ਫਤਿਆਬਾਦ (ਤਰਨ ਤਾਰਨ), 20 ਜੂਨ (ਹਰਵਿੰਦਰ ਸਿੰਘ ਧੂੰਦਾ)-ਹਲਕਾ ਖਡੂਰ ਸਾਹਿਬ ਜ਼ਿਲ੍ਹਾ ਤਰਨ ਤਾਰਨ 'ਚ ਪੈੈਂਦੇ ਪਿੰਡ ਵੇਈਾਪੂਈ ਵਿਖੇ ਪਿਛਲੇ ਦਿਨੀਂ ਹਲਕਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਰਿਸ਼ਤੇਦਾਰ ਅਤੇ ਪਿੰਡ ਵੇਈਪੂੀਂ ਦੇ ਮੌਜੂਦਾ ਸਰਪੰਚ ਬਲਦੇਵ ਸਿੰਘ ਗੋਰਾ ਵਲੋਂ ਪਿੰਡ ਵੇਈਾਪੂਈ ਦੇ ਹੀ ਵਸਨੀਕ ਹੀਰਾ ਸਿੰਘ ਦੇ ਅਪਾਹਜ ਪਰਿਵਾਰ ਦੀਆਂ ਦੋ ਮਹਿਲਾਵਾਂ (ਮਾਵਾਂ-ਧੀਆਂ) ਸਵਿੰਦਰ ਕੌਰ ਅਤੇ ਪ੍ਰਮਜੀਤ ਕੌਰ ਦੀ ਕੁੱਟਮਾਰ ਕੀਤੀ ਗਈ ਸੀ ਜਿਸ ਦੀ ਵੀਡੀਓ ਵਾਇਰਲ ਹੋਣ ਤੋੋਂ ਬਾਅਦ ਇਹ ਮਾਮਲਾ ਸੁਰਖੀਆਂ ਵਿਚ ਆ ਗਿਆ ਹੈ | ਇਸ ਮਾਮਲੇ ਨੂੰ ਕਾਂਗਰਸ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਪ੍ਰਮੁੱਖ਼ਤਾ ਨਾਲ ਚੁੱਕ ਕੇ ਕਾਰਵਾਈ ਦੀ ਮੰਗ ਕੀਤੀ ਗਈ ਸੀ | ਹੁਣ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਨੋਟਿਸ ਲੈਂਦਿਆਂ ਤਰਨ ਤਾਰਨ ਦੇ ਐੱਸ.ਐੱਸ.ਪੀ. ਨੂੰ ਇਸ ਮਾਮਲੇ ਦੀ ਹੁਣ ਤੱਕ ਕੀਤੀ ਗਈ ਕਾਰਵਾਈ ਨੂੰ ਮਹਿਲਾ ਕਮਿਸ਼ਨ ਦੇ ਸਾਹਮਣੇ ਪੇਸ਼ ਕਰਨ ਲਈ ਕਿਹਾ ਗਿਆ ਹੈ | ਦੂਸਰੀ ਤਰਫ਼ ਤਰਨ ਤਾਰਨ ਦੇ ਥਾਣਾ ਗੋਇੰਦਵਾਲ ਸਾਹਿਬ ਵਿਖੇ ਇਸ ਮਾਮਲੇ ਨੂੰ ਲੈ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸੰਬੰਧੀ ਸਬ ਡਵੀਜ਼ਨ ਗੋਇੰਦਵਾਲ ਸਾਹਿਬ ਦੇ ਡੀ.ਐੱਸ.ਪੀ. ਅਤੁਲ ਸੋਨੀ ਨਾਲ ਗੱਲਬਾਤ ਕਰਨ 'ਤੇ ਉਨ੍ਹਾਂ ਦੱਸਿਆ ਕਿ ਵਾਇਰਲ ਹੋਈ ਵੀਡੀਓ ਦੇ ਮਾਮਲੇ ਵਿਚ ਕਾਰਵਾਈ ਕਰਦਿਆਂ ਪਿੰਡ ਵੇੲੀਂਪੂਈ ਦੇ ਸਰਪੰਚ ਬਲਦੇਵ ਸਿੰਘ ਗੋਰਾ ਦੇ ਖ਼ਿਲਾਫ਼ ਪੀੜਤ ਮਹਿਲਾ ਸਵਿੰਦਰ ਕੌਰ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਲਿਆ ਹੈ | ਇਸ ਸੰਬੰਧੀ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਕਾਨੂੰਨ ਤੋੋਂ ਕੋਈ ਵੀ ਉਪਰ ਨਹੀਂ ਭਾਵੇਂ ਉਹ ਮੇਰਾ ਰਿਸ਼ਤੇਦਾਰ ਕਿਉਂ ਵੀ ਨਾ ਹੋਵੇ |