13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਇਮਰਾਨ ਖ਼ਾਨ ਦੀ ਰਿਹਾਈ ਲਈ ਪੀ.ਟੀ.ਆਈ. ਨੇ ਵਿਦੇਸ਼ੀ ਮਦਦ ਲੈਣ ਤੋਂ ਕੀਤਾ ਇਨਕਾਰ <br/>

ਅਜੀਤ ਡੈਸਕ 21-06-2025
ਅੰਮਿ੍ਤਸਰ, 20 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਦੇ ਆਗੂ ਬਰਿਸਟਰ ਗੌਹਰ ਅਲੀ ਖਾਨ ਨੇ ਅੱਜ ਸੰਸਦ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਦਿਆਂ ਪਾਕਿ ਦੀ ਖੇਤਰੀ ਕੂਟਨੀਤੀ, ਅਮਰੀਕੀ ਸੰਬੰਧਾਂ ਅਤੇ ਪਾਰਟੀ ਨੀਤੀਆਂ 'ਤੇ ਟਿੱਪਣੀ ਕੀਤੀ | ਉਨ੍ਹਾਂ ਸਪਸ਼ਟ ਕੀਤਾ ਕਿ ਪਾਰਟੀ ਆਪਣੇ ਸੰਸਥਾਪਕ ਚੇਅਰਮੈਨ ਇਮਰਾਨ ਖਾਨ ਦੀ ਰਿਹਾਈ ਲਈ ਕਿਸੇ ਵੀ ਵਿਦੇਸ਼ੀ ਸਰਕਾਰ ਕੋਲ ਨਹੀਂ ਜਾਵੇਗੀ ਅਤੇ ਨਾ ਹੀ ਉਨ੍ਹਾਂ ਦੀ ਰਿਹਾਈ ਲਈ ਕਿਸੇ ਵੀ ਵਿਦੇਸ਼ੀ ਦੇਸ਼ ਨੂੰ ਬੇਨਤੀ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪਾਕਿ ਅਤੇ ਭਾਰਤ ਵਿਚਕਾਰ ਤਣਾਅ ਘਟਾਉਣ 'ਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਭੂਮਿਕਾ ਦੀ ਪ੍ਰਸ਼ੰਸਾ ਕੀਤੀ ਅਤੇ ਨਾਲ ਹੀ ਇਹ ਵੀ ਕਿਹਾ ਕਿ ਜਦੋਂ ਦੋ ਪ੍ਰਮਾਣੂ ਸ਼ਕਤੀਆਂ ਆਹਮੋ-ਸਾਹਮਣੇ ਹੁੰਦੀਆਂ ਹਨ ਅਤੇ ਕੋਈ ਵਿਚੋਲਾ ਨਹੀਂ ਹੁੰਦਾ, ਤਾਂ ਸਥਿਤੀ ਬਹੁਤ ਖ਼ਤਰਨਾਕ ਹੋ ਸਕਦੀ ਹੈ |

ਪਿਛਲੀ ਖ਼ਬਰ ਸਾਡੀ ਸਹਿਮਤੀ ਨਾਲ ਸਾਊਦੀ ਪਿ੍ੰਸ ਨੇ ਜੰਗਬੰਦੀ ਬਾਰੇ ਭਾਰਤ ਨਾਲ ਕੀਤੀ ਗੱਲਬਾਤ-ਇਸਹਾਕ ਡਾਰ <br/> ਅਗਲੀ ਖ਼ਬਰ ਪੰਜਾਬ ਰਾਜ ਕਿਸਾਨ ਤੇ ਖੇਤੀ ਕਾਮੇਂ ਕਮਿਸ਼ਨ ਵਲੋਂ ਪਾਣੀ ਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਜਲ ਮਾਹਿਰਾਂ ਤੇ ਵਿਗਿਆਨੀਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।