ਮਲੇਰਕੋਟਲਾ/ ਸੰਦੌੜ, 21 ਜੂਨ (ਮਨਜਿੰਦਰ ਸਿੰਘ ਸਰੌਦ, ਗੁਰਪ੍ਰੀਤ ਸਿੰਘ ਚੀਮਾ)-ਬੀਤੇ ਕੱਲ੍ਹ ਜ਼ਿਲ੍ਹਾ ਮਲੇਰਕੋਟਲਾ ਦੇ ਪਿੰਡ ਬੀੜ ਅਹਿਮਦਾਬਾਦ ਦੇ ਨੌਜਵਾਨ ਹਰਮਨਜੋਤ ਸਿੰਘ (22) ਨੇ ਕੈਨੇਡਾ ਦੇ ਸਰੀ ਵਿਖੇ ਖ਼ੁਦਕੁਸ਼ੀ ਕਰ ਲਈ | ਉਸ ਦੇ ਮਾਤਾ ਪਿਤਾ ਦੀ ਮੌਤ ਹੋ ਜਾਣ ਕਾਰਨ ਉਹ ਸ਼ੁਰੂ ਤੋਂ ਆਪਣੇ ਨਾਨਕੇ ਪਿੰਡ ਰਹਿੰਦਾ ਸੀ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਉਕਤ ਨੌਜਵਾਨ ਦੇ ਮਾਮੇ ਧਰਮਿੰਦਰ ਸਿੰਘ ਨੇ ਦੱਸਿਆ ਕਿ ਉਹ ਕਰੀਬ ਸਾਢੇ 4 ਸਾਲ ਪਹਿਲਾਂ ਲੱਖਾਂ ਰੁਪਿਆ ਲਗਾ ਕੇ ਕੈਨੇਡਾ ਗਿਆ ਸੀ ਤੇ ਹੁਣ ਵਰਕ ਪਰਮਿਟ 'ਤੇ ਸੀ | ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਹੀ ਉਸ ਨੇ ਆਪਣੇ ਭਾਣਜੇ ਹਰਮਨਜੋਤ ਨਾਲ ਗੱਲ ਕੀਤੀ ਸੀ ਪ੍ਰੰਤੂ ਅੱਜ ਉਸ ਨੇ ਫ਼ੋਨ ਨਹੀਂ ਚੁੱਕਿਆ ਤੇ ਹੁਣ ਇਹ ਭਾਣਾ ਵਾਪਰ ਗਿਆ | ਬੇਹੱਦ ਸਾਊ ਅਤੇ ਸਹਿਜ ਸੁਭਾਅ ਦੇ ਮਾਲਕ ਨੌਜਵਾਨ ਹਰਮਨਜੋਤ ਸਿੰਘ ਦੀ ਮੌਤ ਦੀ ਖਬਰ ਸੁਣ ਕੇ ਜ਼ਿਲ੍ਹਾ ਮਲੇਰਕੋਟਲਾ ਦੇ ਪਿੰਡਾਂ ਅੰਦਰ ਮਾਤਮ ਛਾ ਗਿਆ | ਧਰਮਿੰਦਰ ਸਿੰਘ ਤੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਨੌਜਵਾਨ ਹਰਮਨਜੋਤ ਸਿੰਘ ਦੀ ਮਿ੍ਤਕ ਦੇਹ ਨੂੰ ਪਿੰਡ ਲਿਆਉਣ ਦੇ ਲਈ ਉਨ੍ਹਾਂ ਦੀ ਮਦਦ ਕੀਤੀ ਜਾਵੇ |
ਮਲੇਰਕੋਟਲਾ ਦੇ ਨੌਜਵਾਨ ਵਲੋਂ ਕੈਨੇਡਾ 'ਚ ਖ਼ੁਦਕੁਸ਼ੀ
ਅਜੀਤ ਡੈਸਕ
22-06-2025