼ਤ ਬਿਜਲੀ ਦੇਣ ਦੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ 24 ਘੰਟੇ ਨਿਰੰਤਰ ਬਿਜਲੀ ਦੇਣ ਵਿਚ ਅਸਫ਼ਲ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕੀਤਾ | ਖੰਨਾ ਨੇ ਕਿਹਾ ਕਿ ਅੱਤ ਦੀ ਪੈ ਰਹੀ ਗਰਮੀਂ ਵਿਚ ਲੱਗ ਰਹੇ ਬਿਜਲੀ ਕੱਟਾਂ ਕਾਰਨ ਸੂਬੇ ਦੇ ਲੋਕ ਤਰਾਹ-ਤਰਾਹ ਕਰ ਰਹੇ ਹਨ | ਸਰਦੇ-ਪੁੱਜਦੇ ਲੋਕ ਤਾਂ ਬੇਸ਼ੱਕ ਜਰਨੇਟਰਾਂ ਦਾ ਸਹਾਰਾ ਲੈ ਕੇ ਬਿਜਲੀ ਕੱਟਾਂ ਦਾ ਹੱਲ ਕਰ ਰਹੇ ਹਨ ਪਰ ਆਮ ਲੋਕਾਂ ਦੀ ਹਾਲਤ ਬਹੁਤ ਜ਼ਿਆਦਾ ਖ਼ਰਾਬ ਬਣੀ ਹੋਈ ਹੈ | ਅਰਵਿੰਦ ਖੰਨਾ ਨੇ ਕਿਹਾ ਕਿ ਝੋਨੇ ਦੀ ਬਿਜਾਈ ਦਾ ਸੀਜ਼ਨ ਹੋਣ ਦੇ ਬਾਵਜੂਦ ਸੂਬਾ ਸਰਕਾਰ ਦਾ 24 ਘੰਟੇ ਬਿਜਲੀ ਨਿਰੰਤਰ ਦੇਣ ਵੱਲ ਕੋਈ ਧਿਆਨ ਨਹੀਂ ਹੈ |
'ਆਪ' ਸਰਕਾਰ 24 ਘੰਟੇ ਬਿਜਲੀ ਸਪਲਾਈ ਮੁਹੱਈਆ ਕਰਵਾਉਣ 'ਚ ਰਹੀ ਅਸਫ਼ਲ-ਅਰਵਿੰਦ ਖੰਨਾ
ਅਜੀਤ ਡੈਸਕ
20-06-2025