13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਭਤੀਜ ਨੂੰਹ ਮੋਨਿਕਾ ਗੋਇਲ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ <br/>

ਅਜੀਤ ਡੈਸਕ 21-06-2025
ਲਹਿਰਾਗਾਗਾ, 20 ਜੂਨ (ਅਸ਼ੋਕ ਗਰਗ)-ਕੈਬਨਿਟ ਮੰਤਰੀ ਪੰਜਾਬ ਐਡਵੋਕੇਟ ਬਰਿੰਦਰ ਗੋਇਲ ਦੀ ਭਤੀਜ ਨੂੰਹ ਅਧਿਆਪਕਾ ਮੋਨਿਕਾ ਗੋਇਲ ਪਿਛਲੇ ਦਿਨੀਂ ਪ੍ਰਮਾਤਮਾ ਵਲੋਂ ਦਿੱਤੀ ਸੁਆਸਾਂ ਦੀ ਪੂੰਜੀ ਨੂੰ ਭੋਗਦੇ ਹੋਏ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ ਸਨ | ਮੋਨਿਕਾ ਗੋਇਲ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਗਰੂੜ ਪੁਰਾਣ ਦੇ ਪਾਠ ਦੇ ਭੋਗ ਤੇ ਅੰਤਿਮ ਅਰਦਾਸ ਨਵੀਂ ਅਨਾਜ ਮੰਡੀ ਲਹਿਰਾਗਾਗਾ ਵਿਖੇ ਹੋਈ | ਸ਼ਰਧਾਂਜਲੀ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਹਰਪਾਲ ਕੌਰ, ਕੁਲਤਾਰ ਸਿੰਘ ਸੰਧਵਾ ਸਪੀਕਰ ਵਿਧਾਨ ਸਭਾ ਪੰਜਾਬ, ਅਮਨ ਅਰੋੜਾ ਪ੍ਰਧਾਨ ਆਮ ਆਦਮੀ ਪਾਰਟੀ ਤੇ ਕੈਬਨਿਟ ਮੰਤਰੀ, ਡਾਕਟਰ ਰਵਜੋਤ ਸਿੰਘ ਕੈਬਨਿਟ ਮੰਤਰੀ, ਨਰਿੰਦਰ ਕੌਰ ਭਰਾਜ ਵਿਧਾਇਕ ਸੰਗਰੂਰ, ਵਿਜੇ ਸਿੰਗਲਾ ਵਿਧਾਇਕ ਮਾਨਸਾ, ਪਿ੍ੰਸੀਪਲ ਬੁੱਧ ਰਾਮ ਵਿਧਾਇਕ ਬੁਢਲਾਡਾ, ਜਗਰੂਪ ਸਿੰਘ ਗਿੱਲ ਵਿਧਾਇਕ ਬਠਿੰਡਾ, ਮੁਹੰਮਦ ਜਮੀਲ ਉਰ ਰਹਿਮਾਨ ਵਿਧਾਇਕ ਮਲੇਰਕੋਟਲਾ, ਲਾਭ ਸਿੰਘ ਉੱਗੋਕੇ ਵਿਧਾਇਕ ਭਦੌੜ, ਡਿੰਪੀ ਢਿੱਲੋ ਵਿਧਾਇਕ ਗਿੱਦੜਬਾਹਾ, ਕੁਲਵੰਤ ਸਿੰਘ ਪੰਡੋਰੀ ਵਿਧਾਇਕ ਮਹਿਲ ਕਲਾਂ, ਹਰਿੰਦਰਪਾਲ ਸਿੰਘ ਚੰਦੂਮਾਜਰਾ ਸਾਬਕਾ ਵਿਧਾਇਕ, ਗੁਰਮੇਲ ਸਿੰਘ ਘਰਾਚੋਂ ਚੇਅਰਮੈਨ, ਬੀਬੀ ਰਾਜਿੰਦਰ ਕੌਰ ਭੱਠਲ ਸਾਬਕਾ ਮੁੱਖ ਮੰਤਰੀ ਪੰਜਾਬ ਦੇ ਸਪੁੱਤਰ ਰਾਹੁਲਇੰਦਰ ਸਿੰਘ ਸਿੱਧੂ, ਅਸ਼ੋਕ ਕੁਮਾਰ ਲੱਖਾ ਚੇਅਰਮੈਨ ਗਊ ਸੇਵਾ ਕਮਿਸ਼ਨ, ਮਹਿੰਦਰ ਸਿੰਘ ਸਿੱਧੂ ਚੇਅਰਮੈਨ ਪਨਸੀਡ, ਅਮਰਜੀਤ ਸਿੰਘ ਸੰਦੋਹਾ ਸਾਬਕਾ ਵਿਧਾਇਕ ਰੋਪੜ, ਸੀਬਾ ਸਕੂਲ ਲਹਿਰਾਗਾਗਾ ਦੇ ਪ੍ਰਬੰਧਕ ਕੰਵਲਜੀਤ ਸਿੰਘ ਢੀਂਡਸਾ, ਐੱਸ.ਡੀ.ਐਮ ਸੂਬਾ ਸਿੰਘ, ਡੀ.ਐਸ.ਪੀ ਦੀਪਇੰਦਰਪਾਲ ਸਿੰਘ ਜੇਜੀ, ਡੀ.ਐੱਸ.