19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਨਸ਼ਾ ਛੁਡਾਊ ਕੇਂਦਰ 'ਚੋਂ ਗਾਰਦ ਨੂੰ ਚਕਮਾ ਦੇ ਕੇ 18 ਮਰੀਜ਼ ਫ਼ਰਾਰ 10 ਨੂੰ ਕੀਤਾ ਮੁੜ ਕਾਬੂ ਤੇ 8 ਹਾਲੇ ਵੀ ਫ਼ਰਾਰ <br/>

ਅਜੀਤ ਡੈਸਕ 22-06-2025

ਫ਼ਰੀਦਕੋਟ, 21 ਜੂਨ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਚ ਬਣੇ ਨਸ਼ਾ ਛੁੜਾਊ ਕੇਂਦਰ ਵਿਚ ਦਾਖਲ ਮਰੀਜ਼ ਜਿਨ੍ਹਾਂ 'ਚੋਂ 18 ਦੇ ਕਰੀਬ ਮਰੀਜ਼ ਦੇਰ ਰਾਤ ਉਥੋਂ ਦੇ ਸੁਰੱਖਿਆ ਕਰਮਚਾਰੀਆਂ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਏ ਹਾਲਾਂਕਿ ਤੁਰੰਤ ਪੁਲਿਸ ਨੇ ਕਾਰਵਾਈ ਕਰਦਿਆਂ ਇਨ੍ਹਾਂ ਵਿਚੋਂ ਦਸ ਮਰੀਜ਼ਾਂ ਨੂੰ ਮੁੜ ਕਾਬੂ ਕਰ ਲਿਆ ਗਿਆ ਜਦਕਿ ਅੱਠ ਮਰੀਜ਼ ਹਾਲੇ ਵੀ ਫਰਾਰ ਦੱਸੇ ਜਾ ਰਹੇ ਹਨ | ਜਿਨ੍ਹਾਂ ਖ਼ਿਲਾਫ਼ ਪਹਿਲਾਂ ਤੋਂ ਹੀ ਐਨ.ਡੀ.ਪੀ.ਐਸ. ਦੀ ਧਾਰਾ ਤਹਿਤ ਮਾਮਲੇ ਦਰਜ ਹਨ | ਗੌਰਤਲਬ ਹੈ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਪੰਜਾਬ ਸਰਕਾਰ ਵਲੋਂ ਨਸ਼ਾ ਤਸਕਰਾਂ ਦੇ ਖ਼ਿਲਾਫ਼ ਮੁਹਿੰਮ ਵਿੱਡੀ ਹੋਈ ਹੈ ਅਤੇ ਨਾਲ ਹੀ ਜਿਹੜੇ ਨੌਜਵਾਨ ਆਪਣੀ ਇੱਛਾ ਨਾਲ ਨਸ਼ਾ ਛੱਡਣਾ ਚਾਹੁੰਦੇ ਹਨ ਉਨ੍ਹਾਂ ਨੂੰ ਪੁਲਿਸ ਵਲੋਂ ਨਸ਼ਾ ਛੁੜਾਉ ਕੇਂਦਰਾਂ ਵਿਚ ਦਾਖਲ ਕਰਵਾਇਆ ਜਾ ਰਿਹਾ ਹੈ ਪਰ ਦੇਰ ਰਾਤ ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਚ ਬਣੇ ਨਸ਼ਾ ਛੁੜਾਉ ਕੇਂਦਰ ਵਿਚ ਦਾਖਲ 18 ਮਰੀਜ਼ ਉੱਥੋਂ ਦੇ ਸੁਰੱਖਿਆ ਕਰਮਚਾਰੀਆਂ ਨੂੰ ਚੱਕਮਾ ਦੇ ਕੇ ਫਰਾਰ ਹੋ ਗਏ | ਐਸਪੀ ਸੰਦੀਪ ਵਡੇਰਾ ਨੇ ਦੱਸਿਆ ਕਿ ਇਨ੍ਹਾਂ ਸਾਰਿਆਂ ਵਲੋਂ ਇਕੱਠੇ ਸਲਾਹ ਕਰਕੇ ਉਥੋਂ ਦੇ ਸੁਰੱਖਿਆ ਗਾਰਡ ਨੂੰ ਚਕਮਾ ਦਿੱਤਾ ਗਿਆ ਤੇ ਉਥੋਂ ਮੌਕੇ ਤੋਂ ਫ਼ਰਾਰ ਹੋ ਗਏ ਜਿਨਾਂ ਵਿਚੋਂ 10 ਮਰੀਜ਼ਾਂ ਨੂੰ ਮੁੜ ਕਾਬੂ ਕਰਕੇ ਹਸਪਤਾਲ ਦਾਖਲ ਕਰਵਾਇਆ ਗਿਆ ਪਰ ਇਨ੍ਹਾਂ ਵਿਚੋਂ ਹਾਲੇ ਵੀ ਅੱਠ ਮਰੀਜ਼ ਫਰਾਰ ਹਨ |

ਪਿਛਲੀ ਖ਼ਬਰ ਗਲਤ ਦਸਤਾਵੇਜ਼ ਤਸਦੀਕ ਕਰਨ ਦੇ ਮਾਮਲੇ 'ਚ ਸੇਵਾ ਮੁਕਤ ਨਾਇਬ ਤਹਿਸੀਲਦਾਰ ਤੇ ਰੀਅਲ ਅਸਟੇਟ ਕਾਰੋਬਾਰੀਆਂ ਖਿਲਾਫ਼ ਕੇਸ ਦਰਜ... ਅਗਲੀ ਖ਼ਬਰ ਮਲੇਰਕੋਟਲਾ ਦੇ ਨੌਜਵਾਨ ਵਲੋਂ ਕੈਨੇਡਾ 'ਚ ਖ਼ੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।