19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਪੰਜਾਬ ਵਿਚ ਕਬੂਤਰਬਾਜ਼ੀ ਮੁਕਾਬਲਿਆਂ 'ਤੇ ਲੱਗੀ ਰੋਕ <br/>

ਅਜੀਤ ਡੈਸਕ 22-06-2025

ਲੁਧਿਆਣਾ, 21 ਜੂਨ (ਜਗਮੀਤ ਸਿੰਘ)-ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ 'ਚ ਹੋਣ ਵਾਲੇ ਕਬੂਤਰਬਾਜ਼ੀ ਮੁਕਾਬਲਿਆਂ ਨੂੰ ਗੈਰ-ਕਾਨੂੰਨੀ ਗਤੀਵਿਧੀਆਂ 'ਚ ਸ਼ਾਮਿਲ ਕਰਦੇ ਹੋਏ ਸੂਬੇ ਦੇ ਡਾਇਰੈਕਟੋਰੇਟ ਪਸ਼ੂ ਪਾਲਣ ਵਿਭਾਗ, ਪੰਜਾਬ ਵਲੋਂ ਕਬੂਤਰਬਾਜ਼ੀ ਮੁਕਾਬਲਿਆਂ ਉਪਰ ਪੂਰਨ ਤੌਰ 'ਤੇ ਰੋਕ ਲਗਾਉਂਦੇ ਹੋਏ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖਕੇ ਇਸ 'ਤੇ ਰੋਕ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ | ਪਸ਼ੂ ਪਾਲਣ ਵਿਭਾਗ ਪੰਜਾਬ ਦੇ ਡਾਇਰੈਕਟਰ-ਕਮ-ਮੈਂਬਰ ਸਕੱਤਰ ਵਲੋਂ ਜਾਰੀ ਪੱਤਰ ਨੰਬਰ 5032 ਰਾਹੀਂ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਲਿਖਿਆ ਗਿਆ ਹੈ ਕਿ ਐਨੀਮਲ ਵੈਲਫੇਅਰ ਬੋਰਡ ਆਫ ਇੰਡੀਆ ਵਲੋਂ ਪੰਜਾਬ ਰਾਜ 'ਚ ਵੱਖ-ਵੱਖ ਥਾਵਾਂ ਉਪਰ ਕਰਵਾਏ ਜਾ ਰਹੇ ਗੈਰਕਾਨੂੰਨੀ ਕਬੂਤਰਬਾਜ਼ੀ ਮੁਕਾਬਲਿਆਂ ਸਬੰਧੀ ਸ਼ਿਕਾਇਤਾਂ ਪ੍ਰਾਪਤ ਹੁੰਦੀਆਂ ਰਹਿੰਦੀਆਂ ਹਨ | ਇਨ੍ਹਾਂ ਮੁਕਾਬਲਿਆਂ ਦੌਰਾਨ ਪੀ.ਸੀ.ਏ. ਐਕਟ 1960 ਦੇ ਸੈਕਸ਼ਨ 3 ਤੇ 11 (1) ਦੀ ਉਲੰਘਣਾ ਕੀਤੀ ਜਾ ਰਹੀ ਹੈ | ਦੇਸ਼ ਦੀ ਸਰਵਉਚੱ ਅਦਾਲਤ ਵਲੋਂ ਐਨੀਮਲ ਵੈਲਫੇਅਰ ਬੋਰਡ ਆਫ ਇੰਡੀਆ ਬਨਾਮ ਏ ਨਾਗਾਰਾਜਾ ਅਤੇ ਹੋਰ ਸਿਵਲ ਅਪੀਲਾਂ 'ਚ ਸਪੱਸ਼ਟ ਕੀਤਾ ਗਿਆ ਹੈ ਕਿ ਇਸ ਤਰ੍ਹਾਂ ਦੇ ਮੁਕਾਬਲੇ ਅਪਰਾਧਿਕ ਗਤੀਵਿਧੀਆਂ 'ਚ ਆਉਂਦੇ ਹਨ | ਇਸਨੂੰ ਦੇਖਦੇ ਹੋਏ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰ ਇਹ ਯਕੀਨੀ ਬਣਾਉਣ ਕਿ ਕਬੂਤਰਬਾਜ਼ੀ ਮੁਕਾਬਲਿਆਂ ਉਪਰ ਪੂਰਨ ਤੌਰ 'ਤੇ ਰੋਕ ਲੱਗੇ ਅਤੇ ਰੋਕ ਦੇ ਬਾਵਜੂਦ ਕਬੂਤਰਬਾਜ਼ੀ ਮੁਕਾਬਲਿਆਂ ਨਾਲ ਸਬੰਧ ਰੱਖਣ ਵਾਲੇ ਵਿਅਕਤੀਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ |

ਪਿਛਲੀ ਖ਼ਬਰ ਚਾਇਨਾ ਡੋਰ ਦੀ ਲਪੇਟ 'ਚ ਆਉਣ ਨਾਲ ਡਾਕਟਰ ਦੀ ਮੌਤ ਅਗਲੀ ਖ਼ਬਰ 6 ਕਿੱਲੋ ਹੈਰੋਇਨ, 3 ਪਿਸਤੌਲ ਤੇ 4 ਜ਼ਿੰਦਾ ਰੌਦ ਸਮੇਤ ਚਾਰ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।