ਪੀ ਰਣਵੀਰ ਸਿੰਘ, ਮਹਿੰਦਰ ਸਿੰਘ ਸਾਬਕਾ ਜੱਜ, ਹਰਿੰਦਰ ਸਿੰਘ ਚੰਗਾਲੀਵਾਲਾ, ਰਾਮਪਾਲ ਸਿੰਘ ਬਹਿਣੀਵਾਲ ਸ਼੍ਰੋਮਣੀ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ, ਗੁਰਸੰਤ ਸਿੰਘ ਭੁਟਾਲ ਸਾਬਕਾ ਡਾਇਰੈਕਟਰ ਮਾਰਕਫੈੱਡ, ਦੁਰਲੱਭ ਸਿੰਘ ਸਿੱਧੂ, ਸਨਮੀਕ ਸਿੰਘ ਹੈਨਰੀ, ਪੰਜਾਬ ਪ੍ਰਦੇਸ਼ ਕਾਂਗਰਸ, ਸਤਪਾਲ ਸਿੰਗਲਾ ਭਾਜਪਾ ਆਗੂ, ਜੀਵਨ ਕੁਮਾਰ ਰੱਬੜ ਸੂਬਾ ਮੀਤ ਪ੍ਰਧਾਨ ਫੈਡਰੇਸ਼ਨ ਆਫ਼ ਆੜ੍ਹਤੀਆ, ਚਰਨਜੀਤ ਸ਼ਰਮਾ ਪ੍ਰਧਾਨ ਸ਼ੈਲਰ ਐਸੋਸੀਏਸ਼ਨ ਲਹਿਰਾਗਾਗਾ, ਸ਼ੀਸ਼ਪਾਲ ਆਨੰਦ ਚੇਅਰਮੈਨ ਮਾਰਕੀਟ ਕਮੇਟੀ ਲਹਿਰਾਗਾਗਾ, ਕਪਲਾਸ ਤਾਇਲ ਸਾਬਕਾ ਐਕਟਿੰਗ ਪ੍ਰਧਾਨ ਨਗਰ ਕੌਂਸਲ, ਗੁਰਸੇਵਕ ਸਿੰਘ ਗਾਗਾ ਪ੍ਰਧਾਨ ਟਰੱਕ ਯੂਨੀਅਨ ਲਹਿਰਾਗਾਗਾ, ਸੇਵਾ ਮੁਕਤ ਪੁਲਿਸ ਅਧਿਕਾਰੀ ਸੁਰਿੰਦਰ ਭੱਲਾ, ਸਤੀਸ਼ ਕੁਮਾਰ ਪ੍ਰਧਾਨ ਟਰੱਕ ਯੂਨੀਅਨ ਮੂਨਕ, ਤਰਸੇਮ ਚੰਦ ਸਾਬਕਾ ਕੌਂਸਲਰ ਖਨੌਰੀ, ਮਹਾਂਕਾਂਵੜ ਸੰਘ ਦੇ ਸੂਬਾ ਪ੍ਰਧਾਨ ਤਰਲੋਚਨ ਬਾਂਸਲ, ਸੀਨੀਅਰ ਪੱਤਰਕਾਰ ਕੇਵਲ ਸਿੰਗਲਾ, ਪਰਵੀਨ ਗਰਗ ਤਪਾ ਤੋਂ ਇਲਾਵਾ ਇਲਾਕੇ ਦੀਆਂ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ, ਪਿੰਡਾਂ ਦੇ ਸਰਪੰਚ ਪੰਚ, ਵਪਾਰ ਜਥੇਬੰਦੀਆਂ ਦੇ ਆਗੂ ਸਾਹਿਬਾਨ ਨੇ ਵੀ ਮਰਹੂਮ ਮੋਨਿਕਾ ਗੋਇਲ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ | ਬਰਿੰਦਰ ਗੋਇਲ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਸਾਡੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਣ ਲਈ ਮੈਂ ਆਪਣੇ ਦਿਲ ਤੋਂ ਸਾਰੇ ਰਾਜਨੀਤਿਕ ਨੇਤਾਵਾਂ, ਦੋਸਤਾਂ-ਮਿੱਤਰਾਂ, ਰਿਸ਼ਤੇਦਾਰਾਂ ਅਤੇ ਹਲਕਾ ਵਾਸੀਆਂ ਦਾ ਧੰਨਵਾਦ ਕਰਦਾ ਹਾਂ, ਕਿਉਂਕਿ ਦੁੱਖ ਵੰਡਾਉਣ ਨਾਲ ਦੁੱਖ ਘਟਦਾ ਹੈ | ਇਸ ਮੌਕੇ ਸਟੇਜ ਸਕੱਤਰ ਦੀ ਭੂਮੀਕਾ ਸਾਬਕਾ ਕੌਂਸਲਰ ਗੁਰਲਾਲ ਸਿੰਘ ਨੇ ਨਿਭਾਈ |

ਪਿਛਲੀ ਖ਼ਬਰ ਪਾਕਿਸਤਾਨ ਕਰ ਰਿਹਾ ਸਾਲਾਨਾ 3 ਲੱਖ 50 ਹਜ਼ਾਰ ਟਨ ਗੁਲਾਬੀ ਲੂਣ ਦਾ ਨਿਰਯਾਤ • ਚੀਨ ਸਮੇਤ ਵੱਖ-ਵੱਖ ਮੁਲਕਾਂ ਨੂੰ ਭੇਜ... ਅਗਲੀ ਖ਼ਬਰ ਫਿਰੌਤੀ ਮੰਗਣ ਦੇ ਦੋਸ਼ ਹੇਠ ਕੌਮਾਂਤਰੀ ਕਬੱਡੀ ਖਿਡਾਰੀ ਕਾਬੂ-6 ਹੋਰਾਂ ਦੀ ਭਾਲ ਜਾਰੀ ਮਾਮਲਾ 30 ਲੱਖ ਦੀ ਫ਼ਿਰੌਤੀ ਲਈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।