29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਬੰਬ ਦੀ ਧਮਕੀ ਮਿਲਣ ਪਿੱਛੋਂ ਏਅਰ ਇੰਡੀਆ ਦੀ ਬਰਮਿੰਘਮ-ਦਿੱਲੀ ਉਡਾਣ ਨੂੰ ਰਿਆਧ ਵੱਲ ਮੋੜਿਆ <br/>

ਅਜੀਤ ਡੈਸਕ 23-06-2025
ਨਵੀਂ ਦਿੱਲੀ, 22 ਜੂਨ (ਏਜੰਸੀ)-ਏਅਰ ਇੰਡੀਆ ਦੀ ਬਰਮਿੰਘਮ ਤੋਂ ਦਿੱਲੀ ਜਾਣ ਵਾਲੀ ਉਡਾਣ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਕਾਰਨ ਇਸ ਨੂੰ ਰਿਆਧ ਵੱਲ ਮੋੜ ਦਿੱਤਾ ਗਿਆ ਤੇ ਸਾਊਦੀ ਅਰਬ ਦੇ ਸ਼ਹਿਰ 'ਚ ਸੁਰੱਖਿਅਤ ਉਤਾਰਿਆ ਗਿਆ | ਟਾਟਾ ਸਮੂਹ ਦੀ ਮਲਕੀਅਤ ਵਾਲੀ ਏਅਰਲਾਈਨ ਨੇ ਅਹਿਮਦਾਬਾਦ ਹਾਦਸੇ ਤੋਂ ਬਾਅਦ ਅਸਥਾਈ ਤੌਰ 'ਤੇ ਆਪਣੀਆਂ ਸੇਵਾਵਾਂ ਘਟਾ ਦਿੱਤੀਆਂ ਹਨ | ਏਅਰ ਇੰਡੀਆ ਨੇ ਕਿਹਾ ਕਿ ਰਿਆਧ ਤੋਂ ਯਾਤਰੀਆਂ ਨੂੰ ਉਨ੍ਹਾਂ ਦੀਆਂ ਮੰਜ਼ਿਲਾਂ ਤੱਕ ਪਹੁੰਚਾਉਣ ਲਈ ਪ੍ਰਬੰਧ ਕੀਤੇ ਜਾ ਰਹੇ ਹਨ | ਜਾਣਕਾਰੀ ਅਨੁਸਾਰ ਬਰਮਿੰਘਮ ਤੋਂ ਦਿੱਲੀ ਜਾਣ ਵਾਲੀ ਉਡਾਣ ਏ.ਆਈ. 114 ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ ਤੇ ਨਤੀਜੇ ਵਜੋਂ ਇਸ ਨੂੰ ਰਿਆਧ ਵੱਲ ਮੋੜ ਦਿੱਤਾ ਗਿਆ, ਜਿੱਥੇ ਇਸ ਦੇ ਯਾਤਰੀਆਂ ਨੂੰ ਸੁਰੱਖਿਅਤ ਉਤਾਰਿਆ ਗਿਆ ਤੇ ਹਵਾਈ ਜਹਾਜ਼ ਦੀ ਸੁਰੱਖਿਆ ਪੱਖੋਂ ਜਾਂਚ ਕੀਤੀ ਗਈ | ਇਸ ਤੋਂ ਬਾਅਦ ਯਾਤਰੀਆਂ ਨੂੰ ਹੋਟਲ 'ਚ ਰਿਹਾਇਸ਼ ਪ੍ਰਦਾਨ ਕੀਤੀ ਗਈ | ਦੱਸਣਾ ਬਣਦਾ ਹੈ ਕਿ 12 ਜੂਨ ਨੂੰ ਅਹਿਮਦਾਬਾਦ 'ਚ ਏਅਰ ਇੰਡੀਆ ਦਾ ਜਹਾਜ਼ ਉਡਾਣ ਭਰਨ ਦੇ ਤੁਰੰਤ ਬਾਅਦ ਹਾਦਸਾਗ੍ਰਸਤ ਹੋ ਗਿਆ ਸੀ | ਇਸ ਤੋਂ ਬਾਅਦ ਏਅਰ ਇੰਡੀਆ ਨੇ ਸਵੈ-ਇੱਛਾ ਨਾਲ ਆਪਣੀਆਂ ਸੇਵਾਵਾਂ 'ਚ ਅਸਥਾਈ ਤੌਰ 'ਤੇ ਕਟੌਤੀ ਕਰ ਦਿੱਤੀ ਹੈ | ਉਨ੍ਹਾਂ ਕਿਹਾ ਕਿ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਮੱਧ ਪੂਰਬ 'ਚ ਹਵਾਈ ਖੇਤਰ ਬੰਦ ਹੋਣ, ਯੂਰਪ ਤੇ ਪੂਰਬੀ ਏਸ਼ੀਆ ਦੇ ਕਈ ਹਵਾਈ ਅੱਡਿਆਂ 'ਤੇ ਰਾਤ ਦੀਆਂ ਹਵਾਈ ਸੇਵਾਵਾਂ ਬੰਦ ਹੋੋਣ, ਹਵਾਈ ਆਵਾਜਾਈ, ਅਣਕਿਆਸੇ ਸੰਚਾਲਨ ਮੁੱਦੇ, ਕੁਝ ਉਡਾਣਾਂ ਦੇਰੀ ਜਾਂ ਰੱਦ ਹੋਣ ਵਰਗੇ ਕਾਰਕ ਦਰਪੇਸ਼ ਹਨ, ਪਰ ਉਹ ਆਪਣੇ ਯਾਤਰੀਆਂ ਨੂੰ ਵਧੀਆ ਸੇਵਾਵਾਂ ਦੇਣ ਲਈ ਵਚਨਬੱਧ ਹਨ |

ਪਿਛਲੀ ਖ਼ਬਰ ਪਾਕਿ ਵਲੋਂ ਈਰਾਨ 'ਤੇ ਅਮਰੀਕੀ ਹਮਲਿਆਂ ਦੀ ਨਿੰਦਾ, ਤਣਾਅ ਘਟਾਉਣ ਦੀ ਕੀਤੀ ਅਪੀਲ <br/> ਅਗਲੀ ਖ਼ਬਰ ਬਿ੍ਟਿਸ਼ ਏਅਰਵੇਜ਼ ਨੇ ਦੁਬਈ ਤੇ ਕਤਰ ਦੀਆਂ ਉਡਾਣਾਂ ਰੋਕੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।