07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ਸਿੰਘ ਦੀ 31ਵੀਂ ਬਰਸੀ ਸ਼ਰਧਾ ਨਾਲ ਮਨਾਈ ਤਰਨਾ ਦਲ ਨਿਹੰਗ ਸਿੰਘਾਂ ਦੀਆਂ ਕੁਰਬਾਨੀਆਂ ਨੂੰ ਭੁਲਾਇਆ ਨਹੀਂ ਜਾ ਸਕਦਾ-ਨਿਹੰਗ ਸਿੰਘ ਜਥੇਬੰਦੀਆਂ <br/>

ਅਜੀਤ ਡੈਸਕ 21-06-2025
ਬਾਬਾ ਬਕਾਲਾ ਸਾਹਿਬ, 20 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਹੈੱਡਕੁਆਟਰ ਗੁਰਦੁਆਰਾ ਸਾਹਿਬ ਛੇਵੀਂ ਪਾਤਸ਼ਾਹੀ ਵਿਖੇ ਤਰਨਾ ਦਲ ਦੇ ਸੱਚਖੰਡ ਵਾਸੀ 12ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ਸਿੰਘ ਦੀ 31ਵੀਂ ਬਰਸੀ ਤਰਨਾ ਦਲ ਦੇ ਮੌਜੂਦਾ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਅਤੇ ਸੰਤ ਗੁਰਦੇਵ ਸਿੰਘ ਸ਼ਹੀਦੀ ਬਾਗ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਹੇਠ ਸਾਧ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਮਨਾਈ ਗਈ | ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਦੀਵਾਨ ਹਾਲ ਵਿਖੇ ਭਾਰੀ ਧਾਰਮਿਕ ਦੀਵਾਨ ਸਜਾਏ | ਇਸ ਮੌਕੇ ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ ਸਾਹਿਬਾਨ ਨੇ ਪੁੱਜ ਕੇੇ ਦੀਵਾਨ ਹਾਲ ਵਿਖੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਇਤਿਹਾਸ ਵਿਚ ਨਿਹੰਗ ਸਿੰਘਾਂ ਦੀਆਂ ਕੁਰਬਾਨੀਆਂ ਦਾ ਸ਼ਾਨਮੱਤਾ ਇਤਿਹਾਸ ਹੈ | ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ਸਿੰਘ ਵਰਗੇੇੇ ਮਹਾਂਪੁਰਖਾਂ ਨੇ ਤਰਨਾ ਦਲ ਰਾਹੀਂ ਸਮੁੱਚੀ ਮਾਨਵਤਾ ਦੀ ਸੇਵਾ ਕੀਤੀ ਹੈ | ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਹੈੱਡ ਗ੍ਰੰਥੀ, ਬਾਬਾ ਬਲਬੀਰ ਸਿੰਘ ਬੁੱਢਾ ਦਲ ਦੇ ਸਿੰਘ, ਜਥੇਦਾਰ ਬਾਬਾ ਜੋਗਾ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਪਿਆਰੇ ਸਹਿਬਾਨ, ਬਾਬਾ ਨਾਗਰ ਸਿੰਘ ਹਰੀਆਂ ਵੇਲਾਂ, ਬਾਬਾ ਅਵਤਾਰ ਸਿੰਘ ਦਲ ਬਿਧੀ ਚੰਦ ਦੇ ਭੁਝੰਗੀ ਬਾਬਾ ਚਰਨਜੀਤ ਸਿੰਘ, ਸੰਤ ਗੁਰਦੇਵ ਸਿੰਘ ਸ਼ਹੀਦੀ ਬਾਗ ਵਾਲੇ, ਬਾਬਾ ਨੌਰੰਗ ਸਿੰਘ ਹਰੀਆਂ ਵੇਲਾਂ ਵਾਲੇ, ਜਥੇ. ਬਾਬਾ ਕੁਲਦੀਪ ਸਿੰਘ ਝਾੜ ਸਾਹਿਬ ਵਾਲੇ, ਬਾਬਾ ਸ਼ਿੰਦਾ ਸਿੰਘ ਭਿੱਖੀਵਿੰਡ ਵਾਲੇ ਬਾਬਾ ਮਨਜੀਤ ਸਿੰਘ ਗੁਰੂ ਨਾਨਕ ਦਲ ਮੜੀਆਂ ਵਾਲੇ, ਬਾਬਾ ਅਲੋਪਦੀਪ ਸਿੰਘ ਘੁੰਮਣ ਸੰਪਰਦਾਏ ਬਾਬਾ ਹਜ਼ਾਰਾ ਸਿੰਘ ਘੁੰਮਣਾਂ ਵਾਲੇ, ਬਾਬਾ ਅਮਰ ਸਿੰਘ ਜੱਬੋਵਾਲ, ਬਾਬਾ ਭੱਰਥ ਸਿੰਘ ਗਊਆਂ ਵਾਲੇ, ਬਾਬਾ ਸੁੱਖਾ ਸਿੰਘ ਬਾਬਾ ਬਕਾਲਾ ਸਾਹਿਬ, ਬਾਬਾ ਵੱਸਣ ਸਿੰਘ ਮੜ੍ਹੀਆਂ ਵਾਲੇ, ਬਾਬਾ ਨੰਦ ਸਿੰਘ ਮੁੰਡਾ ਪਿੰਡ ਵਾਲੇ, ਮਹੰਤ ਜੈਮਲ ਸਿੰਘ ਗੋਇੰਦਵਾਲ ਸਾਹਿਬ, ਬਾਬਾ ਇੰਦਰਜੀਤ ਸਿੰਘ ਖੱਖ ਗੋਇੰਦਵਾਲ ਸਾਹਿਬ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਸੁਰਜਨ ਸਿੰਘ ਬੁਤਾਲਾ ਵਾਲੇ, ਬਾਬਾ ਰਾਜਾ ਸਿੰਘ ਬੇਰ ਸਾਹਿਬ, ਬਾਬਾ ਘੋਲਾ ਸਿੰਘ ਸਰਹਾਲੀ ਵਾਲੇ, ਭਾਈ ਹਰਪ੍ਰੀਤ ਸਿੰਘ ਖਾਲਸਾ ਮੁਖੀ ਸਿੱਖ ਜੀਵਨ ਜਾਚ ਸੰਸਥਾ, ਭਾਈ ਮਨਜੀਤ ਸਿੰਘ ਕਥਾ ਵਾਚਕ, ਜਥੇ: ਜਰਨੈਲ ਸਿੰਘ ਚੀਮਾਬਾਠ, ਚਰਨ ਸਿੰਘ ਪਹਿਲਵਾਨ, ਜਥੇ: ਗੁਰਬਚਨ ਸਿੰਘ ਕਰਮੂਵਾਲਾ, ਜਥੇ: ਅਮਰਜੀਤ ਸਿੰਘ ਭਲਾਈਪੁਰ (ਦੋਵੇਂ ਮੈਂਬਰ ਸ਼੍ਰੋਮਣੀ ਕਮੇਟੀ), ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ, ਮੀਤ ਮੈਨੇਜਰ ਭਾਈ ਜਗਤਾਰ ਸਿੰਘ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਗਿਆਨੀ ਜੋਬਨਜੀਤ ਸਿੰਘ, ਬਾਬਾ ਬਲਵਿੰਦਰ ਸਿੰਘ ਕਾਰ ਸੇਵਾ ਵਾਲੇ ਸਮੇਤ ਵੱਡੀ ਗਿਣਤੀ 'ਚ ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ ਅਤੇ ਸੰਪਰਦਾਵਾਂ ਦੇ ਮੁਖੀ ਸਾਹਿਬਾਨਾਂ ਨੇ ਹਾਜ਼ਰੀਆਂ ਭਰੀਆਂ | ਅਖੀਰ ਵਿਚ ਤਰਨਾ ਦਲ ਵਲੋਂ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ 16ਵੇਂ ਮੁਖੀ ਤਰਨਾ ਦਲ ਬਾਬਾ ਬਕਾਲਾ ਸਾਹਿਬ ਅਤੇ ਸੰਤ ਗੁਰਦੇਵ ਸਿੰਘ ਸ਼ਹੀਦੀ ਬਾਗ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਸਮੂਹ ਆਈਆਂ ਜਥੇਬੰਦੀਆਂ ਦੇ ਸਿੰਘਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ |

ਪਿਛਲੀ ਖ਼ਬਰ ਭਾਰਤ ਵਲੋਂ ਪਾਕਿ ਨਾਲ ਲੱਗਦੀ ਸਰਹੱਦ 'ਤੇ 'ਸਮਾਰਟ ਫੈਂਸਿੰਗ' ਲਗਾਉਣੀ ਸ਼ੁਰੂ ਪਾਕਿਸਤਾਨ ਵਲੋਂ ਭਾਰਤ ਅੰਦਰ ਕੀਤੀ ਜਾਂਦੀ... ਅਗਲੀ ਖ਼ਬਰ ਗੁਜਰਾਤ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਵੀ ਵਿਜੇ ਰੁਪਾਨੀ ਦੀ ਘਾਟ ਰੜਕੇਗੀ-ਫ਼ਤਹਿਜੰਗ ਸਿੰਘ ਬਾਜਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।