29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਮਰਹੂਮ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦੇ ਪੋਤਰੇ ਨੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਹਿਬ ਮੱਥਾ ਟੇਕਿਆ <br/>

ਅਜੀਤ ਡੈਸਕ 23-06-2025

ਅੰਮਿ੍ਤਸਰ, 22 ਜੂਨ (ਵਿ:ਪ੍ਰ:)- ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦੇ ਪੋਤਰੇ ਮੁਦਿਕ ਸ਼ਾਸ਼ਤਰੀ ਨੇ ਆਪਣੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ, ਕੀਰਤਨ ਸਰਵਣ ਕੀਤਾ ਅਤੇ ਗੁਰੂ ਦਾ ਲੰਗਰ ਛਕਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਇੰਦਰਜੀਤ ਸਿੰਘ ਬਾਸਰਕੇ ਚੇਅਰਮੈਨ ਪੰਜਾਬ ਸਟੇਟ ਸਮਾਲ ਇੰਡਸਟ੍ਰੀਜ਼ ਫੈਡਰੇਸ਼ਨ ਆਫ ਐਸੋਸੀਏਸ਼ਨ ਭਾਰਤ ਸਰਕਾਰ ਅਨੁਸਾਰ ਮੁਦਿਕ ਸ਼ਾਸ਼ਤਰੀ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਕੇ ਤੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕਰਕੇ ਬਹੁਤ ਸਕੂਨ ਹਾਸਲ ਕੀਤਾ ਜਿਸ ਦਾ ਪ੍ਰਗਟਾਵਾ ਉਨ੍ਹਾਂ ਨੇ ਆਪਣੀ ਗੱਲਬਾਤ ਰਾਹੀਂ ਬਾਸਰਕੇ ਨਾਲ ਕੀਤਾ | ਇਸ ਤੋਂ ਇਲਾਵਾ ਮੁਦਿਕ ਸ਼ਾਸ਼ਤਰੀ ਨੇ ਸ੍ਰੀ ਦੁਰਗਿਆਣਾ ਮੰਦਰ ਵੀ ਮੱਥਾ ਟੇਕਿਆ ਅਤੇ ਜਲਿਆ ਬਾਗ਼ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ |

ਪਿਛਲੀ ਖ਼ਬਰ ਸਨਅਤ ਉਪਰ ਵਾਧੂ ਸਰਚਾਰਜ ਲਾਉਣ ਦਾ ਕਾਰੋਬਾਰੀਆਂ ਵਲੋਂ ਵਿਰੋਧ ਅਗਲੀ ਖ਼ਬਰ ਗਾਂਗੁਲੀ ਭਾਰਤੀ ਟੀਮ ਦੇ ਕੋਚ ਬਣਨ ਲਈ ਤਿਆਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।