19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਮੰਗੇਤਰ ਵਲੋਂ ਕੈਨੇਡਾ ਨਾ ਲਿਜਾਣ ਤੋਂ ਦੁਖੀ ਨੌਜਵਾਨ ਵਲੋਂ ਖ਼ੁਦਕੁਸ਼ੀ 6 ਖ਼ਿਲਾਫ਼ ਮਾਮਲਾ ਦਰਜ <br/>

ਅਜੀਤ ਡੈਸਕ 22-06-2025

ਸੈਲਾ ਖ਼ੁਰਦ (ਹੁਸ਼ਿਆਰਪੁਰ), 21 ਜੂਨ (ਹਰਵਿੰਦਰ ਸਿੰਘ ਬੰਗਾ)-ਸੈਲਾ ਕਲਾਂ ਦੇ ਇਕ ਨੌਜਵਾਨ ਵਲੋਂ ਲੱਖਾਂ ਰੁਪਏ ਖ਼ਰਚ ਕੇ ਵਿਦੇਸ਼ ਭੇਜੀ ਮੰਗੇਤਰ ਵਲੋਂ ਧੋਖਾ ਦਿੱਤੇ ਜਾਣ ਤੋਂ ਬਾਅਦ ਖ਼ੁਦਕੁਸ਼ੀ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਨੇ ਇਸ ਸੰਬੰਧੀ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਮਿ੍ਤਕ ਲੜਕੇ ਦਾ ਸੈਲਾ ਕਲਾ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ | ਕੁਲਵਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਸੈਲਾ ਕਲਾਂ ਨੇ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਕਿ ਉਸ ਦੇ ਤਿੰਨ ਲੜਕੇ ਹਨ | ਵੱਡੇ ਲੜਕੇ ਕਰਨਵੀਰ ਸਿੰਘ (23) ਦਾ ਰਿਸ਼ਤਾ 16 ਮਈ 2022 ਨੂੰ ਨਵਜੋਤ ਕੌਰ ਪੁੱਤਰੀ ਬਲਵਿੰਦਰ ਸਿੰਘ ਵਾਸੀ ਬੁਰਜ ਰਈਆ ਥਾਣਾ ਬਟਾਲਾ (ਗੁਰਦਾਸਪੁਰ) ਨਾਲ ਟਾਂਡਾ ਵਿਖੇ ਕੀਤਾ ਸੀ | ਉਸ ਨੇ ਦੱਸਿਆ ਕਿ ਲੜਕੀ ਨਵਜੋਤ ਨੂੰ ਕੈਨੇਡਾ ਭੇਜਣ ਲਈ ਉਸ ਦੇ ਪਿਤਾ ਬਲਵਿੰਦਰ ਕੌਰ ਅਤੇ ਲੜਕੀ ਦੇ ਭਰਾ ਦੇ ਖਾਤੇ 'ਚ ਕੁੱਲ 20 ਲੱਖ ਰੁਪਏ ਹੋਰ ਪਾ ਦਿੱਤੇ | ਉਸ ਨੇ ਦੱਸਿਆ ਕਿ ਹਵਾਈ ਟਿਕਟ ਦੇ 1,22,000 ਰੁਪਏ ਵੀ ਉਨ੍ਹਾਂ ਖ਼ਰਚੇ ਅਤੇ 500 ਕੈਨੇਡੀਅਨ ਡਾਲਰ ਦੇ ਕੇ ਲੜਕੀ ਨਵਜੋਤ ਕੌਰ 2022 'ਚ ਕੈਨੇਡਾ ਭੇਜ ਦਿੱਤਾ, ਜਿੱਥੇ ਉਹ ਉਸ ਦੇ ਸਾਲੇ ਗੁਰਮੁਖ ਸਿੰਘ ਵਾਸੀ ਕੈਂਡੋਵਾਲ ਕੋਲ ਰਹੀ | ਉਸ ਨੇ ਦੱਸਿਆ ਕਿ ਡੇਢ ਸਾਲ ਤੱਕ ਨਵਜੋਤ ਕੌਰ ਉਨ੍ਹਾਂ ਨੂੰ ਵਿਸ਼ਵਾਸ ਦਿਵਾਉਂਦੀ ਰਹੀ ਕਿ ਉਹ ਕਰਨਵੀਰ ਨੂੰ ਬੁਲਾ ਲਵੇਗੀ | ਉਸ ਨੇ ਦੱਸਿਆ ਕਿ ਉਨ੍ਹਾਂ ਨੂੰ ਹੁਣ ਪਤਾ ਲੱਗਾ ਕਿ ਕੈਨੇਡਾ ਵਿਚ ਨਵਜੋਤ ਦੀ ਕਿਸੇ ਨਾਲ ਗੱਲਬਾਤ ਹੈ, ਜਿਸ ਤੋਂ ਬਾਅਦ ਉਨ੍ਹਾਂ ਰਿਸ਼ਤੇਦਾਰੀ 'ਚ ਗੱਲ ਕੀਤੀ ਤਾਂ ਨਵਜੋਤ ਦੇ ਪਰਿਵਾਰਕ ਮੈਂਬਰਾਂ ਨੇ ਪੈਸੇ ਮੋੜਨ ਦੀ ਗੱਲ ਕਹੀ ਅਤੇ ਬਾਅਦ 'ਚ ਪੈਸੇ ਮੋੜਨ ਤੋਂ ਵੀ ਇਨਕਾਰ ਕਰ ਦਿੱਤਾ ਅਤੇ ਉਸ ਦੇ ਲੜਕੇ ਨੂੰ ਅਪਸ਼ਬਦ ਬੋਲੇ, ਜਿਸ ਕਾਰਨ ਪ੍ਰੇਸ਼ਾਨ ਤੇ ਦੁਖੀ ਹੋ ਕੇ ਉਸ ਦੇ ਪੁੱਤਰ ਕਰਨਵੀਰ ਸਿੰਘ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਕਰ ਲਈ | ਥਾਣਾ ਮਾਹਿਲਪੁਰ ਪੁਲਿਸ ਨੇ ਮੰਗੇਤਰ ਨਵਜੋਤ ਕੌਰ, ਉਸ ਦੇ ਭਰਾ ਪ੍ਰਭਜੋਤ ਸਿੰਘ, ਪਿਤਾ ਬਲਵਿੰਦਰ ਸਿੰਘ ਪੁੱਤਰ ਗਿਆਨ ਸਿੰਘ, ਉਸ ਦੀ ਪਤਨੀ ਰਾਜਵਿੰਦਰ ਕੌਰ ਵਾਸੀਆਨ ਬੁਰਜ ਰਈਆ, ਵਿਚੋਲਾ ਲਖਵਿੰਦਰ ਸਿੰਘ ਅਤੇ ਬੇਬੀ ਵਾਸੀ ਜਹੂਰਾ ਥਾਣਾ ਭੋਗਪੁਰ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਹਜ਼ੂਰ ਸਾਹਿਬ ਦਰਸ਼ਨਾਂ ਤੋਂ ਮੁੜ ਰਹੀ ਸੰਗਤ ਦੀ ਬੱਸ ਇੰਦੌਰ ਬਾਈਪਾਸ 'ਤੇ ਹਾਦਸਾਗ੍ਰਸਤ ਇਕ ਸ਼ਰਧਾਲੂ ਦੀ ਮੌਤ-ਕਈ ਜ਼ਖ਼ਮ... ਅਗਲੀ ਖ਼ਬਰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵੋਟਾਂ ਦੀ ਗਿਣਤੀ ਕੱਲ੍ਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।