07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਦੋਸਤਾਂ ਵਲੋਂ ਦੋਸਤ ਦਾ ਕਤਲ

ਅਜੀਤ ਡੈਸਕ 21-06-2025

ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ), 20 ਜੂਨ (ਧਾਲੀਵਾਲ, ਸੱਗੂ, ਗੱਖੜ)-ਅੱਜ ਸਵੇਰੇ ਨੇੜਲੇ ਪਿੰਡ ਸ਼ਾਹਪੁਰ ਕਲ੍ਹਾਂ 'ਚ ਕੁਝ ਨੌਜਵਾਨਾਂ ਵਲੋਂ ਆਪਣੇ ਹੀ ਦੋਸਤ ਦੀ ਕੁੱਟਮਾਰ ਕਰ ਕੇ ਕਤਲ ਕਰ ਦੇਣ ਦੀ ਖ਼ਬਰ ਹੈ | ਸਥਾਨਕ ਸਿਵਲ ਹਸਪਤਾਲ ਵਿਖੇ ਮਿ੍ਤਕ ਦੇ ਪੋਸਟਮਾਰਟਮ ਸਮੇਂ ਪੁਲਿਸ ਥਾਣਾ ਚੀਮਾ ਦੇ ਐਸ.ਐਚ.ਓ ਇੰਸਪੈਕਟਰ ਮਨਜੀਤ ਸਿੰਘ ਨੇ ਦੱਸਿਆ ਕਿ ਪਿੰਡ ਸ਼ਾਹਪੁਰ ਕਲ੍ਹਾਂ ਵਿਖੇ ਬੀਤੀ ਰਾਤ ਕੁਝ ਨੌਜਵਾਨਾਂ ਦਾ ਕਿਸੇ ਗੱਲ ਨੂੰ ਲੈ ਕੇ ਆਪਸ ਵਿਚ ਤਕਰਾਰ ਹੋ ਗਿਆ ਪਰ ਪਤਾ ਲੱਗਣ 'ਤੇ ਉਨ੍ਹਾਂ ਦੇ ਮਾਪੇ ਉਨ੍ਹਾਂ ਨੂੰ ਸਮਝਾ-ਬੁਝਾਕੇ ਘਰ ਲੈ ਗਏ | ਜਿਸ 'ਤੇ ਅੱਜ ਸਵੇਰੇ ਇਨ੍ਹਾਂ 'ਚੋਂ ਕੁਝ ਨੌਜਵਾਨਾਂ ਨੇ ਕੁਲਵਿੰਦਰ ਸਿੰਘ (20) ਪੁੱਤਰ ਹਰਬੰਸ ਸਿੰਘ ਪਿੰਡ ਸ਼ਾਹਪੁਰ ਕਲ੍ਹਾਂ ਦੀ ਪਿੰਡ ਦੀ ਬਾਲਮੀਕ ਧਰਮਸ਼ਾਲਾ ਕੋਲ ਬੁਲਾਕੇ ਡੰਡੇ ਸੋਟੀਆਂ ਨਾਲ ਬੜੀ ਬੇਰਹਿਮੀ ਨਾਲ ਕੁੱਟਮਾਰ ਕੀਤੀ | ਜਿਸ ਕਾਰਨ ਉਸ ਦੀ ਮੌਤ ਹੋ ਗਈ | ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਇਸ ਮਾਮਲੇ 'ਚ ਪਿੰਡ ਦੇ ਹੀ ਭਿੰਦਰ ਸਿੰਘ ਅਤੇ ਜਗਸੀਰ ਸਿੰਘ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਗਿ੍ਫ਼ਤਾਰੀ ਅਜੇ ਬਾਕੀ ਹੈ |

ਪਿਛਲੀ ਖ਼ਬਰ ਕਾਨੂੰਨਗੋ ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ ਲਾਸ਼ ਕੋਲੋਂ ਮਿਲਿਆ ਖ਼ੁਦਕੁਸ਼ੀ ਨੋਟ, ਤਿੰਨ ਲੋਕਾਂ ਵਲੋਂ ਪੈਸਿਆਂ ਲਈ ਪ੍ਰੇ... ਅਗਲੀ ਖ਼ਬਰ ਭਾਖੜਾ ਡੈਮ 'ਚ ਪਾਣੀ ਦਾ ਪੱਧਰ 1560.51 ਫੁੱਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।