03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਲੈ ਕੇ ਸਮਾਗਮਾਂ ਦੀ ਰੂਪ-ਰੇਖਾ ਸੰਬੰਧੀ ਸ਼੍ਰੋਮਣੀ ਕਮੇਟੀ ਵਲੋਂ ਇਕੱਤਰਤਾ <br/>

ਅਜੀਤ ਡੈਸਕ 02-09-2025

ਸ੍ਰੀ ਅਨੰਦਪੁਰ ਸਾਹਿਬ, 1 ਸਤੰਬਰ (ਜੇ ਐਸ ਨਿੱਕੂਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ, ਭਾਈ ਮਤੀ ਦਾਸ, ਭਾਈ ਸਤੀ ਦਾਸ ਭਾਈ ਦਿਆਲਾ ਜੀ ਦੀ ਸ਼ਹੀਦੀ ਨੂੰ ਸਮਰਪਿਤ ਤੇ ਗੁਰੂ ਗੋਬਿੰਦ ਸਿੰਘ ਦੇ 350 ਸਾਲਾ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮਾਂ ਬਾਰੇ ਵਿਚਾਰਾਂ ਕਰਨ ਸਬੰਧੀ ਬਣਾਈ ਸਬ-ਕਮੇਟੀ ਦੀ ਇੱਕ ਜਰੂਰੀ ਇਕੱਤਰਤਾ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿਖੇ ਹੋਈ | ਸਮਾਗਮ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਤੇ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਮਾਗਮਾਂ ਦੀ ਸ਼ੁਰੂਆਤ ਨਗਰ ਕੀਰਤਨ ਰਾਹੀਂ ਗੁਰਦੁਆਰਾ ਧੋਪਤੀ ਸਾਹਿਬ ਤੋਂ ਕੀਤੀ ਗਈ ਸੀ | ਇਹ ਨਗਰ ਕੀਰਤਨ ਦੇਸ਼ ਦੇ 26 ਰਾਜਾਂ ਵਿਚੋਂ ਹੁੰਦਾ ਹੋਇਆ ਅਕਤੂਬਰ ਮਹੀਨੇ ਦੇ ਆਖਰੀ ਹਫਤੇ ਪੰਜਾਬ ਪੁੱਜੇਗਾ | ਸ਼੍ਰੋਮਣੀ ਕਮੇਟੀ ਵਲੋਂ ਸ਼ਹੀਦੀ ਪੁਰਬ ਨੂੰ ਸਮਰਪਿਤ ਪੰਜ ਸੈਮੀਨਾਰ ਕਰਵਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ 23, 24 ਤੇ 25 ਨਵੰਬਰ ਨੂੰ ਤਿੰਨ ਦਿਨ ਦੇ ਮੁੱਖ ਸਮਾਗਮ ਹੋਣਗੇ | ਧਾਮੀ ਨੇ ਦੱਸਿਆ ਕਿ 25 ਨਵੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਹੋਈ ਸੀ ਤੇ 29 ਨਵੰਬਰ ਨੂੰ ਉਨ੍ਹਾਂ ਦੇ ਸੀਸ ਦਾ ਸਸਕਾਰ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ 'ਤੇ ਕੀਤਾ ਗਿਆ ਸੀ | ਇਸ ਲਈ ਇਨ੍ਹਾਂ ਦੋਵੇਂ ਦਿਨਾਂ ਵਿਚ ਇੱਥੇ ਵੱਡੇ ਸਮਾਗਮ ਕਰਵਾਏ ਜਾਣਗੇ | ਉਨ੍ਹਾਂ ਦੱਸਿਆ ਕਿ ਸ਼ਤਾਬਦੀ ਨੂੰ ਸਮਰਪਿਤ ਵੱਡੇ ਪੱਧਰ ਤੇ ਅੰਮਿ੍ਤ ਸੰਚਾਰ ਸ੍ਰੀ ਅਕਾਲ ਤਖਤ ਸਾਹਿਬ, ਸ੍ਰੀ ਦਮਦਮਾ ਸਾਹਿਬ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕਰਵਾਇਆ ਜਾਵੇਗਾ | ਧਾਮੀ ਨੇ ਦੱਸਿਆ ਕਿ 35000 ਪ੍ਰਾਣੀਆਂ ਵਲੋਂ ਸ਼ਤਾਬਦੀ ਨੂੰ ਸਮਰਪਿਤ ਸਹਿਜ ਪਾਠ ਆਰੰਭ ਕੀਤੇ ਹਨ ਤੇ ਇਨ੍ਹਾਂ ਦੇ ਭੋਗ 16 ਨਵੰਬਰ ਨੂੰ ਖਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਾਏ ਜਾਣਗੇ | ਇਸ ਮੌਕੇ ਸਾਬਕਾ ਮੈਂਬਰ ਰਾਜ ਸਭਾ ਬਲਵਿੰਦਰ ਸਿੰਘ ਭੂੰਦੜ, ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਰਘੁਜੀਤ ਸਿੰਘ ਵਿਰਕ, ਭਾਈ ਅਮਰਜੀਤ ਸਿੰਘ ਚਾਵਲਾ, ਅਤਿ੍ੰਗ ਕਮੇਟੀ ਮੈਂਬਰ ਡਾ. ਦਲਜੀਤ ਸਿੰਘ ਭਿੰਡਰ, ਗੁਰਚਰਨ ਸਿੰਘ ਗਰੇਵਾਲ, ਭਾਈ ਰਜਿੰਦਰ ਸਿੰਘ ਮਹਿਤਾ, ਪਰਮਜੀਤ ਸਿੰਘ ਲੱਖੇਵਾਲ, ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੋਹਰ-ਏ-ਮਸਕੀਨ ਕੁਲਵੰਤ ਸਿੰਘ ਮੰਨਣ, ਬਲਦੇਵ ਸਿੰਘ ਕਲਿਆਣ, ਸੁਖਵਿੰਦਰ ਸਿੰਘ ਸਕੱਤਰ, ਅਜੈਬ ਸਿੰਘ ਅਭਿਆਸੀ, ਸੁਰਜੀਤ ਸਿੰਘ ਭਿੱਟੇਵੱਡ, ਬਲਦੇਵ ਸਿੰਘ ਕਾਇਮਪੁਰੀ, ਤੇਜਿੰਦਰ ਸਿੰਘ ਮਿੱਡੂਖੇੜਾ, ਬਲਵਿੰਦਰ ਸਿੰਘ ਕਾਹਲਵਾ, ਗੁਰਵਿੰਦਰ ਸਿੰਘ ਮਥਰੇਵਾਲ, ਤੇਜਿੰਦਰਪਾਲ ਸਿੰਘ ਢਿੱਲੋ, ਸਕੱਤਰ ਵਿਜੇ ਸਿੰਘ, ਮੈਨੇਜਰ ਗੁਰਦੀਪ ਸਿੰਘ ਕੰਗ, ਵਧੀਕ ਮੈਨੇਜਰ ਹਰਦੇਵ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਸਰਕਾਰ ਮੰਡ ਖੇਤਰ ਵਿਚਲੇ ਬੰਨ੍ਹਾਂ ਦੀ ਮਜ਼ਬੂਤੀ ਯਕੀਨੀ ਬਣਾਏਗੀ-ਮੁੰਡੀਆ, ਭਗਤ <br/> ਅਗਲੀ ਖ਼ਬਰ ਸਿੱਖਿਆ ਬੋਰਡ ਵਲੋਂ ਹੜ੍ਹਾਂ ਦੇ ਮੱਦੇਨਜ਼ਰ 8ਵੀਂ ਤੋਂ 12ਵੀਂ ਸ਼੍ਰੇਣੀਆਂ 'ਚ ਦਾਖ਼ਲੇ ਦੀਆਂ ਮਿਤੀਆਂ 'ਚ ਵਾਧਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।