29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਨਸ਼ੇ ਕਾਰਨ ਨੌਜਵਾਨ ਦੀ ਮੌਤ

ਅਜੀਤ ਡੈਸਕ 23-06-2025
ਬਠਿੰਡਾ, 22 ਜੂਨ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ ਦੇ ਬੀੜ ਤਲਾਬ ਬਸਤੀ ਵਿਚ ਇਕ ਨੌਜਵਾਨ ਦੀ ਨਸ਼ੇ ਦਾ ਟੀਕਾ ਲਗਾਉਣ ਕਾਰਨ ਮੌਤ ਹੋ ਗਈ | ਥਾਣਾ ਸਦਰ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਬੀੜ ਤਲਾਬ ਬਸਤੀ ਦੇ ਰਹਿਣ ਵਾਲੇ ਜਸਵੰਤ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਗੁਰਮੀਤ ਸਿੰਘ (35) ਜੋ ਨਸ਼ੇ ਕਰਨ ਦਾ ਆਦਿ ਸੀ, ਜੋ ਕਿ ਸਾਧੂ ਸਿੰਘ, ਕਿਰਨਾ ਕੌਰ, ਪ੍ਰੇਮ ਕੌਰ, ਆਰਤੀ ਅਤੇ ਕੁਲਵਿੰਦਰ ਕੌਰ ਵਾਸੀ ਬੀੜ ਤਲਾਬ ਬਸਤੀ ਤੋਂ ਹੈਰੋਇਨ ਖ਼ਰੀਦ ਕੇ ਲਿਆਉਂਦਾ ਹੁੰਦਾ ਸੀ | ਮਿਤੀ 21 ਜੂਨ ਨੂੰ ਗੁਰਮੀਤ ਸਿੰਘ ਨੇ ਨਸ਼ੇ ਦਾ ਟੀਕਾ ਲਗਾਇਆ ਜਿਸ ਕਾਰਨ ਉਸ ਦੀ ਮੌਤ ਹੋ ਗਈ | ਥਾਣਾ ਸਦਰ ਪੁਲਿਸ ਨੇ ਬੀੜ ਤਲਾਬ ਬਸਤੀ ਦੀਆਂ ਚਾਰ ਔਰਤਾਂ ਸਮੇਤ ਪੰਜ ਮੁਲਜ਼ਮਾਂ ਖਿਲਾਫ ਮੁਕੱਦਮਾ ਦਰਜ ਕੀਤਾ ਹੈ, ਜਿਨ੍ਹਾਂ ਵਿਚੋਂ ਮੁਲਜ਼ਮ ਪ੍ਰੇਮ ਕੌਰ, ਆਰਤੀ ਅਤੇ ਕੁਲਵਿੰਦਰ ਕੌਰ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਦਕਿ ਸਾਧੂ ਸਿੰਘ ਅਤੇ ਕਿਰਨਾ ਕੌਰ ਦੀ ਗਿ੍ਫ਼ਤਾਰੀ ਅਜੇ ਬਾਕੀ ਹੈ | ਸਹਾਇਕ ਥਾਣੇਦਾਰ ਗੁਰਮੇਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਬਾਕੀ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਵਿਰੋਧੀ ਧਿਰਾਂ ਕਰ ਰਹੀਆਂ ਹਨ ਮਨਘੜਤ ਬਿਆਨਬਾਜ਼ੀ–ਹਰਭਜਨ ਸਿੰਘ ਈ.ਟੀ.ਓ. ਅਗਲੀ ਖ਼ਬਰ ਨਸ਼ੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।