ਅੰਮਿ੍ਤਸਰ, 21 ਜੂਨ (ਗਗਨਦੀਪ ਸ਼ਰਮਾ)-ਸਪੈਸ਼ਲ ਸੈਲ ਅੰਮਿ੍ਤਸਰ ਦਿਹਾਤੀ ਪੁਲਿਸ ਵਲੋਂ ਵੱਡੀ ਕਾਰਵਾਈ ਕਰਦਿਆਂ 2 ਵੱਖ-ਵੱਖ ਮਾਮਲਿਆਂ 'ਚ 6 ਕਿੱਲੋ 235 ਗ੍ਰਾਮ ਹੈਰੋਇਨ, 3 ਪਿਸਤੌਲਾਂ, 3 ਜਿੰਦਾ ਰੌਂਦ ਅਤੇ 10,000 ਰੁਪਏ ਡਰੱਗ ਮਨੀ ਸਮੇਤ ਕੁੱਲ 4 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਦੀ ਕਾਮਯਾਬੀ ਹਾਸਿਲ ਕੀਤੀ ਗਈ ਹੈ | ਐਸ. ਐਸ. ਪੀ. ਮਨਿੰਦਰ ਸਿੰਘ ਨੇ ਪੱਤਰਕਾਰ ਸੰਮੇਲਨ ਦੌਰਾਨ ਇਹ ਖ਼ੁਲਾਸਾ ਕੀਤਾ | ਉਨ੍ਹਾਂ ਦੱਸਿਆ ਕਿ ਸਪੈਸ਼ਲ ਸੈਲ ਵਲੋਂ ਪੁੱਲ ਬਰਸਾਤੀ ਨਾਲਾ, ਪਿੰਡ ਬਰਾੜ ਵਿਖੇ ਚੈਕਿੰਗ ਦੌਰਾਨ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੰੰੂ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ 6 ਕਿੱਲੋ 150 ਗ੍ਰਾਮ ਹੈਰੋਇਨ, 1 ਪਿਸਤੌਲ (30 ਬੋਰ) ਸਮੇਤ 4 ਜਿੰਦਾ ਰੌਂਦ, 10,000 ਰੁਪਏ ਡਰੱਗ ਮਨੀ ਅਤੇ 1 ਮੋਬਾਈਲ ਫੋਨ ਬਰਾਮਦ ਹੋਇਆ | ਪੁੱਛਗਿੱਛ ਕਰਨ 'ਤੇ ਉਨ੍ਹਾਂ ਆਪਣੀ ਪਹਿਚਾਣ ਲਵਪ੍ਰੀਤ ਸਿੰਘ ਉਰਫ਼ ਲਵ ਵਾਸੀ ਰਾਜਾਤਾਲ ਅਤੇ ਬਲਵਿੰਦਰ ਸਿੰਘ ਉਰਫ਼ ਬੌਬੀ ਵਾਸੀ ਚੀਚਾ ਥਾਣਾ ਘਰਿੰਡਾ ਵਜੋਂ ਦੱਸੀ ਅਤੇ ਇਨ੍ਹਾਂ ਦੋਵਾਂ ਦੇ ਵਿਰੁੱਧ ਥਾਣਾ ਲੋਪੋਕੇ ਵਿਖੇ ਪਰਚਾ ਦਰਜ ਕੀਤਾ ਗਿਆ ਹੈ | ਇਸੇ ਪ੍ਰਕਾਰ ਉਨ੍ਹਾਂ ਇਕ ਹੋਰ ਵੱਖੇ ਮਾਮਲੇ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਪੈਸ਼ਲ ਸੈੱਲ ਦੀ ਟੀਮ ਵਲੋਂ ਗਸ਼ਤ ਦੌਰਾਨ ਡਿਫੈਂਡ ਡਰੇਨ ਤੋਂ ਗੁਰਪ੍ਰੀਤ ਸਿੰਘ ਉਰਫ ਗੋਪੀ ਅਤੇ ਵਿਸ਼ਾਲ ਸਿੰਘ ਉਰਫ ਟੂਪਾ ਵਾਸੀ ਨਵੀਂ ਆਬਾਦੀ, ਅਟਾਰੀ ਨੂੰ 1 ਪਿਸਤੌਲ (30 ਬੋਰ), 1 ਦੇਸੀ ਪਿਸਟਲ (30 ਬੋਰ), 85 ਗ੍ਰਾਮ ਹੈਰੋਇਨ ਅਤੇ 2 ਮੋਬਾਈਲਾਂ ਸਮੇਤ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਵਿਰੁੱਧ ਥਾਣਾ ਘਰਿੰਡਾ ਵਿਖੇ ਪਰਚਾ ਦਰਜ ਕੀਤਾ ਗਿਆ ਹੈ |
6 ਕਿੱਲੋ ਹੈਰੋਇਨ, 3 ਪਿਸਤੌਲ ਤੇ 4 ਜ਼ਿੰਦਾ ਰੌਦ ਸਮੇਤ ਚਾਰ ਗਿ੍ਫ਼ਤਾਰ <br/>
ਅਜੀਤ ਡੈਸਕ
22-06-2025