ਸ਼ਿਲਾਂਗ, 21 ਜੂਨ (ਪੀ. ਟੀ. ਆਈ.)-ਇਥੋਂ ਦੀ ਇਕ ਸਥਾਨਕ ਅਦਾਲਤ ਨੇ ਇੰਦੌਰ ਦੇ ਕਾਰੋਬਾਰੀ ਰਾਜਾ ਰਘੂਵੰਸ਼ੀ ਦੀ ਹੱਤਿਆ ਦੇ ਮਾਮਲੇ 'ਚ ਸੋਨਮ ਰਘੂਵੰਸ਼ੀ ਤੇ ਉਸ ਦੇ ਕਥਿਤ ਪ੍ਰੇਮੀ ਰਾਜ ਨੂੰ 13 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਹੈ | ਅਧਿਕਾਰੀਆਂ ਨੇ ਕਿਹਾ ਕਿ ਦੋਵਾਂ ਮੁੱਖ ਮੁਲਜ਼ਮਾਂ ਦੀ ਪੁਲਿਸ ਹਿਰਾਸਤ ਸਨਿਚਰਵਾਰ ਨੂੰ ਖ਼ਤਮ ਹੋ ਗਈ ਅਤੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਰਿਮਾਂਡ ਦੀ ਮੰਗ ਨਹੀਂ ਕੀਤੀ | ਜ਼ਿਕਰਯੋਗ ਹੈ ਕਿ ਰਘੂਵੰਸ਼ੀ ਤੇ ਉਸ ਦੀ ਪਤਨੀ 23 ਮਈ ਨੂੰ ਮੇਘਾਲਿਆ 'ਚ ਹਨੀਮੂਨ ਮਨਾਉਂਦੇ ਸਮੇਂ ਲਾਪਤਾ ਹੋ ਗਏ ਸਨ ਅਤੇ ਰਾਜ ਦੀ ਲਾਸ਼ 2 ਜੂਨ ਨੂੰ ਇਕ ਖੱਡ 'ਚੋਂ ਮਿਲੀ ਸੀ | ਇਸ ਮਾਮਲੇ 'ਚ ਰਘੂਵੰਸ਼ੀ ਦੀ ਪਤਨੀ ਸੋਨਮ 'ਤੇ ਉਸ ਦੇ ਪ੍ਰੇਮੀ ਰਾਜ ਤੇ ਹੱਤਿਆ 'ਚ ਸ਼ਾਮਿਲ ਹੋਰਨਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਸੀ |
ਹਨੀਮੂਨ ਹੱਤਿਆ: ਸੋਨਮ ਤੇ ਰਾਜ ਨੂੰ 13 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜਿਆ
ਅਜੀਤ ਡੈਸਕ
22-06-2025