19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵੋਟਾਂ ਦੀ ਗਿਣਤੀ ਕੱਲ੍ਹ <br/>

ਅਜੀਤ ਡੈਸਕ 22-06-2025
ਲੁਧਿਆਣਾ, 21 ਜੂਨ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ 19 ਜੂਨ ਨੂੰ ਪਈਆਂ ਵੋਟਾਂ ਦੀ ਗਿਣਤੀ ਸੋਮਵਾਰ ਸਵੇਰੇ 7 ਵਜੇ ਸ਼ੁਰੂ ਹੋਵੇਗੀ ਅਤੇ ਨਤੀਜੇ 11 ਵਜੇ ਤੱਕ ਆਉਣ ਦੀ ਸੰਭਾਵਨਾ ਹੈ | ਜ਼ਿਲ੍ਹਾ ਚੋਣ ਅਫ਼ਸਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਜ਼ਿਮਨੀ ਚੋਣ ਦੀ ਸੁਚਾਰੂ ਅਤੇ ਸੁਰੱਖਿਅਤ ਵੋਟ ਗਿਣਤੀ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ | ਹਿਮਾਂਸ਼ੂ ਜੈਨ ਨੇ ਦੱਸਿਆ ਕਿ ਵੋਟਾਂ ਅਤੇ ਡਾਕ ਵੋਟਾਂ ਦੀ ਗਿਣਤੀ ਸਵੇਰੇ 7 ਵਜੇ ਚੋਣ ਨਿਰੀਖਕਾਂ, ਉਮੀਦਵਾਰਾਂ ਅਤੇ ਉਨ੍ਹਾਂ ਦੇ ਅਧਿਕਾਰਤ ਪ੍ਰਤੀਨਿਧੀਆਂ ਦੀ ਮੌਜੂਦਗੀ ਵਿਚ ਸ਼ੁਰੂ ਹੋਵੇਗੀ | ਇਲੈੱਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਅਤੇ ਵੋਟਰ ਵੈਰੀਫਾਈਬਲ ਪੇਪਰ ਆਡਿਟ ਟ੍ਰੇਲ (ਵੀ.ਵੀ.ਪੀ.ਏ.ਟੀ) ਮਸ਼ੀਨਾਂ ਦੀ ਸੁਰੱਖਿਆ ਲਈ ਗਿਣਤੀ ਕੇਂਦਰਾਂ 'ਤੇ ਅਰਧ ਸੈਨਿਕ ਬਲਾਂ ਦੀ ਤਾਇਨਾਤੀ ਸਮੇਤ ਸਖ਼ਤ ਸੁਰੱਖਿਆ ਉਪਾਅ ਲਾਗੂ ਕੀਤੇ ਗਏ ਹਨ | ਕਲੋਜ਼-ਸਰਕਟ ਟੈਲੀਵਿਜ਼ਨ (ਸੀ.ਸੀ. ਟੀਵੀ) ਨਿਗਰਾਨੀ ਰਾਹੀਂ ਨਿਰੰਤਰ ਨਿਗਰਾਨੀ ਯਕੀਨੀ ਬਣਾਈ ਜਾਂਦੀ ਹੈ | ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ੋਰ ਦੇ ਕੇ ਕਿਹਾ ਕਿ ਗਿਣਤੀ ਕੇਂਦਰਾਂ ਵਿਚ ਦਾਖਲੇ ਨੂੰ ਸਖ਼ਤੀ ਨਾਲ ਨਿਯੰਤਿ੍ਤ ਕੀਤਾ ਜਾਵੇਗਾ | ਸਿਰਫ਼ ਉਮੀਦਵਾਰਾਂ, ਉਨ੍ਹਾਂ ਦੇ ਪ੍ਰਤੀਨਿਧੀਆਂ, ਮੀਡੀਆ ਕਰਮਚਾਰੀਆਂ ਅਤੇ ਭਾਰਤ ਚੋਣ ਕਮਿਸ਼ਨ ਦੁਆਰਾ ਜਾਰੀ ਕੀਤੇ ਗਏ ਵੈਧ ਪਛਾਣ ਪੱਤਰਾਂ ਵਾਲੇ ਅਧਿਕਾਰਤ ਵਿਅਕਤੀਆਂ ਨੂੰ ਹੀ ਆਗਿਆ ਦਿੱਤੀ ਜਾਵੇਗੀ |

ਪਿਛਲੀ ਖ਼ਬਰ ਮੰਗੇਤਰ ਵਲੋਂ ਕੈਨੇਡਾ ਨਾ ਲਿਜਾਣ ਤੋਂ ਦੁਖੀ ਨੌਜਵਾਨ ਵਲੋਂ ਖ਼ੁਦਕੁਸ਼ੀ 6 ਖ਼ਿਲਾਫ਼ ਮਾਮਲਾ ਦਰਜ <br/> ਅਗਲੀ ਖ਼ਬਰ ਮੌਜੂਦਾ ਚੁਣੌਤੀਆਂ ਦੇ ਟਾਕਰੇ ਲਈ ਪੰਜਾਬ ਤੇ ਪੰਥਪ੍ਰਸਤ ਲੀਡਰਸ਼ਿਪ ਦੀ ਲੋੜ-ਚੰਦੂਮਾਜਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।