ਚੰਡੀਗੜ੍ਹ, 31 ਅਗਸਤ (ਵਿਕਰਮਜੀਤ ਸਿੰਘ ਮਾਨ)-ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ 'ਚ ਹੜ੍ਹਾਂ ਨਾਲ ਹੋਈ ਤਬਾਹੀ ਦੇ ਚਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਪੰਜਾਬ ਲਈ ਵਿਸ਼ੇਸ਼ ਰਾਹਤ ਪੈਕੇਜ ਦੀ ਮੰਗ ਕੀਤੀ ਹੈ | ਇਸ ਦੇ ਨਾਲ ਹੀ ਉਨ੍ਹਾਂ ਸੂਬੇ 'ਚ ਬਚਾਅ ਅਤੇ ਮੁੜ ਵਸੇਬੇ ਦੇ ਕੰਮਾਂ ਵਿਚ ਸਹਾਇਤਾ ਲਈ ਕੇਂਦਰੀ ਫ਼ੌਜਾਂ ਭੇਜਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਦੀ ਅਰਥਵਿਵਸਥਾ, ਜੋ ਪਹਿਲਾਂ ਹੀ ਵੱਖ-ਵੱਖ ਕਾਰਨ ਦੇ ਚਲਦਿਆਂ ਮੁਸ਼ਕਿਲ ਵਿਚ ਹੈ, ਕੇਂਦਰ ਦੀ ਤੁਰੰਤ ਮਦਦ ਤੋਂ ਬਿਨਾਂ ਇਸ ਤਬਾਹੀ ਦਾ ਸਾਹਮਣਾ ਨਹੀਂ ਕਰ ਸਕਦੀ | ਉਨ੍ਹਾਂ ਕਿਹਾ ਕਿ ਪੰਜਾਬ ਦੀ ਮਦਦ ਲਈ ਕੇਂਦਰ ਸਰਕਾਰ ਤੁਰੰਤ ਅੱਗੇ ਆਵੇ |
ਕੈਪਟਨ ਵਲੋਂ ਹੜ੍ਹ ਪ੍ਰਭਾਵਿਤ ਪੰਜਾਬ ਲਈ ਵਿਸ਼ੇਸ਼ ਰਾਹਤ ਪੈਕੇਜ ਦੀ ਮੰਗ
ਅਜੀਤ ਡੈਸਕ
01-09-2025