18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਇੰਗਲੈਂਡ ਆਧਾਰਿਤ ਧਰਮਾ ਸੰਧੂ ਦੀ ਅਗਵਾਈ ਵਾਲੇ ਬੀ.ਕੇ.ਆਈ. ਮਾਡਿਊਲ ਦਾ ਪਰਦਾਫਾਸ਼ ਛੇ ਅਤਿ-ਆਧੁਨਿਕ ਵਿਦੇਸ਼ੀ ਪਿਸਤੌਲਾਂ ਸਮੇਤ ਇਕ ਗਿ੍ਫ਼ਤਾਰ <br/>

ਅਜੀਤ ਡੈਸਕ 22-06-2025

ਅੰਮਿ੍ਤਸਰ, 21 ਜੂਨ (ਗਗਨਦੀਪ ਸ਼ਰਮਾ)-ਅੰਮਿ੍ਤਸਰ ਕਮਿਸ਼ਨਰੇਟ ਪੁਲਿਸ ਨੇ ਇੰਗਲੈਂਡ ਆਧਾਰਿਤ ਧਰਮ ਸਿੰਘ ਉਰਫ਼ ਧਰਮਾ ਸੰਧੂ ਵਲੋਂ ਚਲਾਏ ਜਾ ਰਹੇ ਪਾਕਿਸਤਾਨ-ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀ. ਕੇ. ਆਈ.) ਟੈਰਰ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸ ਦੇ ਇਕ ਸਥਾਨਕ ਕਾਰਕੁੰਨ ਨੂੰ ਛੇ ਅਤਿ-ਆਧੁਨਿਕ ਵਿਦੇਸ਼ੀ ਪਿਸਤੌਲਾਂ (ਚਾਰ 9 ਐਮ. ਐਮ. ਗਲੌਕ ਪਿਸਤੌਲ ਅਤੇ ਦੋ .30 ਬੋਰ ਪੀਐਕਸ5 ਪਿਸਤੌਲ) ਸਮੇਤ ਗਿ੍ਫਤਾਰ ਕੀਤਾ ਗਿਆ ਹੈ | ਜ਼ਿਲ੍ਹਾ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਇਹ ਖੁਲਾਸਾ ਅੱਜ ਇੱਥੇ ਪੁਲਿਸ ਲਾਈਨ ਕਾਨਫਰੰਸ ਹਾਲ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਕੀਤਾ | ਉਨ੍ਹਾਂ ਦੱਸਿਆ ਕਿ ਪੁਖਤਾ ਸੂਚਨਾ ਦੇ ਆਧਾਰ 'ਤੇ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਓਾਕਾਰ ਸਿੰਘ ਉਰਫ਼ ਨਵਾਬ ਵਾਸੀ ਪਿੰਡ ਜਲਾਲਉਸਮਾ ਅੰਮਿ੍ਤਸਰ ਦਿਹਾਤੀ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਓਾਕਾਰ, ਵਿਦੇਸ਼ੀ ਹੈਂਡਲਰਾਂ ਵਲੋਂ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਲਈ ਸਰਗਰਮ ਕੀਤੇ ਗਏ ਸਲੀਪਰ ਸੈੱਲ ਦਾ ਹਿੱਸਾ ਸੀ, ਜਿਸ ਵਲੋਂ ਭਾਰਤ-ਪਾਕਿਸਤਾਨ ਸਰਹੱਦ ਪਾਰੋਂ ਡਰੋਨ ਰਾਹੀਂ ਮੰਗਵਾਏ ਗਏ ਇਹ ਹਥਿਆਰ ਸੂਬੇ ਵਿਚ ਮਿੱਥ ਕੇ ਕੀਤੇ ਜਾਣ ਵਾਲੇ ਕਤਲਾਂ ਅਤੇ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਸਥਾਨਕ ਕਾਰਕੁੰਨਾ ਵਿਚ ਵੰਡੇ ਜਾਣੇ ਸਨ | ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਥਾਣਾ ਮਕਬੂਲਪੁਰਾ ਵਿਖੇ ਪਰਚਾ ਦਰਜ ਕਰਕੇ ਕਥਿਤ ਦੋਸ਼ੀ ਦੇ ਹੋਰ ਸਾਥੀਆਂ ਅਤੇ ਹੈਂਡਲਰਾਂ ਦੀ ਪਹਿਚਾਣ ਕਰਨ ਲਈ ਜਾਂਚ ਜਾਰੀ ਹੈ | ਦੂਜੇ ਪਾਸੇ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਹੈ ਕਿ ਉਕਤ ਮਾਡਿਊਲ ਚਲਾ ਰਿਹਾ ਵਿਦੇਸ਼ੀ ਹੈਂਡਲਰ ਧਰਮ ਸਿੰਘ ਉਰਫ਼ ਧਰਮਾ ਸੰਧੂ, ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਦਾ ਨਜ਼ਦੀਕੀ ਸਾਥੀ ਹੈ | ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਅਗਲੇ-ਪਿਛਲੇ ਸੰਬੰਧ ਸਥਾਪਿਤ ਕਰਨ ਅਤੇ ਇਸ ਵੱਡੇ ਨੈੱਟਵਰਕ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ | ਇਸ ਮੌਕੇ ਡੀ. ਸੀ. ਪੀ. ਰਵਿੰਦਰਪਾਲ ਸਿੰਘ ਸੰਧੂ, ਇੰਸਪੈਕਟਰ ਅਮੋਲਕਦੀਪ ਸਿੰਘ ਅਤੇ ਹੋਰ ਪੁਲਿਸ ਅਧਿਕਾਰੀ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਦਲ ਖ਼ਾਲਸਾ ਦਾ ਇੰਸਟਾਗਰਾਮ ਖਾਤਾ 'ਬਲਾਕ' ਅਗਲੀ ਖ਼ਬਰ ਕੀ ਕਦੇ ਪੰਜਾਬ 'ਚ ਵੀ ਲਾਗੂ ਹੋਵੇਗਾ 'ਪਬਲਿਕ ਲਾਇਬ੍ਰੇਰੀ ਐਕਟ' ਤਾਮਿਲਨਾਡੂ 'ਚ ਸਭ ਤੋਂ ਪਹਿਲਾਂ 1948 ਤੇ ਸਭ ਤੋਂ ਬਾਅ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।