13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਪੰਜਾਬ 'ਚ ਨਸ਼ਾ ਤਸਕਰਾਂ 'ਤੇ ਨਜ਼ਰ ਰੱਖਣ ਲਈ 93 ਦਾਖ਼ਲੇ/ਨਿਕਾਸੀ ਪੁਆਇੰਟ 'ਤੇ ਲਾਏ ਨਾਕੇ 3180 ਵਾਹਨਾਂ ਦੀ ਕੀਤੀ ਚੈਕਿੰਗ ਤੇ 367 ਵਾਹਨਾਂ ਦੇ ਚਲਾਨ ਕੱਟਣ ਦੇ ਨਾਲ-ਨਾਲ 7 ਨੂੰ ਕੀਤਾ ਜ਼ਬਤ <br/>

ਅਜੀਤ ਡੈਸਕ 21-06-2025
ਚੰਡੀਗੜ੍ਹ, 20 ਜੂਨ (ਅਜੀਤ ਬਿਊਰੋ)– ਸੂਬੇ 'ਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਗਈ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦਰਮਿਆਨ ਪੰਜਾਬ ਪੁਲਿਸ ਵਲੋਂ ਅੱਜ ਇਕ ਵਿਸ਼ੇਸ਼ ਆਪ੍ਰੇਸ਼ਨ 'ਓ.ਪੀ.ਐਸ ਸੀਲ-15' ਚਲਾਇਆ ਗਿਆ, ਜਿਸ ਦੌਰਾਨ ਨਸ਼ਿਆਂ ਅਤੇ ਸ਼ਰਾਬ ਦੀ ਤਸਕਰੀ 'ਤੇ ਨਜ਼ਰ ਰੱਖਣ ਦੇ ਉਦੇਸ਼ ਨਾਲ ਸਰਹੱਦੀ ਸੂਬੇ ਪੰਜਾਬ ਵਿਚ ਦਾਖਲ ਹੋਣ ਜਾਂ ਇਥੋਂ ਬਾਹਰ ਜਾਣ ਵਾਲੇ ਸਾਰੇ ਵਾਹਨਾਂ ਦੀ ਜਾਂਚ ਕੀਤੀ ਗਈ | ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸਾਰੇ ਜ਼ਿਲਿ੍ਹਆਂ ਵਿਚ ਸਵੇਰੇ 6 ਵਜੇ ਤੋਂ ਦੁਪਹਿਰ 2 ਵਜੇ ਤੱਕ ਇਕੋ ਸਮੇਂ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ ਸਰਹੱਦੀ ਜ਼ਿਲਿ੍ਹਆਂ ਦੇ ਸਾਰੇ ਐਸ.ਐਸ.ਪੀਜ਼ ਨੂੰ ਜ਼ਿਲਿ੍ਹਆਂ ਦੀਆਂ ਰਣਨੀਤਕ ਥਾਵਾਂ 'ਤੇ ਸਾਂਝੇ ਨਾਕੇ ਲਾਉਣ ਦੇ ਨਾਲ-ਨਾਲ ਗਜ਼ਟਿਡ ਅਧਿਕਾਰੀਆਂ/ ਐਸ.ਐਚ.ਓਜ਼ ਦੀ ਨਿਗਰਾਨੀ ਹੇਠ ਸੀਲਿੰਗ ਪੁਆਇੰਟਾਂ 'ਤੇ ਮਜ਼ਬੂਤ 'ਨਾਕੇ' ਲਾਉਣ ਲਈ ਵੱਧ ਤੋਂ ਵੱਧ ਮੁਲਾਜ਼ਮ ਤੈਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ | ਪੰਜਾਬ ਦੇ ਵਿਸ਼ੇਸ਼ ਡੀ.ਜੀ.ਪੀ. (ਕਾਨੂੰਨ ਤੇ ਵਿਵਸਥਾ) ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇੰਸਪੈਕਟਰਾਂ/ਡੀ.ਐਸ.ਪੀਜ਼ ਦੀ ਨਿਗਰਾਨੀ ਹੇਠ 900 ਤੋਂ ਵੱਧ ਪੁਲਿਸ ਕਰਮਚਾਰੀਆਂ ਵਲੋਂ ਆਪਸੀ ਤਾਲਮੇਲ ਨਾਲ 10 ਜ਼ਿਲਿ੍ਹਆਂ, ਜਿਨ੍ਹਾਂ ਦੀ ਹੱਦ 4 ਸਰਹੱਦੀ ਸੂਬਿਆਂ ਅਤੇ ਯੂ.ਟੀ ਚੰਡੀਗੜ੍ਹ ਨਾਲ ਲੱਗਦੀ ਹੈ, ਦੇ ਘੱਟੋ-ਘੱਟ 93 ਦਾਖ਼ਲਿਆਂ/ਨਿਕਾਸੀ ਪੁਆਇੰਟਾਂ 'ਤੇ ਮਜ਼ਬੂਤ ਨਾਕੇ ਲਾਏ ਗਏ | ਇਨ੍ਹਾਂ 10 ਅੰਤਰ-ਰਾਜੀ ਸਰਹੱਦੀ ਜ਼ਿਲਿ੍ਹਆਂ ਵਿਚ ਪਠਾਨਕੋਟ, ਸ਼੍ਰੀ ਮੁਕਤਸਰ ਸਾਹਿਬ, ਫ਼ਾਜ਼ਿਲਕਾ, ਰੂਪਨਗਰ, ਐਸ.ਏ.ਐਸ ਨਗਰ ਮੁਹਾਲੀ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ | ਇਸ ਦੌਰਾਨ ਸੂਬੇ ਵਿਚ ਦਾਖਲ ਹੋਣ/ਬਾਹਰ ਜਾਣ ਵਾਲੇ 3180 ਵਾਹਨਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿਚੋਂ 367 ਵਾਹਨਾਂ ਦੇ ਚਲਾਨ ਕੱਟਣ ਦੇ ਨਾਲ-ਨਾਲ ਸੱਤ ਵਾਹਨਾਂ ਨੂੰ ਜ਼ਬਤ ਕੀਤਾ ਗਿਆ |

ਪਿਛਲੀ ਖ਼ਬਰ ਖੁਰਾਕ ਪਦਾਰਥਾਂ 'ਚ ਰਸਾਇਣਾਂ ਦੀ ਜਾਂਚ ਸੰਬੰਧੀ ਬਣਾਈ ਪ੍ਰਯੋਗਸ਼ਾਲਾ ਬਣੀ ਚਿੱਟਾ ਹਾਥੀ • ਉਦਘਾਟਨ ਦੇ ਡੇਢ ਦਹਾਕੇ ਬਾਅਦ... ਅਗਲੀ ਖ਼ਬਰ ਅੰਮਿ੍ਤਸਰ ਤੇ ਨਨਕਾਣਾ ਸਾਹਿਬ ਨੂੰ ਕੌਮਾਂਤਰੀ ਪੱਧਰ 'ਤੇ 'ਅਮਨ-ਖੇਤਰ' ਐਲਾਨਿਆ ਜਾਵੇ-ਬੀਬੀ ਸਤਵੰਤ ਕੌਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।