29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

533 ਗ੍ਰਾਮ ਹੈਰੋਇਨ, 2.8 ਕਿਲੋ ਅਫ਼ੀਮ ਤੇ 5.3 ਲੱਖ ਰੁਪਏ ਦੀ ਡਰੱਗ ਮਨੀ ਸਮੇਤ 151 ਨਸ਼ਾ ਤਸਕਰ ਗਿ੍ਫ਼ਤਾਰ

ਅਜੀਤ ਡੈਸਕ 23-06-2025
ਚੰਡੀਗੜ੍ਹ, 22 ਜੂਨ (ਅਜੀਤ ਬਿਊਰੋ)–ਸੂਬੇ ਵਿਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਿੱਢੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 533 ਗ੍ਰਾਮ ਹੈਰੋਇਨ, 2.8 ਕਿਲੋ ਅਫ਼ੀਮ ਅਤੇ 5.32 ਲੱਖ ਰੁਪਏ ਦੀ ਡਰੱਗ ਮਨੀ ਸਮੇਤ 151 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਨਾਲ ਸਿਰਫ਼ 113 ਦਿਨਾਂ ਅੰਦਰ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 18 ਹਜ਼ਾਰ 719 ਹੋ ਗਈ ਹੈ | ਇਹ ਆਪ੍ਰੇਸ਼ਨ ਸੂਬੇ ਦੇ ਸਾਰੇ 28 ਜ਼ਿਲਿ੍ਹਆਂ 'ਚ ਇਕੋ ਸਮੇਂ ਚਲਾਇਆ ਗਿਆ | ਪੰਜਾਬ ਦੇ ਵਿਸ਼ੇਸ਼ ਡੀ.ਜੀ.ਪੀ. (ਕਾਨੂੰਨ ਤੇ ਵਿਵਸਥਾ) ਅਰਪਿਤ ਸ਼ੁਕਲਾ ਨੇ ਦੱਸਿਆ ਕਿ 99 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਟੀਮਾਂ ਨੇ ਸੂਬੇ ਭਰ 'ਚ 523 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ 98 ਐਫ਼.ਆਈ.ਆਰਜ਼ ਦਰਜ਼ ਕੀਤੀਆਂ ਗਈਆਂ | ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 502 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ | ਸਪੈਸ਼ਲ ਡੀ.ਜੀ.ਪੀ. ਨੇ ਦੱਸਿਆ ਕਿ ਪੰਜਾਬ ਪੁਲਿਸ ਨੇ 54 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ |

ਪਿਛਲੀ ਖ਼ਬਰ ਆਰ.ਐਮ.ਪੀ.ਆਈ. ਨੇ ਈਰਾਨ 'ਤੇ ਹਮਲੇ ਲਈ ਅਮਰੀਕਾ ਦੀ ਕੀਤੀ ਨਿਖੇਧੀ ਅਗਲੀ ਖ਼ਬਰ ਅਮਨਦੀਪ ਸਿੰਘ ਕੈਲੇ ਕਲਾਂ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।